Wed, Jul 15, 2026
Whatsapp

Punjab Bus Strike : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ; ਠੇਕਾ ਮੁਲਾਜ਼ਮਾਂ ਵੱਲੋਂ ਸਾਰੇ ਡਿਪੂ ਕੀਤੇ ਗਏ ਬੰਦ

ਦੱਸ ਦਈਏ ਕਿ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਭਲਕੇ ਤੋਂ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾਵੇਗੀ।

Reported by:  PTC News Desk  Edited by:  Aarti -- July 15th 2026 12:08 PM -- Updated: July 15th 2026 04:44 PM
Punjab Bus Strike : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ; ਠੇਕਾ ਮੁਲਾਜ਼ਮਾਂ ਵੱਲੋਂ ਸਾਰੇ ਡਿਪੂ ਕੀਤੇ ਗਏ ਬੰਦ

Punjab Bus Strike : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ; ਠੇਕਾ ਮੁਲਾਜ਼ਮਾਂ ਵੱਲੋਂ ਸਾਰੇ ਡਿਪੂ ਕੀਤੇ ਗਏ ਬੰਦ

ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਇੱਕ ਵਾਰ ਫੇਰ ਤੋਂ ਹੜਤਾਲ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਭਲਕੇ ਤੋਂ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾਵੇਗੀ। 

ਹੜਤਾਲ ਤੋਂ ਪਹਿਲਾਂ ਕੀਤੀ ਗਈ ਸੀ ਮੀਟਿੰਗ 


ਮਿਲੀ ਜਾਣਕਾਰੀ ਮੁਤਾਬਿਕ  ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਨੇ ਠੇਕਾ ਕਰਮਚਾਰੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਮੀਟਿੰਗ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਵੱਲੋਂ ਕਿਹਾ ਗਿਆ ਸੀ ਕਿ ਮੰਗਾਂ ਨਾ ਮੰਨਣ ’ਤੇ ਚੱਕਾ ਜਾਮ ਕੀਤਾ ਜਾਵੇਗਾ। 

ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਸੰਘਰਸ਼- ਠੇਕਾ ਮੁਲਾਜ਼ਮ 

ਠੇਕਾ ਮੁਲਾਜ਼ਮਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦੇ ਰਹੀ ਹੈ।

ਉਨ੍ਹਾਂ ਇਲਜ਼ਾਮ ਲਗਾਇਆ ਕਿ ਵੱਖ-ਵੱਖ ਵਿਭਾਗਾਂ ਦਾ ਲਗਾਤਾਰ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰਮਚਾਰੀਆਂ ਦੇ ਭਵਿੱਖ ਲਈ ਖ਼ਤਰਾ ਪੈਦਾ ਹੋ ਰਿਹਾ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀ ਕਰਮਚਾਰੀਆਂ 'ਤੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣ ਵਰਗੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਖਿੱਚਣ ਲਈ ਵਾਰ-ਵਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਪਰ ਹੁਣ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ ਹੈ।

ਇਹ ਵੀ ਪੜ੍ਹੋ  : Gangster Nitish Kaushal : ਅਮਰੀਕਾ ’ਚ ਭਾਰਤੀ ਗੈਂਗਸਟਰਾਂ ਖਿਲਾਫ ਵੱਡਾ ਐਕਸ਼ਨ; ਗੈਂਗਸਟਰ ਨਿਤੀਸ਼ ਕੌਸ਼ਲ ਮੋਸਟ ਵਾਂਟੇਡ ਸੂਚੀ ’ਚ ਸ਼ਾਮਲ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK