Sat, Dec 7, 2024
Whatsapp

Punjab News: ਪਠਾਨਕੋਟ ਨਹਿਰ 'ਚ ਡਿੱਗੀ ASI ਦੀ ਕਾਰ, ਧੀ ਦੀ ਮੌਤ

Punjab News: ਪਠਾਨਕੋਟ ਦੇ ਪਿੰਡ ਜਸਵਾਲੀ ਨੇੜੇ ਅੱਜ ਇੱਕ ਕਾਰ ਯੂਵੀਡੀਸੀ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ ਪਿਓ-ਧੀ ਸਫਰ ਕਰ ਰਹੇ ਸਨ। ਇਸ ਹਾਦਸੇ 'ਚ ਬੇਟੀ ਦੀ ਮੌਤ ਹੋ ਗਈ

Reported by:  PTC News Desk  Edited by:  Amritpal Singh -- November 28th 2024 05:04 PM
Punjab News: ਪਠਾਨਕੋਟ ਨਹਿਰ 'ਚ ਡਿੱਗੀ ASI ਦੀ ਕਾਰ, ਧੀ ਦੀ ਮੌਤ

Punjab News: ਪਠਾਨਕੋਟ ਨਹਿਰ 'ਚ ਡਿੱਗੀ ASI ਦੀ ਕਾਰ, ਧੀ ਦੀ ਮੌਤ

Punjab News: ਪਠਾਨਕੋਟ ਦੇ ਪਿੰਡ ਜਸਵਾਲੀ ਨੇੜੇ ਅੱਜ ਇੱਕ ਕਾਰ ਯੂਵੀਡੀਸੀ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ ਪਿਓ-ਧੀ ਸਫਰ ਕਰ ਰਹੇ ਸਨ। ਇਸ ਹਾਦਸੇ 'ਚ ਬੇਟੀ ਦੀ ਮੌਤ ਹੋ ਗਈ, ਜਦਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਵਿਅਕਤੀਆਂ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਨਹਿਰ ਦਾ ਪਾਣੀ ਬੰਦ ਕਰਕੇ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ।

ਦੋਵੇਂ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਜਾ ਰਹੇ ਸਨ। ਉਨ੍ਹਾਂ ਦੀ ਆਈ 20 ਪੀਬੀ-18 ਐਕਸ 4312 ਸਫੇਦ ਰੰਗ ਦੀ ਕਾਰ ਪਿੰਡ ਜਸਵਾਲੀ ਨੇੜੇ ਯੂ.ਵੀ.ਡੀ.ਸੀ ਨਹਿਰ ਵਿੱਚ ਡਿੱਗ ਗਈ। ਇਹ ਲੋਕ ਬਟਾਲੇ ਦੇ ਵਸਨੀਕ ਦੱਸੇ ਜਾਂਦੇ ਹਨ ਅਤੇ ਕਾਰ ਵਿੱਚੋਂ ਕੱਢਿਆ ਗਿਆ ਵਿਅਕਤੀ ਪੁਲਿਸ ਵਿੱਚ ਏਐਸਆਈ ਵਜੋਂ ਤਾਇਨਾਤ ਹੈ।


ਜਿਵੇਂ ਹੀ ਸਥਾਨਕ ਲੋਕਾਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਉਨ੍ਹਾਂ ਨੂੰ ਬਚਾਉਣ ਲਈ ਨਹਿਰ ਦੇ ਕਿਨਾਰੇ ਪਹੁੰਚ ਗਏ। ਜਿੱਥੋਂ ਉਨ੍ਹਾਂ ਨੇ ਪਿਤਾ ਨੂੰ ਜ਼ਿੰਦਾ ਬਾਹਰ ਕੱਢ ਲਿਆ। ਪਰ ਬੇਟੀ ਜਿਸ ਦੀ ਉਮਰ 18 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਦੀ ਡੁੱਬਣ ਕਾਰਨ ਮੌਤ ਹੋ ਗਈ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਨਹਿਰ ਵਿੱਚ ਪਾਣੀ ਨੂੰ ਰੋਕ ਕੇ ਮ੍ਰਿਤਕ ਲੜਕੀ ਨੂੰ ਬਾਹਰ ਕੱਢਿਆ ਗਿਆ।

ਕਾਰ ਨੂੰ ਵੀ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜਸਵਾਲੀ ਨੇੜੇ ਇੱਕ ਕਾਰ ਯੂਵੀਡੀਸੀ ਨਹਿਰ ਵਿੱਚ ਡਿੱਗ ਗਈ ਹੈ। ਇਸ ਵਿੱਚ ਦੋ ਵਿਅਕਤੀ ਸਨ ਜੋ ਪਿਤਾ ਅਤੇ ਧੀ ਦੱਸੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪਿਤਾ ਨੂੰ ਸਥਾਨਕ ਲੋਕਾਂ ਨੇ ਬਚਾ ਲਿਆ ਹੈ। ਪਰ ਬੇਟੀ ਦੀ ਮੌਤ ਹੋ ਚੁੱਕੀ ਹੈ।

ਜਿਸ ਵਿਅਕਤੀ ਨੂੰ ਬਚਾਇਆ ਗਿਆ ਹੈ, ਉਹ ਪੁਲਿਸ ਵਿੱਚ ਏਐਸਆਈ ਵਜੋਂ ਤਾਇਨਾਤ ਹੈ, ਜੋ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਘਰ ਪਰਤਦੇ ਸਮੇਂ ਇਹ ਹਾਦਸਾ ਵਾਪਰਿਆ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

- PTC NEWS

Top News view more...

Latest News view more...

PTC NETWORK