PSEB 8th Class Result 2023: PSEB ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਇੰਝ ਕਰੋਂ ਚੈੱਕ
PSEB 8th Class Result 2023: ਪੰਜਾਬ ਸਕੂਲ ਸਿੱਖਿਆ ਸਕੂਲ ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਦੀ ਰਹਿਣ ਵਾਲੀ ਲਵਪ੍ਰੀਤ ਕੌਰ ਨੇ ਪਹਿਲਾਂ ਸਥਾਨ ਅਤੇ ਗੁਰਅਕਿੰਤ ਕੌਰ ਨੇ 100 ਫੀਸਦ ਅੰਕਾਂ ਦੇ ਨਾਲ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸ ਤੋਂ ਇਲਾਵਾ ਲੁਧਿਆਣਾ ਦੇ ਬੱਸੀਆਂ ਦੀ ਸਮਰਪ੍ਰੀਤ ਕੌਰ 99.67% ਦੇ ਅੰਕਾਂ ਦੇ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ।
ਨਤੀਜੇ ਨੂੰ ਇੰਝ ਕਰੋ ਚੈੱਕ
ਦੱਸ ਦਈਏ ਕਿ ਵਿਦਿਆਰਥੀ ਆਪਣਾ ਨਤੀਜਾ ਅਧਿਕਾਰਤ ਵੈੱਬਸਾਈਟ pseb.ac.in ਜਾਂ punjab.indiaresults.com 'ਤੇ ਦੇਖ ਸਕਦੇ ਹਨ। ਵਿਦਿਆਰਥੀਆਂ ਨੂੰ ਸਿਰਫ਼ ਆਪਣਾ ਨਾਮ, ਰੋਲ ਨੰਬਰ, ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦਰਜ ਕਰਨ ਦੀ ਲੋੜ ਹੋਵੇਗੀ। ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ ਜਿਸ ਨੂੰ ਵਿਦਿਆਰਥੀ ਆਪਣੇ ਭਵਿੱਖ ਦੇ ਸੰਦਰਭ ਲਈ ਸੁਰੱਖਿਅਤ ਰੱਖ ਸਕਦਾ ਹੈ।
98.01 ਫੀਸਦ ਰਿਹਾ ਨਤੀਜਾ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਦੱਸਿਆ ਕਿ ਇਸ ਸਾਲ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ 98.01 ਫ਼ੀਸਦ ਰਿਹਾ। ਇਸ ਸਾਲ ਵੀ ਕੁੜੀਆਂ ਨੇ ਪ੍ਰੀਖਿਆ ’ਚ ਬਾਜ਼ੀ ਮਾਰੀ ਹੈ।
ਇਹ ਵੀ ਪੜ੍ਹੋ: Punjab Cabinet Meeting Update: ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਜਾਣੋ ਹੋਰ ਅਹਿਮ ਫੈਸਲੇ
- PTC NEWS