Punjab School Closed Update : ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਜ਼ਿਲ੍ਹੇ ; ਇੰਨ੍ਹੇ ਦਿਨ ਹੋਰ ਬੰਦ ਰਹਿਣਗੇ ਸੂਬੇ ਭਰ ’ਚ ਸਕੂਲ
Punjab School Closed Update : ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਇੱਕ ਵਾਰ ਫਿਰ ਵਧਾ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਕੂਲ ਹੁਣ 7 ਸਤੰਬਰ (ਐਤਵਾਰ) ਤੱਕ ਬੰਦ ਰਹਿਣਗੇ। ਇਸ ਤੋਂ ਬਾਅਦ, ਸਕੂਲ ਸੋਮਵਾਰ, 8 ਸਤੰਬਰ ਨੂੰ ਦੁਬਾਰਾ ਖੁੱਲ੍ਹਣਗੇ।
ਪੰਜਾਬ ਦੇ ਸਿੱਖਿਆ ਮੰਤਰੀ ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਸੂਬੇ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ/ਨਿੱਜੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਕਾਲਜਾਂ ਵਿੱਚ 7 ਸਤੰਬਰ 2025 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 27 ਤੋਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 31 ਅਗਸਤ ਨੂੰ ਐਤਵਾਰ ਹੋਣ ਕਾਰਨ ਸਕੂਲ ਬੰਦ ਰਹੇ ਅਤੇ ਫਿਰ ਸਿੱਖਿਆ ਮੰਤਰੀ ਨੇ ਛੁੱਟੀਆਂ 3 ਸਤੰਬਰ ਤੱਕ ਵਧਾਉਣ ਦਾ ਐਲਾਨ ਕੀਤਾ ਸੀ। ਹੁਣ ਸਥਿਤੀ ਵਿਗੜਦੀ ਦੇਖਦਿਆਂ ਸਰਕਾਰ ਨੇ ਇੱਕ ਵਾਰ ਫਿਰ ਛੁੱਟੀਆਂ ਵਧਾ ਦਿੱਤੀਆਂ ਹਨ ਅਤੇ ਸਕੂਲਾਂ ਨੂੰ 7 ਸਤੰਬਰ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
- PTC NEWS