Operation Prahar : 72 ਘੰਟਿਆਂ ਵਾਲਾ ਪੰਜਾਬ ਪੁਲਿਸ ਦਾ ਗੈਂਗਸਟਰਾਂ ਖਿਲਾਫ 'ਆਪ੍ਰੇਸ਼ਨ ਪ੍ਰਹਾਰ', ਡੀਜੀਪੀ ਦੀ ਲੋਕਾਂ ਨੂੰ ਇਹ ਅਪੀਲ
Operation Prahar News : ਪੰਜਾਬ ਪੁਲਿਸ ਵੱਲੋਂ ਹੁਣ ਸੂਬੇ ਭਰ ’ਚ ਗੈਂਗਸਟਰ ਖਿਲਾਫ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਫੀਲਡ ਵਿੱਚ 2,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ ਸੂਬੇ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਜਾਂਚ ਕਰ ਰਹੇ ਹਨ।
ਇਸ ਤੋਂ ਇਲਾਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਗੈਂਗਸਟਰਾਂ ਨਾਲ ਜੁੜੀ ਜਾਣਕਾਰੀ ਦੇਣ ਅਤੇ ਉਨ੍ਹਾਂ ਦੀ ਪਛਾਣ ਨੂੰ ਗੁਪਤ ਵੀ ਰੱਖਿਆ ਜਾਵੇਗਾ।
ਦੱਸ ਦਈਏ ਕਿ ਡੀਜੀਪੀ ਨੇ ਗੈਂਗਸਟਰਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਹੈਲਪਲਾਈਨ ਨੰਬਰ, 93946-93946 ਵੀ ਜਾਰੀ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਨੌਜਵਾਨਾਂ ਲਈ ਮੁੱਖ ਧਾਰਾ ਵਿੱਚ ਵਾਪਸ ਆਉਣ ਦਾ ਇਹ ਆਖਰੀ ਮੌਕਾ ਹੈ। ਹੁਣ ਪੰਜਾਬ ਪੁਲਿਸ ਕਿਸੇ ਨੂੰ ਵੀ ਨਹੀਂ ਬਖਸ਼ੇਗੀ। ਪੰਜਾਬ ਵਿੱਚ ਗੈਂਗਸਟਰਾਂ ਲਈ ਕੋਈ ਜਗ੍ਹਾ ਨਹੀਂ ਹੈ। ਗੈਂਗਸਟਰਾਂ ਨੂੰ ਵਿਦੇਸ਼ਾਂ ਵਿੱਚ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਖਿਲਾਫ ਵੀ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।
ਉੱਥੇ ਹੀ ਜੇਕਰ ਆਪਰੇਸ਼ਨ ਪ੍ਰਹਾਰ ਦੀ ਗੱਲ ਕਰੀਏ ਤਾਂ ਪੰਜਾਬ ਪੁਲਿਸ ਦਾ ਇਹ ਆਪਰੇਸ਼ਨ 72 ਘੰਟਿਆਂ ਦਾ ਹੈ। 12 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਇਸ ’ਚ ਸ਼ਾਮਲ ਹਨ।
- PTC NEWS