Advertisment

Padma Shri Kaur Singh: ਓਲੰਪੀਅਨ ਮੁੱਕੇਬਾਜ਼ ਪਦਮ ਸ਼੍ਰੀ ਤੇ ਅਰਜੁਨ ਐਵਾਰਡੀ ਓਲੰਪੀਅਨ ਜੇਤੂ ਕੌਰ ਸਿੰਘ ਦਾ ਦੇਹਾਂਤ, ਮਸ਼ਹੂਰ ਮੁੱਕੇਬਾਜ਼ ਮੁਹੰਮਦ ਅਲੀ ਨੂੰ ਵੀ ਦਿੱਤੀ ਸੀ ਮਾਤ

ਪਦਮ ਸ਼੍ਰੀ, ਅਰਜੁਨ ਐਵਾਰਡ ਅਤੇ ਏਸ਼ੀਆਈ ਗੋਲਡ ਮੈਡਲਿਸਟ ਮੁੱਕੇਬਾਜ਼ ਕੌਰ ਸਿੰਘ ਨੇ ਬੁੱਧਵਾਰ ਦੇਰ ਰਾਤ ਕੁਰੂਕਸ਼ੇਤਰ ਦੇ ਇੱਕ ਹਸਪਤਾਲ 'ਚ 74 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦਾ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਖਨਾਲ ਖੁਰਦ ਜ਼ਿਲ੍ਹਾ ਸੰਗਰੂਰ ਵਿਖੇ ਕੀਤਾ ਜਾਵੇਗਾ।

author-image
Ramandeep Kaur
Updated On
New Update
Padma Shri Kaur Singh: ਓਲੰਪੀਅਨ ਮੁੱਕੇਬਾਜ਼ ਪਦਮ ਸ਼੍ਰੀ ਤੇ ਅਰਜੁਨ ਐਵਾਰਡੀ ਓਲੰਪੀਅਨ ਜੇਤੂ ਕੌਰ ਸਿੰਘ ਦਾ ਦੇਹਾਂਤ
Advertisment

Padma Shri Kaur Singh: ਪਦਮ ਸ਼੍ਰੀ, ਅਰਜੁਨ ਐਵਾਰਡ ਅਤੇ ਏਸ਼ੀਆਈ ਗੋਲਡ ਮੈਡਲਿਸਟ ਮੁੱਕੇਬਾਜ਼ ਕੌਰ ਸਿੰਘ ਨੇ ਬੁੱਧਵਾਰ ਦੇਰ ਰਾਤ ਕੁਰੂਕਸ਼ੇਤਰ ਦੇ ਇੱਕ ਹਸਪਤਾਲ 'ਚ 74 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦਾ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਖਨਾਲ ਖੁਰਦ ਜ਼ਿਲ੍ਹਾ ਸੰਗਰੂਰ ਵਿਖੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਮੁੱਕੇਬਾਜ਼ ਕੌਰ ਸਿੰਘ ਸ਼ੂਗਰ ਨਾਲ ਪੀੜਤ ਸਨ। ਉਨ੍ਹਾਂ ਨੂੰ 2 ਦਿਨ ਪਹਿਲਾਂ ਪਟਿਆਲਾ ਅਤੇ ਬਾਅਦ 'ਚ ਕੁਰੂਕਸ਼ੇਤਰ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਕੌਰ ਸਿੰਘ ਪੰਜਾਬ ਦੇ ਹੀ ਨਹੀਂ ਸਗੋਂ ਭਾਰਤ ਦੇ ਮੋਹਰੀ ਮੁੱਕੇਬਾਜ਼ਾਂ ਵਿੱਚੋਂ ਇੱਕ ਸਨ। 

