ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਰੱਲ ਕੇ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸੰਧੂ ਨੂੰ ਕੀਤਾ ਗ੍ਰਿਫਤਾਰ
Punjab News: ਪੰਜਾਬ ਪੁਲਿਸ ਨੇ ਵਿਦੇਸ਼ ਵਿੱਚ ਬੈਠ ਕੇ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝਾ ਆਪ੍ਰੇਸ਼ਨ ਸ਼ੁਰੂ ਕਰਕੇ ਸਮੱਗਲਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਲਦ ਹੀ ਡੀਜੀਪੀ ਪੰਜਾਬ ਦੋਸ਼ੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।
ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਵਿੱਚ ਸਿਮਰਨਜੋਤ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਦੀ ਮਦਦ ਨਾਲ ਜਰਮਨੀ ਤੋਂ ਭਾਰਤ ਆਇਆ ਸੀ। ਪਰ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਫੜ ਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਕੋਲ ਜਰਮਨ ਪਾਸਪੋਰਟ ਵੀ ਹੈ।
In a major breakthrough, @PunjabPoliceInd in a joint operation with a central agency has apprehended Simranjot Sandhu, Kingpin of 487 Kg cocaine smuggling case (2020) in #Germany. He is a key lynchpin of an international drug cartel and is wanted in Germany for drug offences… pic.twitter.com/GWmVJdrdsX — DGP Punjab Police (@DGPPunjabPolice) August 10, 2024
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਉਹ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਕਿੰਗਪਿਨ ਹੈ। ਉਹ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਇੱਕ ਪ੍ਰਮੁੱਖ ਨੇਤਾ ਹੈ ਅਤੇ ਜਰਮਨੀ ਵਿੱਚ ਡਰੱਗ ਅਪਰਾਧ ਲਈ ਲੋੜੀਂਦਾ ਹੈ।
ਸਿਮਰਨਜੋਤ ਸੰਧੂ ਦੀ ਗੱਲ ਕਰੀਏ ਤਾਂ ਉਸਦਾ ਨੈੱਟਵਰਕ ਜਰਮਨੀ ਤੋਂ ਇਲਾਵਾ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਉਹ ਭਾਰਤ ਵਿੱਚ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਯੂਰਪ ਦੇ ਹੋਰਨਾਂ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਵੀ ਇਸ ਦੀ ਵੱਡੀ ਭੂਮਿਕਾ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਸਿਮਰਨਜੀਤ ਸੰਧੂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।
- PTC NEWS