HC ਵੱਲੋਂ ਪੰਜਾਬ ਦੇ ਗ੍ਰਹਿ ਸਕੱਤਰ ਤੇ DGP ਨੂੰ 25-25 ਹਜ਼ਾਰ ਰੁਪਏ ਜੁਰਮਾਨਾ, ਜਾਣੋ ਮਾਮਲਾ
ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨ 'ਤੇ ਪੰਜਾਬ ਦੇ ਗ੍ਰਹਿ ਸਕੱਤਰ (Punjab Home Secretary) ਅਤੇ ਡੀਜੀਪੀ ਨੂੰ 25-25 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਹੈ। ਹਾਈਕੋਰਟ ਨੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ 4 ਜੁਲਾਈ ਤੱਕ ਹੁਕਮਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਦੋਵਾਂ ਅਧਿਕਾਰੀਆਂ ਨੂੰ ਜਵਾਬ ਦੇਣ ਲਈ ਹਾਈ ਕੋਰਟ ਵਿੱਚ ਪੇਸ਼ ਹੋਣਾ ਪਵੇਗਾ।
ਦੱਸ ਦਈਏ ਕਿ ਮਾਮਲਾ ਪੰਜਾਬ ਪੁਲਿਸ ਦੇ ਬੱਚਿਆਂ ਨੂੰ ਕਾਂਸਟੇਬਲਾਂ ਦੀ ਭਰਤੀ ਵਿੱਚ ਰਾਖਵਾਂਕਰਨ ਦੇਣ ਦਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ ਦੀ ਭਰਤੀ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਰਾਖਵਾਂਕਰਨ ਦਿੱਤਾ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਅਰਜੁਨ ਸ਼ੁਕਲਾ ਨੇ ਦੱਸਿਆ ਕਿ ਅਦਾਲਤ ਵੱਲੋਂ ਦਿੱਤੇ ਹੁਕਮਾਂ ਦੇ ਬਾਵਜੂਦ ਕਿਸੇ ਬਿਨੈਕਾਰ ਨੂੰ ਇਹ ਰਾਖਵਾਂਕਰਨ ਨਹੀਂ ਦਿੱਤਾ ਗਿਆ, ਜਿਸ ਕਾਰਨ ਪੰਜਾਬ ਸਰਕਾਰ ਦੇ ਗ੍ਰਹਿ ਸਕੱਤਰ ਅਤੇ ਡੀਜੀਪੀ ਖ਼ਿਲਾਫ਼ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ।
ਉਨ੍ਹ ਦੱਸਿਆ ਕਿ ਸਰਕਾਰ ਵੱਲੋਂ ਇਸ ਪਟੀਸ਼ਨ 'ਤੇ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਹਾਈਕੋਰਟ ਨੇ ਹੁਣ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀਜੀਪੀ (DGP Punjab) 'ਤੇ 25-25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਪਟੀਸ਼ਨਰ ਇਸ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ। ਅਗਲੀ ਸੁਣਵਾਈ ਤੱਕ ਵੀ ਕਾਨੂੰਨ ਜੇਕਰ ਅਰਜ਼ੀ ਨਹੀਂ ਮੰਨੀ ਗਈ ਤਾਂ ਦੋਵਾਂ ਅਧਿਕਾਰੀਆਂ ਨੂੰ ਜਵਾਬ ਦੇਣ ਲਈ ਹਾਈਕੋਰਟ 'ਚ ਪੇਸ਼ ਹੋਣਾ ਪਵੇਗਾ।
-