Punjab Haryana Water Dispute Live Updates : ਕੇਂਦਰ ਦੀ ਪਾਣੀਆਂ 'ਤੇ ਮੁੱਖ ਸਕੱਤਰਾਂ ਨਾਲ ਨਹੀਂ ਬਣੀ ਗੱਲ ; ਹਰਿਆਣਾ ਬੋਲਿਆ - ਹੁਣ ਸੁਪਰੀਮ ਕੋਰਟ ਹੀ ਕਰੇਗਾ ਹੱਲ ?
ਪਾਣੀਆਂ ਦੀ ਵੰਡ ਦੇ ਮਸਲੇ 'ਤੇ ਕੇਂਦਰ ਸਰਕਾਰ ਵੱਲੋਂ ਅੱਜ ਕਮਾਂਡ ਆਪਣੇ ਹੱਥ ਲਏ ਜਾਣ ਤੋਂ ਬਾਅਦ ਦਿੱਲੀ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ, ਪਰੰਤੂ ਮੀਟਿੰਗ ਵਿੱਚ ਕੋਈ ਵੀ ਹੱਲ ਨਹੀਂ ਨਿਕਲਿਆ ਹੈ।
ਇਸ ਦੇ ਨਾਲ ਹੀ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ 'ਤੇ ਪੰਜਾਬ ਸਰਕਾਰ ਵੱਲੋਂ ਆਲ ਪਾਰਟੀ ਮੀਟਿੰਗ ਵਿੱਚ ਇਕੱਲੇ ਭਾਜਪਾ ਨੂੰ ਛੱਡ ਕੇ ਸਾਰੀਆਂ ਮੁੱਖ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਸਮਰਥਨ ਦਿੱਤਾ ਹੈ।
ਇਸ ਸਭ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਹੁਣ ਸੁਪਰੀਮ ਕੋਰਟ ਦਾ ਰੁਖ ਕੀਤਾ ਜਾ ਰਿਹਾ ਹੈ। ਹਰਿਆਣਾ ਦੀ ਕੈਬਨਿਟ ਮੰਤਰੀ ਸ਼ਰੂਤੀ ਚੌਧੀ ਨੇ ਕਿਹਾ ਕਿ ਹਰਿਆਣਾ ਆਪਣਾ ਪਾਣੀ ਦਾ ਹੱਕ ਲੈ ਕੇ ਰਹੇਗਾ।
ਸ਼ਰੂਤੀ ਚੌਧਰੀ ਨੇ ਕਿਹਾ- 'ਅਸੀਂ ਪਾਣੀ ਦੇ ਆਪਣੇ ਹੱਕ ਲਈ ਸੁਪਰੀਮ ਕੋਰਟ ਜਾ ਰਹੇ ਹਾਂ... ਅਸੀਂ ਇਸ ਬਾਰੇ ਪਟੀਸ਼ਨ ਦਾਇਰ ਕਰਾਂਗੇ, ਸੰਭਾਵਨਾ ਹੈ ਕਿ ਪਟੀਸ਼ਨ ਅੱਜ ਦਾਇਰ ਕੀਤੀ ਜਾਵੇਗੀ'
ਪੰਜਾਬ ਦੀ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਬਿਆਨ
ਪੰਜਾਬ ਨੂੰ ਸਸਤੀ ਰਾਜਨੀਤੀ ਨਹੀਂ ਕਰਨੀ ਚਾਹੀਦੀ, ਇਹ ਗੁਰੂਆਂ ਦੀ ਧਰਤੀ ਹੈ
ਅੱਜ ਮੈਂ ਕਹਿੰਦਾ ਹਾਂ ਕਿ ਜੇਕਰ ਪੰਜਾਬ ਦੇ ਲੋਕਾਂ ਨੂੰ ਪਾਣੀ ਦੀ ਲੋੜ ਹੈ, ਤਾਂ ਹਰਿਆਣਾ ਧਰਤੀ ਹੇਠੋਂ ਵੀ ਪਾਣੀ ਕੱਢ ਕੇ ਪੰਜਾਬ ਦੇ ਲੋਕਾਂ ਦੀ ਪਿਆਸ ਬੁਝਾਵੇਗਾ।
ਪੰਜਾਬ ਨੂੰ ਇਹ ਸਸਤੀ ਰਾਜਨੀਤੀ ਨਹੀਂ ਕਰਨੀ ਚਾਹੀਦੀ-- ਮੁੱਖ ਮੰਤਰੀ ਨਾਇਬ ਸੈਣੀ
