ਆਖਰ ਫੜ੍ਹਿਆ ਗਿਆ ਬੇਅਦਬੀ ਮਾਮਲਿਆਂ ’ਚ ਭਗੌੜਾ ਡੇਰਾ ਸਿਰਸਾ ਦਾ ਪ੍ਰੇਮੀ ਪ੍ਰਦੀਪ ਕਲੇਰ
Dera Premi Pardeep Kaler Arrest: ਬੇਅਦਬੀ ਮਾਮਲਿਆਂ ’ਚ ਭਗੌੜਾ ਚਲ ਰਿਹਾ ਡੇਰਾ ਸਿਰਸਾ ਦਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਕਾਬੂ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਅਯੁੱਧਿਆ ਦੇ ਰਾਮ ਮੰਦਿਰ ਤੋਂ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੀਆਂ ਤਸਵੀਰਾਂ ਸਾਹਮਣੇ ਆਈਆਂ ਸੀ। ਜਿਸ ਤੋਂ ਬਾਅਧ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਉੱਤਰਪ੍ਰਦੇਸ਼ ਦੇ ਕਿਸੇ ਇਲਾਕੇ ਤੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੱਸ ਦਈਏ ਕਿ ਗ੍ਰਿਫਤਾਰ ਕੀਤੇ ਗਏ ਪ੍ਰਦੀਪ ਕਲੇਰ ਨੂੰ ਪੁਲਿਸ ਵੱਲੋਂ ਪੰਜਾਬ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਫਰੀਦਕੋਟ ਪੁਲਿਸ ਕੱਲ੍ਹ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕਰ ਸਕਦੀ ਹੈ। ਫਰੀਦਕੋਟ ਦੇ ਐਸਐਸਪੀ ਹਰਜੀਤ ਸਿੰਘ ਨੇ ਫੋਨ ’ਤੇ ਪ੍ਰਦੀਪ ਕਲੇਰ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।
ਜ਼ਿਕਰਯੋਗ ਹੈ ਕਿ 2015 ’ਚ ਬੇਅਦਬੀ ਮਾਮਲਿਆਂ ਬਾਰੇ ਦੀ ਪੰਜਾਬ ਪੁਲਿਸ ਦੀ ਜਾਂਚ ਰਿਪੋਰਟ ਵਿੱਚ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਸੰਪਰਦਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂ ਬੇਅਦਬੀ ਦੀਆਂ ਤਿੰਨ ਘਟਨਾਵਾਂ 'ਚ ਆਇਆ ਸੀ।
ਇਹ ਵੀ ਪੜ੍ਹੋ: ਪੰਜਾਬ ’ਚ ਹੁਣ ਜੇਕਰ ਕਾਰ 'ਚ ਪਿੱਛੇ ਬੈਠੇ ਵਿਅਕਤੀ ਨੇ ਸੀਟ ਬੈਲਟ ਨਹੀਂ ਲਗਾਈ ਤਾਂ ਕੱਟੇਗਾ ਚਾਲਾਨ
-