Advertisment

ਕੌਰ ਸਿੰਘ ਮੁੱਕੇਬਾਜ਼ ਸਫ਼ਰ

ਮੁੱਕੇਬਾਜ਼ ਵਿੱਚ ਕੌਰ ਸਿੰਘ ਵਧੀਆ ਖੇਡਣ ਲੱਗੇ ਤੇ ਉਸ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇਸ਼ ਦੇ ਲਈ ਅਲੱਗ ਅਲੱਗ ਦੇਸ਼ਾਂ ਦੇ ਵਿਚ ਮੁੱਕੇਬਾਜ਼ ਖੇਡ ਦੇ ਵਿੱਚ ਜਿੱਤ ਦੇ ਝੰਡੇ ਗੱਡੇ ਤੇ ਕਈ ਇਨਾਮ ਤੇ ਟਰਾਫੀ, ਮੈਡਲ ਆਪਣੇ ਦੇਸ਼ ਦੇ ਲਈ ਜਿੱਤੇ। ਇੱਕ ਵਾਰ ਦਿੱਲੀ ਵਿੱਚ ਦੁਨੀਆ ਦੇ ਮਸ਼ਹੂਰ ਮੁੱਕੇਬਾਜ਼ ਮੁਹੰਮਦ ਅਲੀ ਪਹੁੰਚੇ ਸਨ ਤੇ ਕੌਰ ਸਿੰਘ ਨੇ ਮੁਹੰਮਦ ਅਲੀ ਨਾਲ ਵੀ ਮੁੱਕੇਬਾਜ਼ ਦੀ ਇੱਕ ਫਾਈਟ ਲੜੀ ਸੀ ਜਿਸ 'ਚ ਉਨ੍ਹਾਂ ਨੇ ਮਸ਼ਹੂਰ ਮੁੱਕੇਬਾਜ਼ ਮੁਹੰਮਦ ਅਲੀ ਨੂੰ ਹਰਾਇਆ ਸੀ। 

ਪਦਮ ਸ਼੍ਰੀ ਤੇ ਅਰਜੁਨ ਐਵਾਰਡ ਨਾਲ ਸਨਮਾਨਿਤ

Advertisment

 1971 ਵਿੱਚ ਫੌਜ ਵਿੱਚ ਭਰਤੀ ਹੋਣ ਤੋਂ ਬਾਅਦ, ਕੌਰ ਸਿੰਘ ਨੇ 1977 ਵਿੱਚ ਮੁੱਕੇਬਾਜ਼ੀ ਵਿੱਚ ਹਿੱਸਾ ਲਿਆ ਸੀ। 1979 ਤੋਂ 1983 ਤੱਕ ਰਾਸ਼ਟਰੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਗਮੇ ਜਿੱਤੇ ਸਨ। ਏਸ਼ੀਅਨ ਖੇਡਾਂ ਸਮੇਤ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਛੇ ਸੋਨ ਤਗਮੇ ਜਿੱਤੇ ਸਨ।

1980 ਵਿੱਚ ਇੱਕ ਪ੍ਰਦਰਸ਼ਨੀ ਮੁਕਾਬਲੇ ਵਿੱਚ ਮੁੱਕੇਬਾਜ਼ੀ ਦੇ ਮਹਾਨ ਖਿਡਾਰੀ ਮੁਹੰਮਦ ਅਲੀ ਨਾਲ ਲੜਨ ਵਾਲਾ ਸਿਰਫ਼ ਭਾਰਤੀ ਮੁੱਕੇਬਾਜ਼ ਸੀ। ਲਾਸ ਏਂਜਲਸ ਓਲੰਪਿਕ ਵਿੱਚ, ਉਸਨੇ 2 ਮੁਕਾਬਲੇ ਜਿੱਤੇ, ਪਰ ਤੀਜਾ ਹਾਰ ਗਏ ਸਨ। ਫੌਜ ਤੋਂ ਸੂਬੇਦਾਰ ਵਜੋਂ ਸੇਵਾਮੁਕਤ ਹੋਏ ਅਤੇ ਬਾਅਦ ਵਿੱਚ ਪੰਜਾਬ ਪੁਲਿਸ ਵਿੱਚ ਸਹਾਇਕ ਸਬ-ਇੰਸਪੈਕਟਰ ਨਿਯੁਕਤ ਹੋਏ।

Advertisment

ਕੌਮੀ ਪੱਧਰ ਦੇ ਮੁੱਕੇਬਾਜ਼ ਪਰ ਆਰਥਿਕ ਹਾਲਤ ਮਾੜੀ ਰਹੀ

ਦੱਸ ਦੇਈਏ ਕਿ ਸਿਹਤ ਖਰਾਬ ਹੋਣ ਕਾਰਨ ਕੌਰ ਸਿੰਘ ਪਿਛਲੇ ਕੁਝ ਸਾਲਾਂ ਤੋਂ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਹੇ ਸਨ। ਜਦੋਂ ਉਸ ਦੀ ਦਰਦਨਾਕ ਹਾਲਤ ਦੀਆਂ ਖ਼ਬਰਾਂ ਮੀਡੀਆ ਵਿੱਚ ਆਈਆਂ ਤਾਂ ਦਸੰਬਰ 2018 ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸ ਨੂੰ 2 ਲੱਖ ਰੁਪਏ ਅਤੇ ਅਦਾਕਾਰ ਸ਼ਾਹਰੁਖ ਖਾਨ ਨੇ ਉਸ ਦੇ ਡਾਕਟਰੀ ਖਰਚੇ ਲਈ 5 ਲੱਖ ਰੁਪਏ ਦਿੱਤੇ ਸਨ।