ਭਾਖੜਾ ਡੈਮ ਤੋਂ ਪਾਣੀ ਵੰਡ ਦਾ ਸਮਾਂ 21 ਮਈ ਤੋਂ ਅਗਲੇ ਸਾਲ 20 ਮਈ ਤੱਕ ਚੱਲਦਾ ਹੈ। ਹਰਿਆਣਾ ਨੂੰ ਰੋਜ਼ਾਨਾ 8,500 ਕਿਊਸਿਕ ਪਾਣੀ ਅਲਾਟ ਕੀਤਾ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਮਾਰਚ ਤੱਕ 4.4 ਮਿਲੀਅਨ ਏਕੜ ਫੁੱਟ ਪਾਣੀ ਦਾ ਆਪਣਾ ਹਿੱਸਾ ਪਹਿਲਾਂ ਹੀ ਲੈ ਚੁੱਕਾ ਹੈ। ਇਸ ਲਈ, ਹੁਣ ਰੋਜ਼ਾਨਾ ਸਿਰਫ਼ 4,000 ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇਸ ਕਮੀ ਦਾ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦੇ ਪੱਧਰ ਦਾ ਘੱਟ ਹੋਣਾ ਦੱਸਿਆ।
ਪਹਿਲਾ, ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ 'ਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਲਈ ਸਹਿਮਤ ਹੋ ਗਈਆਂ ਹਨ, ਪਾਰਟੀ ਲਾਈਨਾਂ ਤੋਂ ਉੱਪਰ ਉੱਠ ਕੇ। ਸਰਬ-ਪਾਰਟੀ ਮੀਟਿੰਗ ਦੌਰਾਨ, ਇਹ ਪ੍ਰਸਤਾਵ ਰੱਖਿਆ ਗਿਆ ਸੀ ਕਿ ਇੱਕ ਵਫ਼ਦ ਪ੍ਰਧਾਨ ਮੰਤਰੀ ਨੂੰ ਮਿਲੇ ਅਤੇ ਪੰਜਾਬ ਦਾ ਮਾਮਲਾ ਪੇਸ਼ ਕਰੇ। ਇਸ ਪ੍ਰਸਤਾਵ 'ਤੇ ਚਰਚਾ ਕਰਨ ਲਈ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।
ਦੂਜਾ, ਮੁੱਖ ਮੰਤਰੀ ਮਾਨ ਨੇ ਪੰਜਾਬ ਨੂੰ ਹਰਿਆਣਾ ਨੂੰ ਪਾਣੀ ਛੱਡਣ ਲਈ ਕਹਿਣ ਦੇ ਨਿਰਦੇਸ਼ 'ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਇੱਕ ਸਰਕਾਰੀ ਫ਼ਰਮਾਨ ਰਾਹੀਂ ਪੰਜਾਬ ਦਾ ਪਾਣੀ ਹਰਿਆਣਾ ਵੱਲ ਮੋੜਨ ਦਾ ਫੈਸਲਾ ਲਿਆ ਗਿਆ ਸੀ ਅਤੇ ਇਸ ਕਦਮ ਨੂੰ ਸੁਚਾਰੂ ਬਣਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਦਾ ਪਾਣੀ ਲਿਆ ਜਾ ਰਿਹਾ ਹੈ ਉਹ ਬੇਇਨਸਾਫ਼ੀ ਹੈ, ਉਨ੍ਹਾਂ ਕਿਹਾ, "ਤੁਸੀਂ ਪਿਆਰ ਨਾਲ ਪੰਜਾਬੀਆਂ ਦੀ ਜਾਨ ਲੈ ਸਕਦੇ ਹੋ, ਪਰ ਜਿਸ ਤਰੀਕੇ ਨਾਲ ਪਾਣੀ ਲਿਆ ਜਾ ਰਿਹਾ ਹੈ ਉਹ ਸਵੀਕਾਰਯੋਗ ਨਹੀਂ ਹੈ।" ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੋਮਵਾਰ ਨੂੰ ਦੁਪਹਿਰ 12 ਵਜੇ ਹੋਵੇਗਾ, ਜਿਸ ਨੂੰ ਰਾਜਪਾਲ ਦੀ ਪ੍ਰਵਾਨਗੀ ਪਹਿਲਾਂ ਹੀ ਮਿਲ ਚੁੱਕੀ ਹੈ।
