Ludhiana ’ਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੇ ਪੁਲਿਸ ਵਿਚਾਲੇ ਝੜਪ ; ਆਸ਼ੂ ਨੇ ਕਿਹਾ- ਪੁਲਿਸ ਲੈ ਰਹੀ ਗੁੰਡਾਗਰਦੀ ਦਾ ਸਹਾਰਾ
Bharat Bhushan Ashu and Police : ਭਲਕੇ ਲੁਧਿਆਣਾ ਪੱਛਮ ਜ਼ਿਮਨੀ ਚੋਣ ਲਈ ਵੋਟਿੰਗ ਹੋਣੀ ਹੈ, ਪਰ ਉਸ ਤੋਂ ਪਹਿਲਾਂ ਹੀ ਕਾਫੀ ਜ਼ਬਰਦਸਤ ਹੰਗਾਮਾ ਹੋਇਆ। ਦਰਅਸਲ ਆਮਿ ਆਦਮੀ ਪਾਰਟੀ ’ਤੇ ਰਾਸ਼ਨ ਵੰਡਣ ਦੇ ਇਲਜ਼ਾਮ ਲੱਗੇ। ਇਸ ਦੌਰਾਨ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਪੁਲਿਸ ਨਾਲ ਭਿੜਦੇ ਹੋਏ ਵੀ ਨਜ਼ਰ ਆਏ ਹਨ। ਨਾਲ ਹੀ ਉਨ੍ਹਾਂ ਦੀ ਪੁਲਿਸ ਨਾਲ ਕਾਫੀ ਬਹਿਸ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲਂ ਕਾਂਗਰਸੀ ਉਮੀਦਵਾਰ ਦੇ ਵਰਕਰਾਂ ਨੂੰ ਹਿਰਾਸਤ ’ਚ ਲੈ ਗਈ ਹੈ।
ਕਾਂਗਰਸੀ ਉਮੀਦਵਾਰ ਨੇ ਆਮ ਆਦਮੀ ਪਾਰਟੀ ’ਤੇ ਰਾਸ਼ਨ ਵੰਡਣ ਦੇ ਇਲਜ਼ਾਮ ਲਗਾਏ ਸੀ। ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਦੇ ਹਿਮਾਇਤੀਆਂ ਨਾਲ ਕੁੱਟਮਾਰ ਵੀ ਕੀਤੀ ਗਈ ਹੈ। ਨਾਲ ਹੀ ਪੁਲਿਸ ਨੇ ਸ਼ਿਕਾਇਤ ਕਰਨ ਵਾਲੇ ਕਾਂਗਰਸੀ ਵਰਕਰਾਂ ਖਿਲਾਫ ਹੀ ਕਾਰਵਾਈ ਕੀਤੀ।
ਦਰਅਸਲ, ਕਾਂਗਰਸੀ ਵਰਕਰਾਂ ਨੇ ਲੁਧਿਆਣਾ ਦੇ ਜਵਾਹਰ ਨਗਰ ਕੈਂਪ ਇਲਾਕੇ ਵਿੱਚ ਰਾਸ਼ਨ ਵੰਡ ਰਹੇ ਇੱਕ ਵਿਅਕਤੀ ਨੂੰ ਫੜ ਲਿਆ। ਉਹ ਵਿਅਕਤੀ ਆਪਣਾ ਐਕਟਿਵਾ ਸਕੂਟਰ ਛੱਡ ਕੇ ਭੱਜ ਗਿਆ। ਵਿਵਾਦ ਵਧਣ 'ਤੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਸੂਚਨਾ ਮਿਲਦੇ ਹੀ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਉੱਥੇ ਪਹੁੰਚ ਗਏ ਜਿੱਥੇ ਉਨ੍ਹਾਂ ਦੀ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋ ਗਈ।
ਕਾਬਿਲੇਗੌਰ ਹੈ ਕਿ 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਪ੍ਰਚਾਰ ਅੱਜ ਖਤਮ ਹੋ ਗਿਆ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ, ਸਾਰੀਆਂ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਾਈ। ਪ੍ਰਚਾਰ ਦੇ ਆਖਰੀ ਦਿਨ, ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਰੋਡ ਸ਼ੋਅ ਕੀਤੇ। ਜਦਕਿ ਭਾਜਪਾ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਪ੍ਰਚਾਰ ਕੀਤਾ।
ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਚੋਣ ਕਮਿਸ਼ਨ ਨੇ 25 ਮਈ ਨੂੰ ਉਪ ਚੋਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : Kamal Kaur Murder : ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ 2 ਆਰੋਪੀਆਂ ਨੂੰ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
- PTC NEWS