ਪੰਜਾਬ ਪੁਲਿਸ 'ਚ ਨਿਕਲੀ ਭਰਤੀ, ਕਾਂਸਟੇਬਲ ਤੇ ਸਬ-ਇੰਸਪੈਕਟਰ ਦੀਆਂ ਅਸਾਮੀਆਂ ਲਈ ਮੰਗੀਆਂ ਅਰਜ਼ੀਆਂ
ਚੰਡੀਗੜ੍ਹ : ਪੰਜਾਬ ਪੁਲਿਸ ਨੇ ਨੌਜਵਾਨਾਂ ਲਈ ਨੌਕਰੀਆਂ ਦਾ ਪਟਾਰਾ ਖੋਲ੍ਹ ਦਿੱਤਾ ਹੈ। ਪੁਲਿਸ ਨੇ ਕਾਂਸਟੇਬਲ ਤੋਂ ਲੈ ਕੇ ਸਬ-ਇੰਸਪੈਕਟਰ ਤੱਕ ਦੀਆਂ 1870 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਭਰਤੀ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ ਹੋਵੇਗੀ। ਇਸ ਦੇ ਨਾਲ ਹੀ ਲੋਕਾਂ ਦੀ ਮਦਦ ਲਈ ਇਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ।
ਉਮੀਦਵਾਰ ਸਬ ਇੰਸਪੈਕਟਰ ਦੀ ਪੋਸਟ ਲਈ 7 ਫਰਵਰੀ ਤੋਂ 28 ਫਰਵਰੀ 2023 ਤੇ ਕਾਂਸਟੇਬਲ ਦੀ ਪੋਸਟ ਲਈ 15 ਫਰਵਰੀ ਤੋਂ 8 ਮਾਰਚ 2023 ਤੱਕ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਸਬ-ਇੰਸਪੈਕਟਰ ਲਈ ਘੱਟੋ-ਘੱਟ ਗ੍ਰੈਜੂਏਸ਼ਨ ਜ਼ਰੂਰੀ ਹੈ ਜਦਕਿ ਕਾਂਸਟੇਬਲ ਦੀ ਭਰਤੀ ਲਈ ਘੱਟੋ-ਘੱਟ 12ਵੀਂ ਪਾਸ ਹੋਣਾ ਲਾਜ਼ਮੀ ਹੈ। ਨੌਜਵਾਨਾਂ ਨੂੰ ਪੋਸਟ ਲਈ ਅਪਲਾਈ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਕਰਨਾ ਪਵੇਗਾ। ਪੰਜਾਬ ਸਰਕਾਰ ਵੱਲੋਂ ਹੈਲਪ ਡੈਸਕ ਨੰਬਰ 02261306245 ਜਾਰੀ ਕੀਤਾ ਗਿਆ ਹੈ। ਕਾਂਸਟੇਬਲ ਦਾ 39-12-2020 ਦੇ ਪੇਅ ਸਕੇਲ ਮੁਤਾਬਕ 19,900 ਪ੍ਰਤੀ ਮਹੀਨਾ ਮਿਲੇਗਾ। 18 ਸਾਲ ਤੋਂ 28 ਸਾਲ ਤੱਕ ਦੇ ਨੌਜਵਾਨ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ : ਕੁੱਤਿਆਂ ਵੱਲੋਂ ਵੱਢੇ ਜਾਣ ਦੇ ਮਾਮਲਿਆਂ 'ਚ ਪੰਜਾਬ ਦੇਸ਼ 'ਚ ਸਭ ਤੋਂ ਮੋਹਰੀ !
ਅਪਲਾਈ ਕਰਨ ਵਾਲੇ ਪੁਰਸ਼ਾਂ ਦਾ ਕੱਦ 5 ਫੁੱਟ 7 ਇੰਚ ਤੇ ਔਰਤਾਂ ਦਾ ਕੱਦ 5 ਫੁੱਟ 2 ਇੰਚ ਹੋਣੀ ਲਾਜ਼ਮੀ ਹੈ। ਪੁਲਿਸ ਅਨੁਸਾਰ ਕਾਂਸਟੇਬਲ ਦੀਆਂ 1746 ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਭਰਤੀ ਲਈ ਆਨਲਾਈਨ ਅਰਜ਼ੀਆਂ 15 ਫਰਵਰੀ ਤੋਂ 8 ਮਾਰਚ ਤੱਕ ਹੋਣਗੀਆਂ। ਇਸ ਦੇ ਨਾਲ ਹੀ ਪੁਲਿਸ ਨੇ ਆਪਣੇ ਬਿਨੈ ਪੱਤਰ ਵਿੱਚ ਇਹ ਸ਼ਰਤ ਰੱਖੀ ਹੈ ਕਿ ਭਰਤੀ ਕੀਤੇ ਜਾਣ ਵਾਲੇ ਜਵਾਨਾਂ ਨੂੰ ਸੂਬੇ, ਦੇਸ਼ ਜਾਂ ਵਿਦੇਸ਼ ਵਿੱਚ ਤਾਇਨਾਤ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਸਬ-ਇੰਸਪੈਕਟਰ ਦੇ ਅਹੁਦੇ ਲਈ ਵਿੰਡੋ 7 ਫਰਵਰੀ ਨੂੰ ਖੁੱਲ੍ਹੇਗੀ। ਅਰਜ਼ੀ ਦੀ ਪ੍ਰਕਿਰਿਆ 28 ਫਰਵਰੀ ਤੱਕ ਜਾਰੀ ਰਹੇਗੀ।
- PTC NEWS