Bulldozer Action in Jalandhar : ਜਲੰਧਰ 'ਚ ਪੁਲਿਸ ਦੀ 'ਬੁਲਡੋਜ਼ਰ' ਕਾਰਵਾਈ, ਨਸ਼ਾ ਤਸਕਰ ਦੀ ਢਾਹੀ ਜਾਇਦਾਦ
Bulldozer Action in Jalandhar : ਪੰਜਾਬ 'ਚ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਹੁਣ ਜਲੰਧਰ 'ਚ ਪੁਲਿਸ ਨੇ ਇੱਕ ਹੋਰ ਕਾਰਵਾਈ ਵਿੱਚ ਨਗਰ ਨਿਗਮ ਦੇ ਤਾਲਮੇਲ ਨਾਲ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੇ ਇਹ ਸਰਕਾਰੀ ਜ਼ਮੀਨ 'ਤੇ ਕਥਿਤ ਤੌਰ 'ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਘਰ ਬਣਾਇਆ ਸੀ।
ਪੁਲਿਸ ਕਮਿਸ਼ਨਰ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਇੱਕ ਬਦਨਾਮ ਨਸ਼ਾ ਤਸਕਰ, ਧਰਮਿੰਦਰ ਪੁੱਤਰ ਮੋਹਨ ਲਾਲ ਵਾਸੀ ਧੰਕੀਆ ਮੁਹੱਲਾ, ਜਲੰਧਰ, ਵੱਲੋਂ ਸਰਕਾਰੀ ਜ਼ਮੀਨ 'ਤੇ ਗੈਰ-ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਜਾਇਦਾਦ ਕਥਿਤ ਤੌਰ 'ਤੇ ਉਸਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਪ੍ਰਾਪਤ ਆਮਦਨ ਦੀ ਵਰਤੋਂ ਕਰਕੇ ਬਣਾਈ ਗਈ ਸੀ।
ਪੁਲਿਸ ਕਮਿਸ਼ਨਰ ਜਲੰਧਰ ਨੇ ਅੱਗੇ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਨਗਰ ਨਿਗਮ ਅਤੇ ਪੁਲਿਸ ਟੀਮਾਂ ਹਰਕਤ ਵਿੱਚ ਆ ਗਈਆਂ ਅਤੇ ਕਬਜ਼ੇ ਵਾਲੇ ਢਾਂਚੇ ਨੂੰ ਢਾਹ ਦਿੱਤਾ। ਉਨ੍ਹਾਂ ਕਿਹਾ ਕਿ ਧਰਮਿੰਦਰ ਇੱਕ ਆਦਤਨ ਅਪਰਾਧੀ ਹੈ, ਜਿਸ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਐਕਟ ਤਹਿਤ ਛੇ ਮਾਮਲੇ ਦਰਜ ਹਨ।
- PTC NEWS