Punjab Minister Laljit Singh Bhullar ਨੇ ਦਿੱਤਾ ਅਸਤੀਫਾ; ਮਾਮਲੇ ਮਗਰੋਂ ਭੁੱਲਰ ਦਾ ਸਾਹਮਣੇ ਆਇਆ ਪਹਿਲਾ ਬਿਆਨ
Punjab Minister Laljit Singh Bhullar ਅੰਮ੍ਰਿਤਸਰ ਦੇ ਪੰਜਾਬ ਵੇਅਰਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਦੇਰ ਰਾਤ ਸਲਫਾਸ ਨਿਗਲ ਲਿਆ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਸ਼ਨੀਵਾਰ ਸਵੇਰੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਆਪਣੀ ਮੌਤ ਤੋਂ ਪਹਿਲਾਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਵਿੱਚ ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਨਾਮ ਲਿਆ। ਵੀਡੀਓ ਜਾਰੀ ਹੋਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਭੁੱਲਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਸਪਤਾਲ ਪਹੁੰਚੇ ਅਤੇ ਪੂਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ।
ਉੱਥੇ ਹੀ ਦੂਜੇ ਪਾਸੇ ਲਾਲਜੀਤ ਸਿੰਘ ਭੁੱਲਰ ਨੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਜੋ ਵੀ ਇਲਜ਼ਾਮ ਉਨ੍ਹਾਂ ’ਤੇ ਲੱਗ ਰਹੇ ਹਨ ਕਿ ਉਹ ਬਿਲਕੁੱਲ ਬੇਬੁਨਿਆਦ ਅਤੇ ਝੂਠੇ ਹਨ। ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ ਇਸ ਲਈ ਮੇਰੇ ਤੇ ਜੋ ਇਲਜ਼ਾਮ ਲੱਗੇ ਹਨ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਅਹੁਦਾ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਪਦ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ।
ਇਹ ਵੀ ਪੜ੍ਹੋ : Punjab Warehouse Corporation ਦੇ DM ਨੇ ਸਲਫਾਸ ਨਿਗਲ ਕੇ ਦਿੱਤੀ ਜਾਨ, ਮਾਮਲੇ ਮਗਰੋਂ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਅਸਤੀਫਾ
- PTC NEWS