Punjab Mazdoor Strike: ਪੰਜਾਬ ਦੀਆਂ ਦਾਣਾ ਮੰਡੀਆਂ ’ਚ ਮਜ਼ਦੂਰਾਂ ਨੇ ਕੀਤੀ ਹੜਤਾਲ, ਮੰਡੀਆਂ ਦਾ ਕੰਮਕਾਜ ਹੋਇਆ ਠੱਪ
Punjab Mazdoor Strike: ਪੰਜਾਬ ਭਰ ਦੀਆਂ ਮੰਡੀਆਂ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਮਜ਼ਦੂਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਮਜ਼ਦੂਰਾਂ ਵੱਲੋਂ ਅਣਮਿੱਥੇ ਸਮੇਂ ਦੇ ਲਈ ਹੜਤਾਲ ਕੀਤੀ ਜਾ ਰਹੀ ਹੈ। ਇਨ੍ਹਾਂ ਦੀ ਇਸ ਹੜਤਾਲ ਨੂੰ ਆੜਤੀ ਐਸੋਸੀਏਸ਼ਨ ਵੱਲੋਂ ਵੀ ਸਾਥ ਦਿੱਤਾ ਜਾ ਰਿਹਾ ਹੈ। ਦੱਸ ਦਈਏ ਕਿ ਮਜ਼ਦੂਰਾਂ ਦੀ ਹੜਤਾਲ ਦੇ ਕਾਰਨ ਝੋਨੇ ਦੀ ਖਰੀਦ ਦਾ ਕੰਮ ਠੱਪ ਹੋ ਗਿਆ ਹੈ।
ਦੱਸ ਦਈਏ ਕਿ ਏਸ਼ੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ ਖੰਨਾ 'ਚ 40 ਹਜ਼ਾਰ ਮਜ਼ਦੂਰ ਹੜਤਾਲ 'ਤੇ ਚਲੇ ਗਏ। ਇੱਥੇ ਝੋਨੇ ਦੀ ਖਰੀਦ ਪ੍ਰਭਾਵਿਤ ਹੋਈ ਹੈ। ਮੁਲਾਜ਼ਮਾਂ ਨੇ ਫੂਡ ਸਪਲਾਈ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਨਾਲ ਹੀ ਪੰਜਾਬ ਸਰਕਾਰ ’ਤੇ ਵਾਅਦਾ ਖਿਲਾਫੀ ਦਾ ਇਲਜ਼ਾਮ ਵੀ ਲਗਾਇਆ।
ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਦਰਸ਼ਨ ਲਾਲ ਨੇ ਦੱਸਿਆ ਕਿ 2011 ਵਿੱਚ ਪੰਜਾਬ ਸਰਕਾਰ ਨੇ ਮਜ਼ਦੂਰੀ ਵਿੱਚ 25 ਫੀਸਦੀ ਵਾਧਾ ਕੀਤਾ ਸੀ। ਉਸ ਤੋਂ ਬਾਅਦ ਅੱਜ ਤੱਕ ਮਜ਼ਦੂਰੀ ਨਹੀਂ ਵਧਾਈ ਗਈ। ਆੜਤ ਹਰ ਸਾਲ ਵਧਦਾ ਹੈ। ਪਰ ਮਜ਼ਦੂਰੀ ਨਹੀਂ। ਇਸ ਵਾਰ ਸਰਕਾਰ ਨੇ ਫਿਰ ਭਰੋਸਾ ਦਿੱਤਾ ਸੀ ਕਿ ਮਜਦੂਰੀ ਵਿੱਚ ਵਾਧਾ ਕੀਤਾ ਜਾਵੇਗਾ। ਪਰ ਅਜਿਹਾ ਨਾ ਹੋਇਆ ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰੀ ’ਚ ਉਨ੍ਹਾਂ ਨੂੰ ਮੰਡੀਆਂ ਬੰਦ ਕਰਨੀ ਪੈ ਗਈ।
ਮਜ਼ਦੂਰਾਂ ਦੀ ਹੜਤਾਲ ਦਾ ਅਸਰ ਪੰਜਾਬ ਦੀਆਂ ਵੱਖ ਵੱਖ ਮੰਡੀਆਂ ’ਤੇ ਦੇਖਣ ਨੂੰ ਮਿਲ ਰਿਹਾ ਹੈ। ਰਾਜਪੁਰਾ ਦੀ ਅਨਾਜ ਮੰਡੀ ’ਚ ਪਲੇਦਾਰਾਂ ਦੀ ਹੜਤਾਲ ਹੋਣ ਕਾਰਨ ਕਿਸਾਨ ਕਾਫੀ ਪਰੇਸ਼ਾਨ ਹੋਏ ਪਏ ਹਨ। ਕਿਸਾਨਂ ਦੀ ਝੋਨੇ ਨਾਲ ਭਰੀ ਟਰਾਲੀ ਮੰਡੀਆੰ ’ਚ ਖੜ੍ਹੀਆ ਹੋਈਆਂ ਪਈਆਂ ਹਨ। ਪੱਲੇਦਾਰਾਂ ਦੀ ਮੰਗ ਹੈ ਕਿ ਉਨ੍ਹਾਂ ਦੀ ਮਜ਼ਦੂਰੀ ਵਧਾਈ ਜਾਵੇ ਨਹੀਂ ਤਾਂ ਹੜਤਾਲ ਜਾਰੀ ਰਹੇਗੀ।
ਇਹ ਵੀ ਪੜ੍ਹੋ: Punjabi Youth Death: ਕੈਨੇਡਾ ’ਚ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
- PTC NEWS