Punjab Government Bus News : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ
Punjab Government Bus News : ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਤਹਿਤ ਕੰਮ ਕਰਨ ਵਾਲੇ ਬੀ ਆਈ ਟੀ (BIT) ਵਿਭਾਗ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਅੱਜ ਦੁਪਹਿਰ 12 ਵਜੇ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਦੇ ਕਾਰਨ ਪੰਜਾਬ ਦੇ ਕਈ ਬੱਸ ਅੱਡਿਆਂ ਤੇ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਮੁਲਾਜ਼ਮ ਲੀਡਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕਈ ਵਾਰ ਭਰੋਸੇ ਦੇ ਬਾਵਜੂਦ ਹਾਲੇ ਤੱਕ ਪੱਕੇ ਕਰਨ ਦੀ ਨੀਤੀ, ਬਕਾਇਆ ਤਨਖਾਹਾਂ ਦੀ ਅਦਾਇਗੀ, ਨਵੀਆਂ ਭਰਤੀਆਂ, ਅਤੇ ਪੈਂਸ਼ਨ ਮੁੜ ਲਾਗੂ ਕਰਨ ਵਰਗੀਆਂ ਮੰਗਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਕਰਕੇ ਮਜਬੂਰ ਹੋ ਕੇ ਉਹਨਾਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ।
ਮੁਲਾਜ਼ਮ ਯੂਨੀਅਨ ਦੇ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਤੁਰੰਤ ਮੀਟਿੰਗ ਕਰਕੇ ਮੰਗਾਂ ਤੇ ਗੰਭੀਰਤਾ ਨਾਲ ਫ਼ੈਸਲਾ ਨਹੀਂ ਲੈਂਦੀ ਤਾਂ ਸੰਘਰਸ਼ ਨੂੰ ਹੋਰ ਵਧਾਇਆ ਜਾਵੇਗਾ। ਹੜਤਾਲ ਦੌਰਾਨ ਡਿਪੋਆਂ ਅਤੇ ਬੱਸ ਅੱਡਿਆਂ ਵਿਖੇ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।
ਦੂਜੇ ਪਾਸੇ, ਯਾਤਰੀਆਂ ਨੂੰ ਵੀ ਹੜਤਾਲ ਕਰਕੇ ਕਾਫੀ ਦਿਕਤ ਆ ਸਕਦੀ ਹੈ ਅਤੇ ਲੋਕਾਂ ਨੂੰ ਪ੍ਰਾਈਵੇਟ ਆਵਾਜਾਈ 'ਤੇ ਨਿਰਭਰ ਹੋਣਾ ਪਵੇਗਾ। ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਹੁੰਦੀ ਹੈ ਜਾਂ ਨਹੀਂ।
ਇਹ ਵੀ ਪੜ੍ਹੋ : Haryana ਦੇ IPS ਅਧਿਕਾਰੀ ਦਾ ਅੱਜ ਹੋਵੇਗਾ ਪੋਸਟਮਾਰਟਮ ? ਛੁੱਟੀ ’ਤੇ ਭੇਜੇ ਗਏ ਡੀਜੀਪੀ ਸ਼ਤਰੂਜੀਤ ਕਪੂਰ
- PTC NEWS