Punjab Mandi Board: ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਕੇਂਦਰ ਵੱਲੋਂ ਫੰਡ ਰੋਕਣ ਕਰਕੇ ਪੰਜਾਬ ਮੰਡੀ ਬੋਰਡ ਹੋਇਆ ਡਿਫਾਲਟਰ
ਰਵਿੰਦਰਮੀਤ (ਚੰਡੀਗੜ੍ਹ, 2 ਮਾਰਚ): ਕੇਂਦਰ ਸਰਕਾਰ ਨੇ ਪੰਜਾਬ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਦੱਸ ਦਈਏ ਕਿ ਕੇਂਦਰ ਵੱਲੋਂ ਦਿਹਾਤੀ ਵਿਕਾਸ ਫ਼ੰਡ ਰੋਕਣ ਕਰਕੇ ਪੰਜਾਬ ਮੰਡੀ ਬੋਰਡ ਵਿੱਤੀ ਸੰਕਟ ਵਿੱਚ ਘਿਰ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਮੰਡੀ ਬੋਰਡ ਚਾਰ ਬੈਂਕਾਂ ਤੋਂ ਲਏ ਕਰਜ਼ੇ ਦੀ ਕਿਸ਼ਤ ਨਹੀਂ ਮੋੜ ਸਕਿਆ। ਜਿਸ ਕਾਰਨ ਦਸੰਬਰ ਮਹੀਨੇ ਦੀ ਕਿਸ਼ਤ ਨਾ ਮੋੜਨ ਕਰਕੇ ਪੰਜਾਬ ਮੰਡੀ ਬੋਰਡ ਹੁਣ ਡਿਫਾਲਟਰ ਹੋ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਦੀ ਤਤਕਾਲੀ ਸਰਕਾਰ ਨੇ ਪੰਜਾਬ ਮੰਡੀ ਬੋਰਡ ਵੱਲੋਂ ਚੁੱਕੇ ਕਰਜ਼ੇ ਦੀ ਰਾਸ਼ੀ ’ਚੋਂ ਚਾਰ ਹਜ਼ਾਰ ਕਰੋੜ ਰੁਪਏ ਦੇ ਫੰਡ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਕੀਮ ਲਈ ਵਰਤ ਲਏ ਸੀ। ਬਾਕੀ 650 ਕਰੋੜ ਰੁਪਏ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ’ਤੇ ਖ਼ਰਚ ਕੀਤੇ ਗਏ ਸਨ। ਪੰਜਾਬ ਮੰਡੀ ਬੋਰਡ ਵੱਲੋਂ ਚੁੱਕੇ ਕੁੱਲ 4650 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਵਿਆਜ ਸਮੇਤ 5500 ਕਰੋੜ ਰੁਪਏ ਬਣ ਗਈ ਹੈ।
ਦੂਜੇ ਪਾਸੇ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਅਤੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਡੀ ਬੋਰਡ ਦੇ ਵਿਗੜਦੇ ਹਾਲਾਤਾਂ ਲਈ ਕੇਂਦਰ ਨੂੰ ਜਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਕਰੋੜਾਂ ਦਾ ਰੂਰਲ ਡਿਵੈਲਪਮੈਂਟ ਫੰਡ ਰੋਕ ਕੇ ਰੱਖਿਆ ਹੈ ਜਿਸ ਕਰਕੇ ਇਹ ਮੁਸ਼ਕਿਲ ਆ ਰਹੀ ਹੈ।
ਇਹ ਵੀ ਪੜ੍ਹੋ: AAM Admi Clinics: ਮੁਹੱਲਾ ਕਲੀਨਿਕਾਂ ਨੂੰ ਵੱਡਾ ਝਟਕਾ, ਇਸ ਲੈਬਾਰਟਰੀ ਵਲੋਂ ਮੈਡੀਕਲ ਟੈਸਟ ਬੰਦ
- PTC NEWS