Ayushman Bharat patients : ਹੁਣ ਪੰਜਾਬ ’ਚ ਆਯੂਸ਼ਮਾਨ ਭਾਰਤ ਸਕੀਮ ਤਹਿਤ ਨਹੀਂ ਹੋਵੇਗਾ 'ਮੁਫ਼ਤ' ਇਲਾਜ, ਪੰਜਾਬ ਸਰਕਾਰ ਦੀ ਨਾਕਾਮੀ ਗਰੀਬ ਲੋਕਾਂ ਨੂੰ ਪਵੇਗੀ ਭਾਰੀ
Ayushman Bharat patients : ਲੁਧਿਆਣਾ ’ਚ ਪੰਜਾਬ ਸਰਕਾਰ ਦੇ ਖਿਲਾਫ ਡਾਕਟਰ ਤੇ ਨਰਸਿੰਗ ਹੋਮ ਐਸੋਸੀਏਸ਼ਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ’ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ। ਨਾਲ ਹੀ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਯੁਸ਼ਮਾਨ ਸਕੀਮ ਤਹਿਤ ਕੀਤੇ ਇਲਾਜ ਦਾ ਪੈਸਾ ਹੀ ਨਹੀਂ ਮਿਲ ਰਿਹਾ ਹੈ।
ਪ੍ਰੈਸ ਕਾਨਫਰੰਸ ਦੌਰਾਨ ਡਾਕਟਰਾਂ ਨੇ ਕਿਹਾ ਕਿ ਅੱਜ ਤੋਂ ਪੂਰੇ ਪੰਜਾਬ ’ਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਦੇ ਤਹਿਤ ਹੁਣ ਹਸਪਤਾਲਾਂ ’ਚ ਮਰੀਜ਼ਾਂ ਦਾ ਇਲਾਜ ਨਹੀਂ ਕਰਨਗੇ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਇਸਦੀ ਜਿੰਮੇਵਾਰ ਪੰਜਾਬ ਸਰਕਾਰ ਹੈ।
ਡਾਕਟਰਾਂ ਨੇ ਅੱਗੇ ਦੱਸਿਆ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਦੇ ਤਹਿਤ ਜਿਹੜੇ ਮਰੀਜ਼ਾਂ ਦੇ ਇਲਾਜ ਕੀਤੇ ਹਨ ਉਨਾਂ ਮਰੀਜ਼ਾਂ ਦੇ ਬਿੱਲ ਸਰਕਾਰ ਨੂੰ ਭੇਜੇ ਗਏ ਹਨ ਪਰ ਉਨ੍ਹਾਂ ਵੱਲੋਂ ਅਜੇ ਤੱਕ ਬਿੱਲਾਂ ਨੂੰ ਪਾਸ ਨਹੀਂ ਕੀਤਾ ਗਿਆ ਹੈ। ਜਿਹੜੇ ਬਿੱਲ ਪੰਜਾਬ ਸਰਕਾਰ ਨੂੰ ਭੇਜੇ ਗਏ ਹਨ ਉਸਦੀ ਰਕਮ 600 ਕਰੋੜ ਰੁਪਏ ਤੋਂ ਉੱਪਰ ਦੀ ਬਣਦੀ ਹੈ।
ਜਿਸ ਦੇ ਚੱਲਦੇ ਡਾਕਟਰਾਂ ਨੇ ਐਲਾਨ ਕੀਤਾ ਹੈ ਕਿ ਇਸ ਸਕੀਮ ਦੇ ਤਹਿਤ ਕਿਸੇ ਵੀ ਮਰੀਜ ਦਾ ਹੁਣ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਇਲਾਜ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖਿਲਾਫ ਮੁੜ ਲਗਾਏ NSA ’ਤੇ ਕਸੂਤੀ ਫਸੀ ਪੰਜਾਬ ਸਰਕਾਰ, HC ਨੇ ਮੰਗਿਆ ਪੂਰਾ ਰਿਕਾਰਡ
- PTC NEWS