Punjab Police : ਬਠਿੰਡਾ 'ਚ ਡਿਊਟੀ ਤੋਂ ਪਰਤ ਰਹੇ ਪੰਜਾਬ ਪੁਲਿਸ ਦੇ ਮੁਲਾਜ਼ਮ ਨਾਲ ਵਾਪਰਿਆ ਹਾਦਸਾ, ਟਰੱਕ ਨਾਲ ਟੱਕਰ 'ਚ ਹੋਈ ਮੌਤ
Bathinda News : ਪੰਜਾਬ ਪੁਲਿਸ (Punjab POlice) ਦੇ ਇੱਕ ਮੁਲਾਜ਼ਮ ਨਾਲ ਬਠਿੰਡਾ-ਕੋਟਕਪੂਰਾ ਹਾਈਵੇਅ 'ਤੇ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ ਹੈ। ਬਠਿੰਡਾ ਏਜੀਟੀਐਫ (Bathinda AGTF) ਵਿਖੇ ਤੈਨਾਤ ਪੁਲਿਸ ਮੁਲਾਜ਼ਮ ਦੀ ਪਛਾਣ ਹੈਡ ਕਾਂਸਟੈਬਲ ਜਸਵਿੰਦਰ ਸਿੰਘ ਵੱਜੋਂ ਹੋਈ ਹੈ, ਜੋ ਕਿ ਹਾਦਸੇ ਦੌਰਾਨ ਡਿਊਟੀ ਤੋਂ ਪਰਤ ਰਿਹਾ ਸੀ।
ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ, ਸ੍ਰੀ ਮੁਕਤਸਰ ਸਾਹਿਬ ਦੇ ਵੜਿੰਗ ਖੇੜਾ ਪਿੰਡ ਦਾ ਰਹਿਣ ਵਾਲਾ ਸੀ, ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਰੋਜ਼ਾਨਾਂ ਦੀ ਤਰ੍ਹਾਂ ਆਪਣੀ ਗੱਡੀ 'ਤੇ ਸਵਾਰ ਹੋ ਕੇ ਡਿਊਟੀ ਤੋਂ ਪਰਤ ਰਿਹਾ ਸੀ। ਇਸ ਦੌਰਾਨ ਕੋਟਕਪੂਰਾ ਹਾਈਵੇਅ 'ਤੇ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਵਿੱਚ ਜਸਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਕਾਰਵਾਈ ਅਰੰਭ ਦਿੱਤੀ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ।
- PTC NEWS