ਪੰਜਾਬ ਦੇ ਪਾਣੀ 'ਤੇ ਬੀਬੀਐਮਬੀ ਦੇ ਨਿਰਦੇਸ਼ਾਂ ਨਾਲ ਭਖੇ ਵਿਵਾਦ ਨੂੰ ਲੈ ਕੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਦਿੱਲੀ ਵਿੱਚ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਇਸਤੋਂ ਪਹਿਲਾਂ ਪੰਜਾਬ ਸਰਕਾਰ ਦੀ ਆਲ ਪਾਰਟੀ ਮੀਟਿੰਗ ਵੀ ਹੋਈ, ਜਿਸ ਤੋਂ ਬਾਅਦ ਹੁਣ ਗ੍ਰਹਿ ਮੰਤਰਾਲੇ ਵੱਲੋਂ ਮੀਟਿੰਗ ਵਿੱਚ ਕੋਈ ਹੱਲ ਨਿਕਲਣ ਦੀ ਸੰਭਾਵਨਾ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਪਾਣੀਆਂ ਦੇ ਮਸਲੇ ਤੇ ਵੱਡਾ ਬਿਆਨ ਆਇਆ ਸਾਹਮਣੇ ਆਇਆ ਹੈ। ਉਨ੍ਹਾਂ ਪਾਣੀਆਂ ਦੇ ਮਸਲੇ 'ਤੇ ਕਿਹਾ ਕਿ ਸੂਬੇ ਦੇ ਪਾਣੀ 'ਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਸਰਕਾਰਾਂ ਨੂੰ ਇਸ ਮੁੱਦੇ 'ਤੇ ਧੱਕਾ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਧਰਮ ਦਾ ਮੁੱਦਾ ਵੀ ਨਹੀਂ, ਸਗੋਂ ਸਾਂਝਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਜਿਹੜੇ ਸੂਬੇ ਤੋਂ ਦਰਿਆ ਵਗਦਾ, ਪਹਿਲਾਂ ਉਸ ਦਾ ਹੱਕ ਹੁੰਦਾ ਹੈ।
Punjab Haryana Water Dispute Live Updates : ਪੰਜਾਬ ਸਰਕਾਰ ਵੱਲੋਂ ਸੱਦੀ ਸਰਬ ਪਾਰਟੀ ਦੀ ਮੀਟਿੰਗ ਖਤਮ ਹੋ ਚੁੱਕੀ ਹੈ, ਜਿਸ ਪਿੱਛੋਂ ਮੁੱਖ ਮੰਤਰੀ ਭਗਵੰਤ ਮਾਨ ਪ੍ਰੈਸ ਕਾਨਫਰੰਸ ਕਰ ਰਹੇ ਹਨ। ਦੱਸ ਦਈਏ ਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ ਦੌਰਾਨ ਪਾਣੀਆਂ ਦੇ ਮਸਲੇ 'ਤੇ ਪੰਜਾਬ ਸਰਕਾਰ ਨੂੰ ਖੁੱਲ੍ਹ ਕੇ ਸਮਰਥਨ ਦਿੱਤਾ ਗਿਆ ਹੈ।

ਲੁਧਿਆਣਾ ਦੇ ਫਿਰੋਜ਼ਪੁਰ ਰੋਡ ਤੇ ਭਾਜਪਾ ਲੀਡਰਸ਼ਿਪ ਵੱਲੋਂ ਸੜਕਾਂ ਤੇ ਉਤਰ ਕੇ ਮਾਨ ਸਰਕਾਰ ਖਿਲਾਫ ਨਾਰੇਬਾਜ਼ੀ ਕਰ ਪੁਤਲਾ ਫੂਕਿਆ ਗਿਆ ਉਧਰ ਭਾਜਪਾ ਆਗੂਆਂ ਨੇ ਕਿਹਾ ਕਿ ਬੀਬੀਐਮਬੀ ਦੇ ਮੁੱਦੇ ਤੇ ਭਾਜਪਾ ਦਾ ਸਟੈਂਡ ਸਪਸ਼ਟ ਹੈ। ਕਿਹਾ ਕਿ ਕਿਸੇ ਵੀ ਸੂਬੇ ਨੂੰ ਇੱਕ ਵੀ ਬੂੰਦ ਪਾਣੀ ਨਹੀਂ ਦਿੱਤਾ ਜਾਵੇਗਾ ਉਹਨਾਂ ਕਿਹਾ ਕਿ ਜੋ ਆਮ ਆਦਮੀ ਪਾਰਟੀ ਵੱਲੋਂ ਕੱਲ ਪ੍ਰਦਰਸ਼ਨ ਕੀਤਾ ਗਿਆ ਹੈ ਉਹ ਅਤਿ ਨਿੰਦਨ ਯੋਗ ਹੈ ਉਹਨਾਂ ਕਿਹਾ ਕਿ 23 ਤਰੀਕ ਨੂੰ ਬੀਬੀਐਮਬੀ ਦੇ ਮਸਲੇ ਤੇ ਮੀਟਿੰਗ ਹੋਈ ਸੀ ਪਰ ਇੱਕ ਤਰੀਕ ਨੂੰ ਉਹਨਾਂ ਨੇ ਮਾਮਲਾ ਗਰਮਾਉਣ ਤੋਂ ਬਾਅਦ ਆਲ ਪਾਰਟੀ ਮੀਟਿੰਗ ਬੁਲਾਈ ਹੈ। ਅਤੇ ਕਿਹਾ ਕਿ ਉਹਨਾਂ ਨੂੰ ਪਹਿਲਾਂ ਹੀ ਇਸ ਮਸਲੇ ਤੇ ਗੱਲਬਾਤ ਕਰਨੀ ਚਾਹੀਦੀ ਸੀ ਉਹਨਾਂ ਇਹ ਵੀ ਕਿਹਾ ਕਿ ਬੀਜੇਪੀ ਪੰਜਾਬ ਆਪਣੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਵੱਧ ਕੇ ਲੜਾਈ ਲੜੇਗੀ ਉਹਨਾਂ ਕਿਹਾ ਕਿ ਉਹ ਪੰਜਾਬ ਦੇ ਲਈ ਇੱਕਜੁੱਟ ਨੇ। ਭਾਜਪਾ ਦੇ ਸੀਨੀਅਰ ਨੇਤਾ ਅਨਿਲ ਸਰੀਨ ਅਤੇ ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉਣ ਦਾ ਯਤਨ ਕਰ ਰਹੀ ਹੈ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਬਾਕੀ ਸੂਬਿਆਂ ਦੇ ਆਪਣੇ ਮਸਲੇ ਨੇ ਉਹਨਾਂ ਕਿਹਾ ਕਿ ਪੰਜਾਬ ਦੇ ਕੋਲ ਇੱਕ ਵੀ ਬੂੰਦ ਪਾਣੀ ਨਹੀਂ ਹੈ ਪਰ ਬਾਵਜੂਦ ਇਸਦੇ ਉਹਨਾਂ ਕਿਹਾ ਕਿ ਪਾਣੀਆਂ ਦੇ ਮੁੱਦੇ ਤੇ ਉਹ ਪੰਜਾਬ ਦੇ ਨਾਲ ਨੇ। ਇਹੀ ਨਹੀਂ ਉਹਨਾਂ ਲੁਧਿਆਣਾ ਵੈਸਟ ਦੀ ਹੋਣ ਵਾਲੀ ਉਪ ਚੋਣ ਨੂੰ ਲੈ ਕੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਇਹ ਚੋਣ ਬੁਰੀ ਤਰ੍ਹਾਂ ਆ ਰਹੇ ਨੇ ਇਸ ਕਾਰਨ ਉਹਨਾਂ ਲੁਧਿਆਣਾ ਭਾਜਪਾ ਦਾ ਦਫਤਰ ਘੇਰਿਆ ਹੈ।

ਅਖਨੂਰ ਸੈਕਟਰ, ਜੰਮੂ-ਕਸ਼ਮੀਰ : ਭਾਰੀ ਬਾਰਿਸ਼ ਤੋਂ ਬਾਅਦ ਚਨਾਬ ਨਦੀ ਦੇ ਪਾਣੀ ਦਾ ਪੱਧਰ ਵਧਿਆ
ਤ੍ਰਿਪਤ ਬਾਜਵਾ ਨੇ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਤੋਂ ਸਮਾਂ ਮੰਗਿਆ ਜਾਣਾ ਚਾਹੀਦਾ ਹੈ ਅਤੇ ਇੱਕ ਸਰਬ-ਪਾਰਟੀ ਵਫ਼ਦ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਉਧਰ, ਸੁਨੀਲ ਜਾਖੜ ਅਜੇ ਵੀ ਪਾਣੀ ਦੇਣ ਦੇ ਹੱਕ ਵਿੱਚ, ਕਿਹਾ: ਸਾਨੂੰ ਗੁਆਂਢੀ ਰਾਜਾਂ ਨਾਲ ਸਬੰਧ ਨਹੀਂ ਵਿਗਾੜਨੇ ਚਾਹੀਦੇ।
ਭਾਜਪਾ ਆਗੂ ਪਰਨੀਤ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੀਜੇਪੀ ਪਾਣੀ ਦੇ ਮਸਲੇ 'ਤੇ ਵਿਰੋਧ ਕਰੇਗੀ। ਮੁੱਖ ਮੰਤਰੀ ਕਲਾਕਾਰੀ ਛੱਡ ਕੇ ਮੁੱਦੇ ਦੀ ਗੱਲ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਬੀਜੇਪੀ ਦੇ ਪਾਣੀਆਂ ਦੇ ਮੁੱਦੇ ਤੇ ਅਟੱਲ ਹੈ ਅਤੇ ਇੱਕ ਵੀ ਬੂੰਦ ਪਾਣੀ ਵੀ ਹਰਿਆਣਾ ਨੂੰ ਨਹੀਂ ਦਵੇਗੀ। ਉਨ੍ਹਾਂ ਕਿਹਾ ਕਿ ਬੀਬੀਐਮਬੀ ਦੇ ਮੁੱਦੇ ਤੇ ਪੰਜਾਬ ਸਰਕਾਰ ਸਹੀ ਢੰਗ ਨਾਲ ਪੱਖ ਨਹੀਂ ਰੱਖ ਸਕੀ।
