Chakka Jam : ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ,ਵੀਰਵਾਰ ਨੂੰ ਪੰਜਾਬ ਭਰ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ,ਪੜ੍ਹੋ ਪੂਰੀ ਖ਼ਬਰ
Chakka Jam : ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਆ ਰਹੀ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨਾਂ ਵੱਲੋਂ ਵੀਰਵਾਰ ਨੂੰ ਚੱਕਾ ਜਾਮ ਕੀਤਾ ਜਾਵੇਗਾ। ਪੰਜਾਬ ਦੇ ਬੱਸ ਡੀਪੂਆਂ ਅਤੇ ਬੱਸ ਸਟੈਂਡਾਂ ਮੂਹਰੇ 12 ਤੋਂ 2 ਵਜੇ ਤੱਕ ਧਰਨਾ ਲਗਾਇਆ ਜਾਵੇਗਾ। ਨਵੀਆਂ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਨੂੰ ਲੈ ਕੇ ਭਲਕੇ ਟੈਂਡਰ ਖੁੱਲ੍ਹਣ ਜਾ ਰਿਹਾ ਹੈ।
ਦਰਅਸਲ 'ਚ ਪੰਜਾਬ ਦੇ 5 ਜ਼ਿਲਿਆਂ 'ਚ ਸਰਕਾਰ ਵਲੋਂ ਨਵੀਆਂ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਨੂੰ ਲੈ ਕੇ ਭਲਕੇ ਟੈਂਡਰ ਖੋਲਿਆ ਜਾਣਾ ਹੈ ਅਤੇ ਜਿਸ ਦੇ ਰੋਸ ਵਜੋਂ ਕੱਲ ਕੰਟਰੈਕਟ ਵਰਕਰਜ਼ ਯੂਨੀਅਨਾਂ ਵੱਲੋਂ 12 ਤੋਂ 2 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਬਾਅਦ 2 ਵਜੇ ਨੈਸ਼ਨਲ ਹਾਈਵੇ ਬੰਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਰੋਡਵੇਜ਼ ਮੁਲਾਜ਼ਮਾਂ ਕੱਲ ਬਾਆਦ ਦੁਪਹਿਰ ਮੁਕੰਮਲ ਤੌਰ 'ਤੇ ਪੰਜਾਬ ਰੋਡਵੇਜ ਦੀਆਂ ਬੱਸਾਂ ਬੰਦ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਪਰ ਸਰਕਾਰ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਤੋਂ ਮੁੜ ਮੁੱਕਰ ਜਾਂਦੀ ਹੈ ਅਤੇ ਹੁਣ ਪਨਬੱਸ ਮੁਲਾਜ਼ਮਾਂ ਵਲੋਂ ਤਿਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਪ੍ਰਾਈਵੇਟ ਬੱਸਾਂ ਨੂੰ ਵਿਭਾਗ ਅਧੀਨ ਲੈ ਕੇ ਆਉਣ ਨਾਲ ਵਿਭਾਗ ਖਤਮ ਹੋਣ ਦੀ ਕਗਾਰ ਵੱਲ ਵਧੇਗਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਸਰਕਾਰ ਕੋਲ ਪੈਸੇ ਨਹੀਂ ਹਨ। ਹਰ ਵਾਰ ਮੁਲਾਜ਼ਮਾਂ ਨੂੰ ਸੰਘਰਸ਼ ਕਰਕੇ ਤਨਖਾਹ ਲੈਣੀ ਪੈਂਦੀ ਹੈ।
- PTC NEWS