Punjab Pollution Control Board ਦਾ ਬਠਿੰਡਾ ਸਥਿਤ ਜ਼ੋਨਲ ਦਫ਼ਤਰ ਫਰੀਦਕੋਟ ਵਿਖੇ ਹੋਵੇਗਾ ਤਬਦੀਲ
Punjab Pollution Control Board Office News : ਬਠਿੰਡਾ ਤੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਜ਼ੋਨਲ ਦਫ਼ਤਰ, ਜੋ ਕਿ ਪਾਵਰ ਹਾਊਸ ਰੋਡ, ਬਠਿੰਡਾ ਦੀ ਗਲੀ ਨੰਬਰ 12 ਵਿੱਚ ਕਿਰਾਏ ਦੇ ਮਕਾਨ ਵਿੱਚ ਚੱਲ ਰਿਹਾ ਹੈ ਨੂੰ ਫਰੀਦਕੋਟ ਤਬਦੀਲ ਕਰਨ ਨਾਲ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਪਰ ਇਸ ਬਦਲਾਅ ਕਾਰਨ, ਬਠਿੰਡਾ ਜ਼ਿਲ੍ਹੇ ਤੋਂ ਇਲਾਵਾ, ਮਾਨਸਾ ਜ਼ਿਲ੍ਹੇ ਦੇ ਉਦਯੋਗਪਤੀਆਂ ਨੂੰ ਹੁਣ ਆਪਣੇ ਕੰਮ ਲਈ ਫਰੀਦਕੋਟ ਜਾਣਾ ਪਵੇਗਾ।
ਦੱਸ ਦਈਏ ਕਿ ਬਠਿੰਡਾ, ਮਾਨਸਾ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇਸ ਦਫ਼ਤਰ ਨਾਲ ਸਬੰਧਤ ਹਨ। ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਸੂਬਾ ਸਰਕਾਰ ਵੱਲੋਂ ਬੋਰਡ ਦੇ ਜ਼ੋਨਲ ਦਫ਼ਤਰ ਨੂੰ ਬਠਿੰਡਾ ਤੋਂ ਫਰੀਦਕੋਟ ਤਬਦੀਲ ਕਰਨ ਦੇ ਦਿੱਤੇ ਨਿਰਦੇਸ਼ਾਂ ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਇਸ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਫੈਸਲੇ ਨੂੰ ਵਾਪਸ ਨਾ ਲੈਣ 'ਤੇ ਸੰਘਰਸ਼ ਦੀ ਚੇਤਾਵਨੀ ਵੀ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਇਸ ਦਫ਼ਤਰ ਨੂੰ ਫਰੀਦਕੋਟ ਤਬਦੀਲ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਬਦੀਲੀ ਨਾਲ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਵਧ ਜਾਣਗੀਆਂ।
ਉਨ੍ਹਾਂ ਨੂੰ ਆਪਣੇ ਛੋਟੇ-ਛੋਟੇ ਕੰਮ ਲਈ ਵੀ ਫਰੀਦਕੋਟ ਜਾਣਾ ਪਵੇਗਾ। ਸੂਬੇ ਦੀ 'ਆਪ' ਸਰਕਾਰ ਉਦਯੋਗਪਤੀਆਂ ਨੂੰ ਸਹੂਲਤਾਂ ਦੇਣ ਦੀ ਬਜਾਏ ਉਨ੍ਹਾਂ ਲਈ ਮੁਸ਼ਕਲਾਂ ਪੈਦਾ ਕਰ ਰਹੀ ਹੈ। ਮਾਨਸਾ ਜ਼ਿਲ੍ਹੇ ਦੇ ਉਦਯੋਗਪਤੀਆਂ ਲਈ ਇਹ ਦਫ਼ਤਰ ਹੋਰ ਵੀ ਦੂਰ ਹੋਵੇਗਾ। ਬਬਲੀ ਢਿੱਲੋਂ ਨੇ ਸੂਬਾ ਸਰਕਾਰ ਤੋਂ ਜ਼ੋਨਲ ਦਫ਼ਤਰ ਬਠਿੰਡਾ ਵਿੱਚ ਹੀ ਰੱਖਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਉਦਯੋਗਪਤੀਆਂ ਨੂੰ ਇਸ ਤਬਾਦਲੇ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੱਦਾ ਵੀ ਦਿੱਤਾ ਹੈ।
ਇਹ ਵੀ ਪੜ੍ਹੋ : ਭਾਈ ਸੰਦੀਪ ਸਿੰਘ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- ਐਡਵੋਕੇਟ ਧਾਮੀ
- PTC NEWS