ਕਾਂਗਰਸ ਨੇ ਪਾਣੀ ਦੇ ਮੁੱਦੇ 'ਤੇ ਪੰਜਾਬ ਸਰਕਾਰ ਦੇ ਸਟੈਂਡ ਦਾ ਖੁੱਲ੍ਹ ਕੇ ਸਮਰਥਨ ਕੀਤਾ
ਰਾਣਾ ਕੇਪੀ ਨੇ ਵੱਡੀ ਗੱਲ ਕਹੀ ਕਿ ਭਾਜਪਾ ਨੇ 2022 ਵਿੱਚ ਬੀਬੀਐਮਬੀ ਵਿੱਚ ਪੰਜਾਬ ਦੇ ਮੈਂਬਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਘਟਾਇਆ।

ਪੰਜਾਬ ਦੇ ਸਾਬਕਾ ਸਪੀਕਰ ਰਾਣਾ ਕੇਪੀ ਨੇ ਪਾਣੀਆਂ ਦੇ ਮੁੱਦੇ 'ਤੇ ਮੁੱਖ ਮੰਤਰੀ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਮੁੱਦਾ ਪੰਜਾਬ ਦੀ ਜ਼ਿੰਦਗੀ ਦਾ ਮੁੱਦਾ ਹੈ ਅਤੇ ਕਾਂਗਰਸ ਇਸ ਮੁੱਦੇ 'ਤੇ ਮੁੱਖ ਮੰਤਰੀ ਦੇ ਨਾਲ ਹੈ।
ਪੰਜਾਬ ਸਰਕਾਰ ਵੱਲੋਂ ਸੱਦੀ ਆਲ ਪਾਰਟੀ ਮੀਟਿੰਗ ਵਿੱਚ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਆਗੂ ਮੌਜੂਦ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਬਸਪਾ ਮੁੱਖ ਹਨ। ਸਾਰੀਆਂ ਧਿਰਾਂ ਵੱਲੋਂ ਪਾਣੀਆਂ ਦੇ ਮਸਲੇ 'ਤੇ ਆਪਣੇ ਆਪਣੇ ਵਿਚਾਰ ਰੱਖੇ ਜਾ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੇਸ਼ ਹੋਏ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਸਰਕਾਰ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਮਸਲੇ 'ਤੇ ਸਾਰਿਆਂ ਨੂੰ ਰਾਜਨੀਤਕ ਅਤੇ ਕਾਨੂੰਨੀ ਪੱਖ ਤੋਂ ਇਕਜੁਟ ਹੋਣਾ ਚਾਹੀਦਾ ਹੈ।
ਪਾਣੀਆਂ ਦੀ ਵੰਡ ਦੇ ਮਸਲੇ 'ਤੇ ਪੰਜਾਬ ਸਰਕਾਰ ਵੱਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਸਾਰੀਾਆਂ ਪਾਰਟੀਆਂ ਦੇ ਆਗੂ ਪਹੁੰਚ ਚੁੱਕੇ ਹਨ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ ਅਤੇ ਕਾਰਵਾਈ ਸ਼ੁਰੂ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਪਾਣੀਆਂ ਦੀ ਵੰਡ 'ਤੇ ਇਕਜੁਟ ਹੋ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੌਜ ਦੀ ਅਗਵਾਈ ਹੇਠ ਬੀ.ਬੀ.ਐਮ.