Patiala : ਨਾਭਾ 'ਚ ਬਹਿਸ ਪਿੱਛੋਂ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ, ਭਰਾ ਦੀ ਹਾਲਤ ਗੰਭੀਰ, ਮੁਲਜ਼ਮ ਫ਼ਰਾਰ
Patiala News : ਪੰਜਾਬ ਵਿੱਚ ਅਪਰਾਧੀਆਂ ਵੱਲੋਂ ਸ਼ਰੇਆਮ ਹੁਣ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਇਹ ਹੱਥ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੱਕ ਵੀ ਪਹੁੰਚਦੇ ਨਜਰੀਂ ਪੈ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਨਾਭਾ (Nabha Police) ਤੋਂ ਸਾਹਮਣੇ ਆਈ ਹੈ, ਜਿਥੇ ਮੈਹਸ ਗੇਟ ਨਜ਼ਦੀਕ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (Punjab Police) ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ, ਅਮਨਦੀਪ ਸਿੰਘ ਨਾਮ ਦਾ ਹਵਲਦਾਰ, ਜੋ ਕਿ ਪਟਿਆਲਾ ਦੇ ਸਿਵਲ ਲਾਈਨ ਵਿੱਚ ਤੈਨਾਤ ਸੀ। ਅਮਨਦੀਪ ਸਿੰਘ, ਨਾਭਾ ਦਾ ਰਹਿਣ ਵਾਲਾ ਸੀ ਅਤੇ ਰਾਤ 8 ਵਜੇ ਦੇ ਕਰੀਬ ਪੁਲਿਸ ਮੁਲਾਜ਼ਮ ਦੀ ਕੁੱਝ ਨੌਜਵਾਨਾਂ ਨਾਲ ਬਹਿਸ ਹੋਈ ਦੱਸੀ ਜਾ ਰਹੀ ਹੈ, ਜਿਸ ਤੋਂ ਬਾਅਦ ਹੋਰ ਇਕੱਠੇ ਹੋਏ ਨੌਜਵਾਨਾਂ ਨੇ ਉਸ ਪੁਲਿਸ ਮੁਲਾਜ਼ਮ ਅਮਨਦੀਪ ਸਿੰਘ ਅਤੇ ਉਸਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ (police officer Murder) ਹਮਲਾ ਕਰ ਦਿੱਤਾ, ਜਿਸ ਵਿੱਚ ਅਮਨਦੀਪ ਸਿੰਘ ਦੀ ਮੌਤ ਹੋ ਗਈ।
ਹਮਲੇ ਵਿੱਚ ਅਮਨਦੀਪ ਸਿੰਘ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਥਾਣਾ ਕਤਵਾਲੀ ਦੇ ਇੰਚਾਰਜ ਸੌਰਵ ਸਬਰਵਾਲ ਦਾ ਕਹਿਣਾ ਹੈ ਕਿ ਉਹਨਾਂ ਨੂੰ ਮੁਢਲੀ ਜਾਣਕਾਰੀ ਮਿਲੀ ਹੈ ਕਿ ਕੁਝ ਨੌਜਵਾਨਾਂ ਨਾਲ ਬਹਿਸ ਤੋਂ ਬਾਅਦ ਹਮਲੇ ਦੌਰਾਨ ਅਮਨਦੀਪ ਸਿੰਘ ਨਾਮ ਦੇ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਉਹਨਾਂ ਨੇ ਕਿਹਾ ਕਿ ਅਜੇ ਤੱਕ ਜ਼ਖ਼ਮੀ ਭਰਾ ਕੁਝ ਕਹਿਣ ਦੀ ਹਾਲਤ ਵਿੱਚ ਨਹੀਂ ਹੈ ਪਰ ਉਹਨਾਂ ਵੱਲੋਂ ਪੂਰੇ ਇਲਾਕੇ ਨੂੰ ਸੀਲ ਕੀਤਾ ਗਿਆ ਹੈ ਅਤੇ ਸੀਸੀਟੀਵੀ ਦੀ ਫੋਟੋ ਦੇ ਅਧਾਰ 'ਤੇ ਮੁਲਜ਼ਮਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ।
- PTC NEWS