Kabaddi promoter ਰਾਣਾ ਬਲਾਚੌਰੀਆ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਨੇ ਹਾਵੜਾ ਤੋਂ 2 ਸ਼ੂਟਰਾਂ ਨੂੰ ਕੀਤਾ ਕਾਬੂ
Rana Balachauria Murder Case : ਮੋਹਾਲੀ ਦੇ ਸੋਹਾਣਾ 'ਚ ਕਤਲ ਹੋਏ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਵਿਚ ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਣਦੀਪ ਸਿੰਘ ਨੂੰ ਅੱਜ ਪੱਛਮੀ ਬੰਗਾਲ ਦੇ ਹਾਵੜਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਕਾਰਵਾਈ ਵਿੱਚ ਸਿੱਕਿਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ਼, ਕੇਂਦਰੀ ਏਜੰਸੀਆਂ ਅਤੇ ਸਥਾਨਕ ਹਾਵੜਾ ਪੁਲਿਸ ਦਾ ਸਹਿਯੋਗ ਰਿਹਾ ਹੈ। ਇਸ ਤੋਂ ਇਲਾਵਾ ਵਿਦੇਸ਼ ਬੈਠੇ ਹੈਂਡਲਰ ਅਮਰ ਖਾਬੇ ਰਾਜਪੂਤਾ ਦਾ ਨਜ਼ਦੀਕੀ ਰਿਸ਼ਤੇਦਾਰ ਆਕਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸਾਰੇ ਗ੍ਰਿਫ਼ਤਾਰ ਆਰੋਪੀਆਂ ਨੂੰ ਅਗਲੀ ਜਾਂਚ ਲਈ ਜਲਦ ਪੰਜਾਬ ਲਿਆਂਦਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਮਲੇ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਤਾਂ ਜੋ ਪੂਰੇ ਕੇਸ ਦੀ ਗੁੱਥੀ ਸੁਲਝਾਈ ਜਾ ਸਕੇ
- PTC NEWS