ਬੀ ਵਿੱਚ ਪੰਜਾਬ ਦਾ ਪੱਖ ਕਮਜ਼ੋਰ ਤਰੀਕੇ ਨਾਲ ਰੱਖਣ ਅਤੇ ਜਾਣ ਬੁੱਝ ਕੇ ਪਾਣੀਆ ਦੇ ਮੁੱਦੇ 'ਤੇ ਰਾਜਨੀਤੀ ਕਰਨ ਤੇ ਭਾਜਪਾ ਦਾ ਆਮ ਪਾਰਟੀ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਪਾਣੀਆਂ ਦੇ ਮੁੱਦੇ 'ਤੇ ਸੱਦੀ ਆਲ ਪਾਰਟੀ ਮੀਟਿੰਗ ਜਲਦ ਹੀ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਵੱਖ ਵੱਖ ਪਾਰਟੀਆਂ ਦੇ ਆਗੂ ਚੰਡੀਗੜ੍ਹ ਪਹੁੰਚਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਤੋਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਪਹੁੰਚ ਗਏ ਹਨ। ਉਧਰ, ਆਮ ਆਦਮੀ ਪਾਰਟੀ ਤੋਂ ਅਮਨ ਅਰੋੜਾ ਦੇ ਪਹੁੰਚਣ ਦੀ ਵੀ ਖ਼ਬਰ ਹੈ।
ਕੇਂਦਰ ਦੀ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ 'ਤੇ ਪ੍ਰਸਤਾਵ ਲਿਆਂਦਾ ਜਾਵੇਗਾ।
Punjab Haryana Water Dispute Live Updates : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦਾ ਮਾਮਲਾ ਇਸ ਵੇਲੇ ਪੂਰਾ ਗਰਮਾਇਆ ਹੋਇਆ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ 2 ਮਈ ਨੂੰ ਆਲ ਪਾਰਟੀ ਮੀਟਿੰਗ ਸੱਦੀ ਹੈ, ਉਥੇ ਹੀ ਪਾਣੀ ਦੇ ਮੁੱਦੇ 'ਤੇ ਕੇਂਦਰੀ ਗ੍ਰਹਿ ਸੈਕਟਰੀ ਨੇ ਵੀ 2 ਮਈ ਨੂੰ 12 ਵਜੇ ਮੀਟਿੰਗ ਸੱਦੀ ਹੈ।
Punjab Haryana Water Dispute Live Updates : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦਾ ਮਾਮਲਾ ਇਸ ਵੇਲੇ ਪੂਰਾ ਗਰਮਾਇਆ ਹੋਇਆ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ 2 ਮਈ ਨੂੰ ਆਲ ਪਾਰਟੀ ਮੀਟਿੰਗ ਸੱਦੀ ਹੈ, ਉਥੇ ਹੀ ਪਾਣੀ ਦੇ ਮੁੱਦੇ 'ਤੇ ਕੇਂਦਰੀ ਗ੍ਰਹਿ ਸੈਕਟਰੀ ਨੇ ਵੀ 2 ਮਈ ਨੂੰ 12 ਵਜੇ ਮੀਟਿੰਗ ਸੱਦੀ ਹੈ।
ਇਸ ਮੀਟਿੰਗ 'ਚ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਦੇ ਚੀਫ ਸੈਕਟਰੀ ਸ਼ਾਮਿਲ ਹੋਣਗੇ। ਕੇਂਦਰੀ ਜਲ ਸ਼ਕਤੀ ਸੈਕਟਰੀ ਵੀ ਇਸ ਮੀਟਿੰਗ ਦਾ ਹਿੱਸਾ ਹੋਣਗੇ। ਹੁਣ ਕੇਂਦਰ ਸਰਕਾਰ ਨੇ ਆਪਣੇ ਹੱਥ 'ਚ ਕਮਾਨ ਲੈ ਲਈ ਹੈ।
ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ 'ਤੇ ਪ੍ਰਸਤਾਵ ਲਿਆਂਦਾ ਜਾਵੇਗਾ।
- PTC NEWS