Tue, Feb 10, 2026
Whatsapp

Operation Parahar-2 : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਅੰਮ੍ਰਿਤਸਰ 'ਚ ISI ਸਪਾਂਸਰ ਨੈਟਵਰਕ ਬੇਨਕਾਬ, ਦੋ ਹੈਂਡ ਗ੍ਰੇਨੇਡਾਂ ਸਮੇਤ ਇੱਕ ਗ੍ਰਿਫ਼ਤਾਰ

Operation Parahar-2 : ਕਾਰਵਾਈ ਦੌਰਾਨ ਅੰਮ੍ਰਿਤਸਰ ਰੂਰਲ ਪੁਲਿਸ ਨੇ ISI ਸਪਾਂਸਰ ਕਰਾਸ ਬਾਰਡਰ ਨੈਟਵਰਕ ਨੂੰ ਬੇਨਕਾਬ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ।

Reported by:  PTC News Desk  Edited by:  KRISHAN KUMAR SHARMA -- February 10th 2026 04:27 PM -- Updated: February 10th 2026 04:30 PM
Operation Parahar-2 : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਅੰਮ੍ਰਿਤਸਰ 'ਚ ISI ਸਪਾਂਸਰ ਨੈਟਵਰਕ ਬੇਨਕਾਬ, ਦੋ ਹੈਂਡ ਗ੍ਰੇਨੇਡਾਂ ਸਮੇਤ ਇੱਕ ਗ੍ਰਿਫ਼ਤਾਰ

Operation Parahar-2 : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਅੰਮ੍ਰਿਤਸਰ 'ਚ ISI ਸਪਾਂਸਰ ਨੈਟਵਰਕ ਬੇਨਕਾਬ, ਦੋ ਹੈਂਡ ਗ੍ਰੇਨੇਡਾਂ ਸਮੇਤ ਇੱਕ ਗ੍ਰਿਫ਼ਤਾਰ

Operation Parahar-2 : ‘ਆਪਰੇਸ਼ਨ ਪਰਹਾਰ–2’ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਅੰਮ੍ਰਿਤਸਰ ਰੂਰਲ ਪੁਲਿਸ (Amritsar) ਨੇ ISI ਸਪਾਂਸਰ ਕਰਾਸ ਬਾਰਡਰ ਨੈਟਵਰਕ ਨੂੰ ਬੇਨਕਾਬ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ।

ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸੈਂਟਰਲ ਏਜੰਸੀ ਤੋਂ ਮਿਲੀ ਖ਼ਾਸ ਇਨਪੁੱਟ ਦੇ ਆਧਾਰ ’ਤੇ ਐਸਐਸਪੀ ਅੰਮ੍ਰਿਤਸਰ ਰੂਰਲ ਸੁਹੇਲ ਕਬੀਰ ਮੀਰ ਦੀ ਅਗਵਾਈ ਹੇਠ ਇੱਕ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਪੁਲਿਸ ਨੇ ਮੁਲਜ਼ਮ ਸੁਖਮਿੰਦਰ ਸਿੰਘ, ਪਿੰਡ ਚੱਕ ਮਿਸ਼ਰੀਵਾਲ, ਥਾਣਾ ਲੋਪੋਕੇ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਹਥਿਆਰ ਡਰੋਨ ਡਰੋਪਿੰਗ ਰਾਹੀਂ ਪਾਕਿਸਤਾਨ ਤੋਂ ਭੇਜੇ ਗਏ ਸਨ। ਇਹ ਨੈਟਵਰਕ ਆਈਐਸਆਈ ਦੀ ਸਪਾਂਸਰਸ਼ਿਪ ਹੇਠ ਪੰਜਾਬ ਅਤੇ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।


ਡੀਆਈਜੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਵੀ ਕਈ ਲੋਕ ਸ਼ਾਮਿਲ ਹਨ, ਜਿਨ੍ਹਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਮੌਜੂਦਾ ਸਮੇਂ ਵਿੱਚ ਮੁਲਜ਼ਮ ਖ਼ਿਲਾਫ ਐਕਸਪਲੋਸਿਵ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਅੱਗੇ ਵਧਣ ਨਾਲ ਹੋਰ ਧਾਰਾਵਾਂ ਵੀ ਜੋੜੀਆਂ ਜਾਣਗੀਆਂ।

ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਅਕਸਰ 18 ਤੋਂ 24 ਸਾਲ ਦੇ ਨੌਜਵਾਨਾਂ ਨੂੰ ਪੈਸਿਆਂ, ਨੌਕਰੀ ਅਤੇ ਵਿਦੇਸ਼ ਭੇਜਣ ਦੇ ਝਾਂਸੇ ਦੇ ਕੇ ਇਨ੍ਹਾਂ ਗੈਰਕਾਨੂੰਨੀ ਸਰਗਰਮੀਆਂ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ। ਇਹ ਸਿਰਫ਼ ਕਾਨੂੰਨ-ਵਿਵਸਥਾ ਹੀ ਨਹੀਂ, ਸਗੋਂ ਸਮਾਜਿਕ ਸਮੱਸਿਆ ਵੀ ਹੈ, ਜਿਸ ’ਤੇ ਮਾਪਿਆਂ ਅਤੇ ਸਮਾਜ ਨੂੰ ਵੀ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।

- PTC NEWS

Top News view more...

Latest News view more...

PTC NETWORK
PTC NETWORK