Punjab On High Alert : ਆਪਰੇਸ਼ਨ ਸਿੰਦੂਰ ਮਗਰੋਂ ਪੰਜਾਬ ’ਚ ਹਾਈ ਅਲਰਟ; 5 ਜ਼ਿਲ੍ਹਿਆਂ ਦੇ ਸਕੂਲ ਬੰਦ, ਜਾਣੋ ਕਿੱਥੇ ਅਤੇ ਕੀ ਹੈ ਬੰਦ ?
Punjab On High Alert After Operation Sindoor : ਭਾਰਤ ਨੇ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ। ਇਸ ਹਮਲੇ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਸਨ। ਪਾਕਿਸਤਾਨ 'ਤੇ ਹਮਲੇ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
5 ਜ਼ਿਲ੍ਹਿਆਂ ’ਚ ਸਕੂਲ ਬੰਦ
ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਅੱਜ ਪੰਜਾਬ ਵਿੱਚ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
22 ਉਡਾਣਾਂ ਰੱਦ
ਇਨ੍ਹਾਂ ਤੋਂ ਇਲਾਵਾ ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਅੰਮ੍ਰਿਤਸਰ ਤੋਂ ਅੱਜ ਜਾਣ ਵਾਲੀਆਂ ਸਾਰੀਆਂ 22 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਅੰਬਾਲਾ ਵਿੱਚ ਡਰੋਨ ਉਡਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਦੀਆਂ ਟੀਮਾਂ ਕੈਂਟ ਰੇਲਵੇ ਸਟੇਸ਼ਨ 'ਤੇ ਲੋਕਾਂ ਦੇ ਸਾਮਾਨ ਦੀ ਜਾਂਚ ਕਰ ਰਹੀਆਂ ਹਨ। ਟ੍ਰੇਨ ਵਿੱਚ ਬੈਠੇ ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਸਰਹੱਦੀ ਖੇਤਰ ਦੇ ਲੋਕਾਂ ’ਚ ਖੁਸ਼ੀ ਦਾ ਮਾਹੌਲ
ਉੱਥੇ ਹੀ ਜੇਕਰ ਸਰਹੱਦੀ ਇਲਾਕਿਆਂ ਦੀ ਗੱਲ ਕਰੀਏ ਤਾਂ ਇਸ ਹਮਲੇ ਨੂੰ ਲੈਕੇ ਸਰਹੱਦੀ ਇਲਾਕੇ ਦੇ ਲੋਕਾਂ ਚ ਵੀ ਖੁਸ਼ੀ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਅਤੇ ਪਾਕਿਸਤਾਨੀ ਅੱਤਵਾਦੀਆਂ ਨੂੰ ਇਸੇ ਤਰ੍ਹਾਂ ਹੀ ਕਰਾਰਾ ਜਵਾਬ ਦੇਣਾ ਚਾਹੀਦਾ ਸੀ। ਲਗਾਤਾਰ ਹੀ ਪਾਕਿਸਤਾਨ ਆਪਣੇ ਅੱਤਵਾਦੀਆਂ ਜਰੀਏ ਭਾਰਤ ਅੰਦਰ ਹਮਲੇ ਕਰਵਾ ਕੇ ਬੇਕਸੂਰ ਭਾਰਤੀਆਂ ਨੂੰ ਮੌਤ ਦੇ ਘਾਟ ਉਤਾਰ ਰਿਹਾ ਹੈ ਇਸਨੂੰ ਬਣਦਾ ਜਵਾਬ ਦੇਣਾ ਜਰੂਰੀ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਹਰ ਇਕ ਭਾਰਤੀ ਆਪਣੇ ਦੇਸ਼ ਨਾਲ ਖੜਾ ਹੈ ਅਤੇ ਖੜਾ ਰਹੇਗਾ ਸਰਹੱਦੀ ਲੋਕ ਹਮੇਸ਼ਾ ਹੀ ਕੋਈ ਵੀ ਜੰਗ ਹੋਵੇ ਭਾਰਤੀ ਸੈਨਾ ਦਾ ਸਾਥ ਦਿੰਦੇ ਆਏ ਹਨ ਅਤੇ ਅੱਗੇ ਵੀ ਦਿੰਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਜੇਕਰ ਪਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਅਜੇ ਵੀ ਬਾਜ਼ ਨਾ ਆਇਆ ਤਾਂ ਉਸਨੂੰ ਇਵੇਂ ਹੀ ਕਰਾਰਾ ਜਵਾਬ ਭਾਰਤ ਵਲੋਂ ਮਿਲਦਾ ਰਹੇਗਾ ਇਸ ਮੌਕੇ ’ਤੇ ਲੋਕਾਂ ਨੇ ਪਾਕਿਸਤਾਨ ਮੁਰਦਾਬਾਦ ਅਤੇ ਭਾਰਤੀ ਫੌਜ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਕਿਹਾ ਕਿ ਜੋ ਹਮਸੇ ਟਕਰਾਏਗਾ ਚੂਰ ਚੂਰ ਹੋ ਜਾਏਗਾ।
ਇਹ ਵੀ ਪੜ੍ਹੋ : Operation Sindoor Live Updates : ਪਾਕਿਸਤਾਨ 'ਤੇ ਹਵਾਈ ਹਮਲੇ ਤੋਂ ਬਾਅਦ ਪੰਜਾਬ 'ਚ ਅਲਰਟ, ਸਰਹੱਦੀ ਜ਼ਿਲ੍ਹਿਆਂ ਦੇ ਸਕੂਲ ਅਗਲੇ 72 ਘੰਟਿਆਂ ਲਈ ਬੰਦ
- PTC NEWS