Raja Warring ਦੀਆਂ ਵਧੀਆਂ ਮੁਸ਼ਕਲਾਂ ! SC ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦਿਆਂ 6 ਨਵੰਬਰ ਨੂੰ ਕੀਤਾ ਤਲਬ
Raja Warring summons News : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਾਜਾ ਵੜਿੰਗ ਰੰਗ ਅਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 6 ਨਵੰਬਰ 2025 ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਨੂੰ 4 ਨਵੰਬਰ 2025 ਨੂੰ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

ਰਾਜਾ ਵੜਿੰਗ ਨੇ ਵੀ ਮੰਗੀ ਮੁਆਫ਼ੀ
ਇਸ ਲੜੀ ਹੇਠ ਤਰਨਤਾਰਨ ਜ਼ਿਮਨੀ ਚੋਣਾਂ ਲਈ ਪ੍ਰਚਾਰ ਦੌਰਾਨ ਉਨ੍ਹਾਂ ਦੇ ਇੱਕ ਭਾਸ਼ਣ ਦਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ‘ਸੁਓ ਮੋਟੋ’ ਨੋਟਿਸ ਲੈਣ ਸਬੰਧੀ ਖਬਰਾਂ ਤੇ ਪ੍ਰਤੀਕ੍ਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਉਹ ਇਕ ਵਾਰ ਫਿਰ ਤੋਂ ਸਪੱਸ਼ਟ ਕਰਦੇ ਅਤੇ ਦੁਹਰਾਉਂਦੇ ਹਨ ਕਿ ਉਨ੍ਹਾਂ ਦਾ ਮਤਲਬ ਸਵ. ਸ. ਬੂਟਾ ਸਿੰਘ ਜੀ ਦਾ ਅਪਮਾਨ ਕਰਨਾ ਨਹੀਂ ਸੀ ਅਤੇ ਜੇਕਰ ਕਿਸੇ ਨੂੰ ਵੀ ਠੇਸ ਪਹੁੰਚੀ ਹੈ, ਤਾਂ ਉਹ ਬਗੈਰ ਕਿਸੇ ਸ਼ਰਤ ਮੁਆਫ਼ੀ ਮੰਗਦੇ ਹਨ।
- PTC NEWS