BKI : ਪੰਜਾਬ ਪੁਲਿਸ ਤੇ UP STF ਦੀ ਵੱਡੀ ਕਾਰਵਾਈ, ਬੱਬਰ ਖਾਲਸਾ ਇੰਟਰਨੈਸ਼ਨਲ ਦਾ ਕਾਰਕੁਨ ਗ੍ਰਿਫ਼ਤਾਰ, ISI ਨਾਲ ਸੀ ਸੰਪਰਕ
Babbar Khalsa International : ਉੱਤਰ ਪ੍ਰਦੇਸ਼ ਐਸਟੀਐਫ ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਵਿੱਚ ਵੀਰਵਾਰ ਤੜਕੇ ਕੌਸ਼ੰਬੀ ਜ਼ਿਲ੍ਹੇ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਸਰਗਰਮ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸੰਪਰਕ ਵਿਚ ਸੀ। ਸ਼ੱਕੀ ਅੱਤਵਾਦੀ ਲਾਜ਼ਰ ਮਸੀਹ ਨੂੰ ਕਰੀਬ 3.20 ਵਜੇ ਫੜਿਆ ਗਿਆ। ਉਹ ਪੰਜਾਬ ਦੇ ਅੰਮ੍ਰਿਤਸਰ ਦੇ ਰਮਦਾਸ ਇਲਾਕੇ ਦੇ ਪਿੰਡ ਕੁਰਲੀਆਂ ਦਾ ਰਹਿਣ ਵਾਲਾ ਹੈ।
ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਯੂਪੀ ਸਪੈਸ਼ਲ ਟਾਸਕ ਫੋਰਸ, ਲਾਅ ਐਂਡ ਆਰਡਰ) ਅਮਿਤਾਭ ਯਸ਼ ਨੇ ਦੱਸਿਆ ਕਿ ਇਹ ਆਪਰੇਸ਼ਨ ਕੌਸ਼ਾਂਬੀ ਦੇ ਕੋਖਰਾਜ ਥਾਣਾ ਖੇਤਰ ਵਿੱਚ ਚਲਾਇਆ ਗਿਆ। ਯਸ਼ ਨੇ ਕਿਹਾ, 'ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਗ੍ਰਿਫਤਾਰ ਅੱਤਵਾਦੀ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਜਰਮਨੀ ਸਥਿਤ ਮਾਡਿਊਲ ਦੇ ਮੁਖੀ ਸਵਰਨ ਸਿੰਘ ਉਰਫ ਜੀਵਨ ਫੌਜੀ ਲਈ ਕੰਮ ਕਰਦਾ ਹੈ ਅਤੇ ਪਾਕਿਸਤਾਨ ਸਥਿਤ ਆਈਐਸਆਈ ਦੇ ਕਾਰਕੁਨਾਂ ਨਾਲ ਸਿੱਧੇ ਸੰਪਰਕ ਵਿੱਚ ਹੈ।
ਉਨ੍ਹਾਂ ਕਿਹਾ ਕਿ ਯੂਪੀ ਐਸਟੀਐਫ ਨੇ ਅੱਤਵਾਦੀ ਕੋਲੋਂ ਕੁਝ ਵਿਸਫੋਟਕ ਸਮੱਗਰੀ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਤਵਾਦੀ ਕੋਲੋਂ ਬਰਾਮਦ ਹੋਏ 3 ਹੈਂਡ ਗ੍ਰਨੇਡ, ਦੋ ਡੈਟੋਨੇਟਰ, ਇੱਕ ਵਿਦੇਸ਼ੀ ਪਿਸਤੌਲ ਅਤੇ 13 ਜਿੰਦਾ ਕਾਰਤੂਸ ਸ਼ਾਮਲ ਹਨ।In a well-coordinated joint operation by Uttar Pradesh Police & Punjab Police, has arrested an active operative of Babbar Khalsa International (BKI) and ISI, Lajar Masih s/o Kulwinder, a resident of Village Kurlian, PS Ramdas, Amritsar, Punjab, from the Kokhraj police station… pic.twitter.com/GSnVB4haox — DGP Punjab Police (@DGPPunjabPolice) March 6, 2025
ਇਸ ਤੋਂ ਇਲਾਵਾ ਉਸ ਦੇ ਕਬਜ਼ੇ 'ਚੋਂ ਇਕ ਚਿੱਟੇ ਰੰਗ ਦਾ ਵਿਸਫੋਟਕ ਪਾਊਡਰ, ਗਾਜ਼ੀਆਬਾਦ ਦਾ ਪਤਾ ਵਾਲਾ ਆਧਾਰ ਕਾਰਡ ਅਤੇ ਬਿਨਾਂ ਸਿਮ ਕਾਰਡ ਵਾਲਾ ਇਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਏਡੀਜੀ ਅਮਿਤਾਭ ਯਸ਼ ਨੇ ਦੱਸਿਆ ਕਿ ਇਹ ਅੱਤਵਾਦੀ 24 ਸਤੰਬਰ 2024 ਨੂੰ ਪੰਜਾਬ ਦੀ ਨਿਆਇਕ ਹਿਰਾਸਤ ਤੋਂ ਫਰਾਰ ਹੋ ਗਿਆ ਸੀ।
ਪਿਛਲੇ ਮਹੀਨੇ ਵੀ ਫੜੇ ਗਏ ਸਨ ਬੱਬਰ ਖਾਲਸਾ ਦੇ ਦੋ ਕਾਰਕੁਨ
ਇਸ ਤੋਂ ਪਹਿਲਾਂ 23 ਫਰਵਰੀ ਨੂੰ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਸੀ। ਇਹ ਦੋਵੇਂ ਪਾਕਿਸਤਾਨ ਅਧਾਰਤ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹੈਪੀ ਪਾਸੀਆਂ ਦੇ ਸਿੱਧੇ ਸੰਪਰਕ ਵਿੱਚ ਸਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਦੀਸ਼ ਸਿੰਘ ਉਰਫ ਜੱਗਾ ਅਤੇ ਸ਼ੁਭਦੀਪ ਸਿੰਘ ਔਲਖ ਉਰਫ ਸ਼ੁਭ ਵਜੋਂ ਹੋਈ ਹੈ। ਪੁਲਿਸ ਮੁਤਾਬਕ ਉਨ੍ਹਾਂ ਨੂੰ ਪੰਜਾਬ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੇ ਆਦੇਸ਼ ਮਿਲੇ ਸਨ।
- PTC NEWS