Thu, Apr 30, 2026
Whatsapp

Shiromani Akali Dal ਦਾ ਮਾਨ ਸਰਕਾਰ ਖਿਲਾਫ ਹੱਲਾ-ਬੋਲ; ਬਿਜਲੀ ਕੱਟਾਂ ਖਿਲਾਫ ਸੜਕਾਂ ’ਤੇ ਉਤਰਿਆ ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਆਮ ਲੋਕਾਂ ਨੂੰ ਪਰੇਸ਼ਾਨ ਕਰਕੇ ਮਾਨ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਸੂਬੇ ਭਰ ’ਚ ਰੋਸ ਮੁਜ਼ਹਾਰੇ ਕੀਤੇ ਜਾ ਰਹੇ ਹਨ।

Reported by:  PTC News Desk  Edited by:  Aarti -- April 30th 2026 11:45 AM -- Updated: April 30th 2026 12:33 PM
Shiromani Akali Dal ਦਾ ਮਾਨ ਸਰਕਾਰ ਖਿਲਾਫ ਹੱਲਾ-ਬੋਲ; ਬਿਜਲੀ ਕੱਟਾਂ ਖਿਲਾਫ ਸੜਕਾਂ ’ਤੇ ਉਤਰਿਆ ਸ਼੍ਰੋਮਣੀ ਅਕਾਲੀ ਦਲ

Shiromani Akali Dal ਦਾ ਮਾਨ ਸਰਕਾਰ ਖਿਲਾਫ ਹੱਲਾ-ਬੋਲ; ਬਿਜਲੀ ਕੱਟਾਂ ਖਿਲਾਫ ਸੜਕਾਂ ’ਤੇ ਉਤਰਿਆ ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਦੀ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ। ਦੱਸ ਦਈਏ ਕਿ ਬਿਜਲੀ ਕੱਟਾਂ ਖਿਲਾਫ ਸੜਕਾਂ ’ਤੇ ਸ਼੍ਰੋਮਣੀ ਅਕਾਲੀ ਦਲ ਉਤਰ ਆਇਆ ਹੈ। ਸੂਬੇ ਭਰ ਦੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਡੀਸੀ, ਐਸਡੀਐਮ ਤੇ ਬਿਜਲੀ ਨਿਗਮ ਦੇ ਦਫਤਰਾਂ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਆਮ ਲੋਕਾਂ ਨੂੰ ਪਰੇਸ਼ਾਨ ਕਰਕੇ ਮਾਨ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਸੂਬੇ ਭਰ ’ਚ ਰੋਸ ਮੁਜ਼ਹਾਰੇ ਕੀਤੇ ਜਾ ਰਹੇ ਹਨ। 


ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਲੰਬੇ ਕੱਟਾਂ ਕਾਰਨ ਕਿਸਾਨਾਂ ਤੇ ਵਪਾਰੀਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। 5 ਸਾਲਾਂ ਬਾਅਦ ਪੰਜਾਬ ’ਚ ਇੰਨ੍ਹੇ ਲੰਬੇ ਕੱਟ ਲੱਗ ਰਹੇ ਹਨ। ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਬਿਜਲੀ ਸਰਪਲੱਸ ਸੂਬਾ ਸੀ।  

ਮਿਲੀ ਜਾਣਕਾਰੀ ਮੁਤਾਬਿਕ ਬਿਜਲੀ ਕੱਟਾਂ  ਨੂੰ ਲੈ ਕੇ ਮਲੋਟ ਤਹਿਸੀਲ ਕੰਪਲੈਕਸ ਵਿੱਚ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਰਕਰਾਂ ਨੇ ਰੋਸ ਧਰਨਾ ਦਿੱਤਾ। 

ਇਨ੍ਹਾਂ ਤੋਂ ਇਲਾਵਾ ਜਗਰਾਓਂ ਦੇ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਐਸ ਆਰ ਕਲੇਰ ਤੇ ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਬਿਜਲੀ ਦੇ ਲਗਦੇ ਕੱਟਾਂ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਹੀ ਢੰਗ ਨਾਲ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਤੇ ਪਿੰਡਾਂ ਵਿਚ ਜਲਦੀ ਤੋ ਜਲਦੀ ਬਿਜਲੀ ਸਪਲਾਈ ਬਿਨਾਂ ਕੱਟਾਂ ਤੋਂ ਬਿਜਲੀ ਜਾਰੀ ਰੱਖਣ ਦੀ ਮੰਗ ਕੀਤੀ। 

ਗੁਰਦਾਸਪੁਰ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਐਸਸੀ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਮਾਨਸਾ ਦੋ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਅਰੋੜਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਮਾਨਸਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਿੱਥੇ ਮੌਜੂਦਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਲਜ਼ਾਮ ਲਾਇਆ ਕਿ ਮੌਜੂਦਾ ਸਰਕਾਰ ਦੀ ਕਹਿਣੀ ਅਤੇ ਕਰਨੀ ਤੋਂ ਲੋਕ ਪਰੇਸ਼ਾਨ ਹਨ। ਪੰਜਾਬ ਭਰ ਵਿੱਚ ਲੰਬੇ-ਲੰਬੇ ਬਿਜਲੀ ਦੇ ਕੱਟਾਂ ਕਾਰਨ ਜਿੱਥੇ ਹਰ ਵਰਗ ਦੁਖੀ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਨੂੰ ਸਰਪਲਸ ਬਿਜਲੀ ਸੂਬਾ ਬਣਾਏ ਜਾਣ ਦੇ ਬਾਵਜੂਦ ਅੱਜ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਬਿਜਲੀ ਦੀ ਕਿੱਲਤ ਵਾਲਾ ਸੂਬਾ ਬਣਾ ਕੇ ਰੱਖ ਦਿੱਤਾ ਹੈ। 

ਇਹ ਵੀ ਪੜ੍ਹੋ : Bathinda ਦੇ ਰਾਮਪੁਰਾ ਫੂਲ ਦੇ ਭਗਤਾ ਭਾਈ ’ਚ ਵਾਪਰਿਆ ਭਿਆਨਕ ਹਾਦਸਾ; ਕੋਲਡ ਸਟੋਰ ਦੀ ਡਿੱਗੀ ਇਮਾਰਤ, 1 ਦੀ ਮੌਤ

- PTC NEWS

Top News view more...

Latest News view more...

PTC NETWORK
PTC NETWORK