Khanna Bus Accident : ਪੰਜਾਬ ਰੋਡਵੇਜ਼ ਬੱਸ ਤੇ ਟਰਾਲੇ ਦੀ ਟੱਕਰ ,ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 10 ਤੋਂ ਵੱਧ ਜ਼ਖਮੀ
Khanna Bus Accident : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਮੈਕਡੋਨਲਡਜ਼ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਬੱਸ ਦੀ ਇੱਕ ਟਰਾਲੇ ਨਾਲ ਟੱਕਰ ਹੋ ਗਈ, ਜਿਸ ਕਾਰਨ 10 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਖੰਨਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਬੱਸ ਲੁਧਿਆਣਾ ਤੋਂ ਪਟਿਆਲਾ ਜਾ ਰਹੀ ਸੀ ਅਤੇ ਬੱਸ ਵਿੱਚ ਜ਼ਿਆਦਾਤਰ ਵਿਦਿਆਰਥੀ ਸਵਾਰ ਸਨ। ਟਰਾਲਾ ਦੂਜੇ ਪਾਸੇ ਜਾ ਰਿਹਾ ਸੀ ਅਤੇ ਅਚਾਨਕ ਟਰਾਲੇ ਦਾ ਸੰਤੁਲਨ ਵਿਗੜ ਗਿਆ ਅਤੇ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਆ ਗਿਆ ਅਤੇ ਬੱਸ ਨਾਲ ਟਕਰਾ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਿਟੀ ਸਟੇਸ਼ਨ 2 ਦੀ ਪੁਲਿਸ, ਰੋਡ ਸੇਫਟੀ ਫੋਰਸ ਅਤੇ 108 ਐਂਬੂਲੈਂਸ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ। ਹਾਦਸੇ ਕਾਰਨ ਨੈਸ਼ਨਲ ਹਾਈਵੇਅ 'ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਟ੍ਰੈਫਿਕ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਆਵਾਜਾਈ ਨੂੰ ਬਹਾਲ ਕੀਤਾ ਜਾ ਰਿਹਾ ਹੈ।
- PTC NEWS