Punjab Bus News : ਪੰਜਾਬ ਰੋਡਵੇਜ਼ ਕਾਮੇ ਮੁੜ ਸ਼ੁਰੂ ਕਰਨਗੇ ਸੰਘਰਸ਼, ਪੰਜਾਬ ਸਰਕਾਰ ਨੂੰ ਮੰਗਾਂ ਸਬੰਧੀ 29 ਤੱਕ ਦਾ ਦਿੱਤਾ ਅਲਟੀਮੇਟਮ
PRTC Bus Strike : ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਅਹਿਮ ਮੀਟਿੰਗ ਸੂਬਾ ਸੰਸਥਾਪਕ ਕਮਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਚੈਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਰਮਨਦੀਪ ਸਿੰਘ ਕੈਸ਼ੀਅਰ, ਸੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ ਨੇ ਬੋਲਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦਾ ਸ਼ੋਸਣ ਸਰਕਾਰ ਅਤੇ ਵਿਭਾਗਾ ਦੇ ਅਧਿਕਾਰੀਆਂ ਵੱਲੋਂ ਕੀਤਾ ਜਾਂ ਰਿਹਾ ਹੈ ਸਰਕਾਰ ਵਾਰ-ਵਾਰ ਮੀਟਿੰਗਾਂ ਦੇ ਵਿੱਚ ਹੱਲ ਕਰਨ ਦੀ ਬਜਾਏ ਨਿੱਤ ਨਵੀਆਂ ਮਾਰੂ ਨੀਤੀਆਂ ਲਿਆ ਰਹੀ ਹੈ ਅਤੇ ਵਿਭਾਗਾਂ ਦੇ ਨਿੱਜੀਕਰਨ ਵੱਲ ਨੂੰ ਸਰਕਾਰ ਵੱਧਦੀ ਜਾ ਰਹੀ ਹੈ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਵਿੱਚ ਲਗਭਗ 90% ਕਰਮਚਾਰੀ ਕੱਚੇ ਕੰਮ ਕਰ ਰਹੇ ਹਨ ਤੇ ਵਿਭਾਗਾਂ ਨੂੰ ਚਲਾਉਣ ਦੇ ਲਈ ਪੂਰੀ ਮਿਹਨਤ ਕਰਦੇ ਹਨ ਪੰਜਾਬ ਦੀ ਪਬਲਿਕ ਨੂੰ ਫਰੀ ਸਫ਼ਰ ਦੀ ਸਹੂਲਤ ਕੱਚੇ ਮੁਲਾਜ਼ਮਾਂ ਵਲੋਂ ਹੀ ਦਿੱਤੀ ਜਾ ਰਹੀ ਹੈ ਪ੍ਰੰਤੂ ਸਰਕਾਰ ਵਲੋਂ ਪੰਜਾਬ ਦੀ ਨੌਜਵਾਨੀ ਦਾ ਸ਼ੋਸਣ ਜਿਉਂ ਦੀ ਤਿਉਂ ਚੱਲ ਰਿਹਾ ਜਦੋਂ ਕਿ ਮੁੱਖ ਮੰਤਰੀ ਪੰਜਾਬ ਦਾ ਚੋਣ ਮੈਨੀਫੈਸਟੋ ਦੇ ਵਿੱਚ ਵੱਡਾ ਬਿਆਨ ਸੀ ਕਿ ਸਰਕਾਰ ਬਣਦੇ ਸਾਰ ਹੀ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ।
ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ, ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ, ਸੂਬਾ ਕੈਸ਼ੀਅਰ ਬਲਜੀਤ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਪਨਬੱਸ/ਪੀ ਆਰ ਟੀ ਸੀ ਦੇ ਮੁਲਾਜ਼ਮਾਂ ਦੀਆ ਮੰਗਾ ਮੰਨਣ ਤੋ ਅਸਫ਼ਲ ਹੈ, ਜਿਸ ਕਾਰਨ ਲਗਾਤਾਰ ਸੰਘਰਸ਼ ਮੁਜ਼ਾਹਰੇ ਚੱਲ ਰਹੇ ਹਨ। ਮੀਟਿੰਗ ਦੇ ਵਿੱਚ ਕੋਈ ਵੀ ਪੁਖਤਾ ਹੱਲ ਨਹੀਂ ਕੀਤਾ ਜਾਂ ਰਿਹਾ ਜਦੋਂ ਕਿ ਯੂਨੀਅਨ ਦੀਆਂ ਉੱਚ ਅਧਿਕਾਰੀਆਂ ਸਮੇਤ ਸਰਕਾਰ ਨਾਲ ਲੱਗਭਗ 50 ਤੋ ਵੱਧ ਮੀਟਿੰਗ ਹੋ ਚੁੱਕੀਆਂ ਹਨ, ਪਰ ਸਰਕਾਰ ਜਾਣ ਬੁੱਝ ਕੇ ਮੰਗਾ ਨੂੰ ਹੱਲ ਨਹੀਂ ਕਰਨਾ ਚਾਹੁੰਦੀ ਅਤੇ ਇੱਕ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ, ਜਿਸ ਦਾ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ। ਜੇਕਰ ਸਰਕਾਰ ਨੇ ਮੰਗਾਂ ਦਾ ਤਰੁੰਤ ਹੱਲ ਨਾਂ ਕੀਤਾ ਤਾਂ ਮਿਤੀ 29 ਸਤੰਬਰ 2025 ਵਿਧਾਨ ਸਭਾ ਸੈਸ਼ਨ ਵੱਲ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮ ਵਲੋਂ ਕੂਚ ਕਰਦਿਆ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਫਿਰ ਮੰਗਾਂ ਦਾ ਹੱਲ ਨਾ ਕੀਤਾ ਤਰੁੰਤ ਹੜਤਾਲ ਕਰਕੇ ਤਿਖੇ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਜ਼ਿਮੇਵਾਰੀ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ।
ਮੀਟਿੰਗ ਵਿੱਚ ਸੂਬਾ ਸੀ ਮੀਤ ਪ੍ਰਧਾਨ ਬਲਜਿੰਦਰ ਸਿੰਘ, ਸੂਬਾ ਜੁਆਇੰਟ ਸਕੱਤਰ ਜੋਧ ਸਿੰਘ, ਜਲੋਰ ਸਿੰਘ, ਬਲਜੀਤ ਸਿੰਘ ਗਿੱਲ, ਜਤਿੰਦਰ ਸਿੰਘ ਦੀਦਾਰਗੜ, ਹਰਪ੍ਰੀਤ ਸਿੰਘ ਸੋਢੀ, ਕੁਲਵੰਤ ਸਿੰਘ, ਰੋਹੀ ਰਾਮ, ਰਣਜੀਤ ਸਿੰਘ, ਉਡੀਕ ਚੰਦ, ਸੁਖਵਿੰਦਰ ਸਿੰਘ, ਦਲਵਿੰਦਰ ਸਿੰਘ ਸੰਧੂ, ਅਮਰਜੀਤ ਸਿੰਘ ਆਦਿ ਆਗੂ ਹਾਜ਼ਰ ਹੋਏ।
- PTC NEWS