ਕੌਰ ਸਿੰਘ ਨੇ ਦੇਸ਼ ਲਈ ਕਈ ਮੈਡਲ ਜਿੱਤੇ ਸਨ। ਉਨ੍ਹਾਂ ਨੂੰ 1982 'ਚ ਅਰਜੁਨ ਐਵਾਰਡ ਅਤੇ 1983 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਮੌਜੂਦਾ ਪੰਜਾਬ ਸਰਕਾਰ ਨੇ ਇਸ ਸੈਸ਼ਨ 'ਚ ਉਨ੍ਹਾਂ ਦੀ ਜੀਵਨੀ ਨੂੰ ਪੁਸਤਕਾਂ ਵਿੱਚ ਸ਼ਾਮਲ ਕੀਤਾ ਹੈ।

Advertisment

ਉਨ੍ਹਾਂ ਦੇ ਜੀਵਨ 'ਤੇ ਬਣੀ ਪੰਜਾਬੀ ਫਿਲਮ 

ਮੁੱਕੇਬਾਜ਼ ਕੌਰ ਸਿੰਘ ਦੇ ਜੀਵਨ ਉੱਤੇ ਪੰਜਾਬੀ ਦੀ ਇੱਕ ਫ਼ਿਲਮ 'ਪਦਮ ਸ਼੍ਰੀ ਕੌਰ ਸਿੰਘ' ਵੀ ਬਣੀ ਹੈ। ਫ਼ਿਲਮ ਰਾਹੀਂ 'ਪਦਮ ਸ਼੍ਰੀ' ਅਤੇ 'ਅਰਜੁਨ ਐਵਾਰਡ' ਜਿਹੇ ਦੇਸ਼ ਦੇ ਵੱਕਾਰੀ ਪੁਰਸਕਾਰ ਹਾਸਿਲ ਕਰਨ ਵਾਲੇ ਇਸ ਮੁੱਕੇਬਾਜ਼ ਵੱਲੋਂ ਜੀਵਨ ਵਿੱਚ ਘਾਲੀ ਘਾਲਣਾ ਨੂੰ ਪਰਦੇ 'ਤੇ ਦਿਖਾਇਆ ਗਿਆ ਹੈ। ਫ਼ਿਲਮ ਵਿੱਚ ਕੌਰ ਸਿੰਘ ਦਾ ਕਿਰਦਾਰ ਪੰਜਾਬੀ ਅਦਾਕਾਰ ਕਰਮ ਬਾਠ ਨੇ ਅਦਾ ਕੀਤਾ ਹੈ ਅਤੇ ਉਹ ਹੀ ਇਸ ਫ਼ਿਲਮ ਦੇ ਨਿਰਮਾਤਾ ਵੀ ਹਨ।



Advertisment

ਸੀਐਮ ਮਾਨ ਨੇ ਕੀਤਾ ਸੀ ਦੁਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਹੈ ਤੇ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਟਵੀਟ ਕੀਤਾ, " ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਜੀ…ਜਿਨ੍ਹਾਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਹੁੰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ…ਕੌਰ ਸਿੰਘ ਅੱਜ ਸਾਨੂੰ ਵਿਛੋੜਾ ਦੇ ਗਏ…ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ।

Advertisment

ਕੌਰ ਸਿੰਘ ਦੀ ਜੀਵਨੀ ਸਕੂਲੀ ਸਿਲੇਬਸ 'ਚ ਸ਼ਾਮਲ

ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ ਚਾਰ ਖਿਡਾਰੀਆਂ ਦੀ ਜੀਵਨੀ ਸਕੂਲੀ ਸਿਲੇਬਸ ਵਿੱਚ ਸ਼ਾਮਲ ਕੀਤੀ ਹੈ। ਇਨ੍ਹਾਂ ਖਿਡਾਰੀਆਂ ਵਿੱਚੋਂ ਇੱਕ ਕੌਰ ਸਿੰਘ ਵੀ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚਨਾ ਮੁਤਾਬਕ, ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਸੰਖੇਪ ਜੀਵਨੀ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤੀ ਗਈ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਿਤਾਬ ਦੀ ਪਾਠ-ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣੇ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

ਇਸੇ ਤਰ੍ਹਾਂ, ਸਰੀਰਕ ਸਿੱਖਿਆ ਦੀ ਦਸਵੀਂ ਦੀ ਕਿਤਾਬ ਵਿੱਚ ਭਾਰਤ ਦੇ ਪਹਿਲੇ ਅਰਜਨ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

- PTC NEWS
punjab-cm-bhagwant-mann sportsmen padma-shri-boxer-kaur-singh
Advertisment

Stay updated with the latest news headlines.

Follow us:
Advertisment