Punjab Police Kaso Operation : ਪੰਜਾਬ ਪੁਲਿਸ ਦਾ ਆਪ੍ਰੇਸ਼ਨ ਕਾਸੋ ; ਤੜਕਸਾਰ ਵੱਖ-ਵੱਖ ਜ਼ਿਲ੍ਹਿਆਂ ’ਚ ਇਲਾਕੇ ਨੂੰ ਸੀਲ ਕਰਕੇ ਤਸਕਰਾਂ ਦੇ ਘਰਾਂ ਦੀ ਲਈ ਜਾ ਰਹੀ ਤਲਾਸ਼ੀ
Punjab Police Kaso Operation : ਪੂਰੇ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ, ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਅੱਜ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪ੍ਰੇਸ਼ਨ ਕਾਸੋ ਸ਼ੁਰੂ ਕੀਤਾ ਗਿਆ ਅਤੇ ਨਸ਼ਾ ਤਸਕਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਜਲੰਧਰ, ਬਠਿੰਡਾ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕੀਤੀ ਗਈ। ਜਿਸ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਪਹੁੰਚੇ।
ਜਲੰਧਰ ਦੇ ਕਾਜ਼ੀ ਮੰਡੀ ਵਿੱਚ ਆਪ੍ਰੇਸ਼ਨ ਕਾਸੋ ਦੇ ਤਹਿਤ ਭਾਰੀ ਫੋਰਸ ਨਾਲ ਇੱਕ ਤਲਾਸ਼ੀ ਮੁਹਿੰਮ ਚਲਾਈ ਗਈ। ਪੂਰੇ ਇਲਾਕੇ ਨੂੰ ਚਾਰੇ ਪਾਸਿਆਂ ਤੋਂ ਸੀਲ ਕਰ ਦਿੱਤਾ ਗਿਆ ਅਤੇ ਫਿਰ ਘਰਾਂ ਦੀ ਤਲਾਸ਼ੀ ਲਈ ਗਈ। ਸ਼ਹਿਰ ਦੀ ਪੁਲਿਸ ਟੀਮਾਂ ਨੇ ਇਹ ਤਲਾਸ਼ੀ ਮੁਹਿੰਮ ਨਸ਼ਾ ਤਸਕਰਾਂ ਅਤੇ ਲੁਟੇਰਿਆਂ 'ਤੇ ਸ਼ਿਕੰਜਾ ਕੱਸਣ ਲਈ ਚਲਾਈ।
ਮੁਕਤਸਰ ਸਾਹਿਬ ਦੀ ਪੁਲਿਸ ਦੇ ਵੱਲੋਂ ਤੜਕ ਸਾਰ ਸਰਚ ਆਪਰੇਸ਼ਨ ਚਲਾਇਆ ਗਿਆ ਦੱਸ ਦਈਏ ਕਿ ਮੁਕਤਸਰ ਪੁਲਿਸ ਦੇ ਵੱਲੋਂ ਮੁਕਤਸਰ ਜਿਲ੍ਹੇ ਦੇ ਵਿੱਚ ਹੀ ਸਰਚ ਆਪਰੇਸ਼ਨ ਚਲਾਇਆ ਗਿਆ ਲੰਬੀ ਗਿੱਦੜਵਾਹਾ ਲੱਖੇਵਾਲੀ ਮੁਕਤਸਰ ਦੇ ਵਿੱਚ ਸਰਚ ਅਭਿਆਨ ਚਲਾਇਆ ਗਿਆ ਮੁਕਤਸਰ ਪੁਲਿਸ ਦੇ ਵੱਲੋਂ ਮੁਕਤਸਰ ਦੇ ਬੂੜਾ ਗੁੱਜਰ ਰੋਡ ਅੰਬੇਦਕਰ ਨਗਰ ਦੇ ਵਿੱਚ ਰੇਡ ਕੀਤੀ ਗਈ। ਇਸ ਸਰਚ ਅਭਿਆਨ ਦੇ ਦੌਰਾਨ ਜੋ ਵੀ ਪੁਲਿਸ ਨੂੰ ਬਰਾਮਦਗੀ ਹੁੰਦੀ ਹੈ ਉਹ ਸਰਚ ਆਪਰੇਸ਼ਨ ਤੋਂ ਬਾਅਦ ਮੀਡੀਆ ਤੇ ਅੱਗੇ ਰੱਖੀ ਜਾਵੇਗੀ।
ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੁੱਦਾ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਦਾ ਸੀ।
ਇਹ ਵੀ ਪੜ੍ਹੋ : Mohali Encounter News : ਡੇਰਾਬੱਸੀ ’ਚ ਪੁਲਿਸ ਤੇ AGTF ਦੀ ਟੀਮ ਵੱਲੋਂ ਐਨਕਾਊਂਟਰ; ਮੁੱਠਭੇੜ ਮਗਰੋਂ 2 ਬਦਮਾਸ਼ਾਂ ਨੂੰ ਕੀਤਾ ਕਾਬੂ
- PTC NEWS