Thu, Jun 11, 2026
Whatsapp

Bar Association Amritsar : ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੀ ਵੱਡੀ ਜਿੱਤ, ਦੋ ਵਕੀਲਾਂ ਖ਼ਿਲਾਫ਼ ਦਰਜ ਕੇਸਾਂ 'ਚੋਂ ਨਾਮ ਹਟਾਏ

Bar Association Amritsar : ਪ੍ਰਧਾਨ ਪਨੇਸਰ ਨੇ ਕਿਹਾ ਕਿ ਬਾਰ ਸੰਸਥਾਵਾਂ ਦੇ ਲਗਾਤਾਰ ਦਬਾਅ ਅਤੇ ਮੰਗ ਤੋਂ ਬਾਅਦ ਪੁਲਿਸ ਵੱਲੋਂ ਨਿਰਪੱਖ ਅਤੇ ਸਖ਼ਤ ਜਾਂਚ ਕੀਤੀ ਗਈ। ਜਾਂਚ ਦੌਰਾਨ ਦੋਵਾਂ ਵਕੀਲਾਂ ਖ਼ਿਲਾਫ਼ ਕੋਈ ਠੋਸ ਸਬੂਤ ਸਾਹਮਣੇ ਨਾ ਆਉਣ ਕਾਰਨ ਉਨ੍ਹਾਂ ਨੂੰ ਨਿਰਦੋਸ਼ ਪਾਇਆ ਗਿਆ।

Reported by:  PTC News Desk  Edited by:  KRISHAN KUMAR SHARMA -- June 11th 2026 01:46 PM -- Updated: June 11th 2026 01:49 PM
Bar Association Amritsar : ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੀ ਵੱਡੀ ਜਿੱਤ, ਦੋ ਵਕੀਲਾਂ ਖ਼ਿਲਾਫ਼ ਦਰਜ ਕੇਸਾਂ 'ਚੋਂ ਨਾਮ ਹਟਾਏ

Bar Association Amritsar : ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੀ ਵੱਡੀ ਜਿੱਤ, ਦੋ ਵਕੀਲਾਂ ਖ਼ਿਲਾਫ਼ ਦਰਜ ਕੇਸਾਂ 'ਚੋਂ ਨਾਮ ਹਟਾਏ

Bar Association Amritsar : ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਐਡਵੋਕੇਟ ਮਨਦੀਪ ਸਿੰਘ ਅਤੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਖ਼ਿਲਾਫ਼ ਦਰਜ ਕੀਤੇ ਗਏ ਮਾਮਲਿਆਂ ਵਿੱਚ ਪੁਲਿਸ ਜਾਂਚ ਤੋਂ ਬਾਅਦ ਦੋਵਾਂ ਨੂੰ ਬੇਕਸੂਰ ਕਰਾਰ ਦੇ ਦਿੱਤਾ ਗਿਆ। ਇਸ ਸਬੰਧੀ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਦੋਵਾਂ ਵਕੀਲਾਂ ਖ਼ਿਲਾਫ਼ ਰਾਜਨੀਤਿਕ ਬਦਲਾਖੋਰੀ ਦੇ ਤਹਿਤ ਝੂਠੇ ਮੁਕੱਦਮੇ ਦਰਜ ਕੀਤੇ ਗਏ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵੱਲੋਂ ਲਗਾਤਾਰ ਆਵਾਜ਼ ਉਠਾਈ ਗਈ ਅਤੇ ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਅਤੇ ਬਾਰ ਕੌਂਸਲ ਆਫ ਇੰਡੀਆ ਦਾ ਵੀ ਪੂਰਾ ਸਹਿਯੋਗ ਪ੍ਰਾਪਤ ਹੋਇਆ।


ਪ੍ਰਧਾਨ ਪਨੇਸਰ ਨੇ ਕਿਹਾ ਕਿ ਬਾਰ ਸੰਸਥਾਵਾਂ ਦੇ ਲਗਾਤਾਰ ਦਬਾਅ ਅਤੇ ਮੰਗ ਤੋਂ ਬਾਅਦ ਪੁਲਿਸ ਵੱਲੋਂ ਨਿਰਪੱਖ ਅਤੇ ਸਖ਼ਤ ਜਾਂਚ ਕੀਤੀ ਗਈ। ਜਾਂਚ ਦੌਰਾਨ ਦੋਵਾਂ ਵਕੀਲਾਂ ਖ਼ਿਲਾਫ਼ ਕੋਈ ਠੋਸ ਸਬੂਤ ਸਾਹਮਣੇ ਨਾ ਆਉਣ ਕਾਰਨ ਉਨ੍ਹਾਂ ਨੂੰ ਨਿਰਦੋਸ਼ ਪਾਇਆ ਗਿਆ ਅਤੇ ਉਨ੍ਹਾਂ ਦੇ ਨਾਮ ਸਬੰਧਤ ਕੇਸਾਂ ਵਿੱਚੋਂ ਹਟਾ ਦਿੱਤੇ ਗਏ। ਪ੍ਰਧਾਨ ਨੇ ਕਿਹਾ ਕਿ ਇਹ ਸਿਰਫ਼ ਦੋ ਵਕੀਲਾਂ ਦੀ ਨਹੀਂ, ਸਗੋਂ ਪੂਰੇ ਵਕੀਲ ਭਾਈਚਾਰੇ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਹਮੇਸ਼ਾ ਆਪਣੇ ਮੈਂਬਰਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੇਗੀ ਅਤੇ ਕਿਸੇ ਵੀ ਵਕੀਲ ਨਾਲ ਹੋਣ ਵਾਲੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਕੀਲਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਦੀ ਰੱਖਿਆ ਲਈ ਜਲਦ ਤੋਂ ਜਲਦ ‘ਐਡਵੋਕੇਟ ਪ੍ਰੋਟੈਕਸ਼ਨ ਐਕਟ’ ਲਾਗੂ ਕੀਤਾ ਜਾਵੇ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਭਵਿੱਖ ਵਿੱਚ ਕਿਸੇ ਵੀ ਵਕੀਲ ਖ਼ਿਲਾਫ਼ ਕੇਸ ਦਰਜ ਕਰਨ ਤੋਂ ਪਹਿਲਾਂ ਸਬੰਧਤ ਬਾਰ ਐਸੋਸੀਏਸ਼ਨ ਨਾਲ ਸਲਾਹ-ਮਸ਼ਵਰਾ ਲਾਜ਼ਮੀ ਬਣਾਇਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਸੂਬੇ ਭਰ ਦੇ ਵਕੀਲਾਂ ਨੂੰ ਸੜਕੀ ਯਾਤਰਾ ਦੌਰਾਨ ਟੋਲ ਟੈਕਸ ਤੋਂ ਛੋਟ ਦੇਣ ਦੀ ਮੰਗ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਇਹ ਕਦਮ ਵਕੀਲਾਂ ਨੂੰ ਆਪਣੀਆਂ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਵੱਡੀ ਸਹੂਲਤ ਪ੍ਰਦਾਨ ਕਰੇਗਾ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK