10ਵੀਂ ਤੇ 12ਵੀਂ ਅਨੁਪੂਰਕ ਪ੍ਰੀਖਿਆਵਾਂ ਦੀਆਂ ਤਰੀਕਾਂ ਜਾਰੀ, ਜਾਣੋ ਡੇਟਸ਼ੀਟ
Punjab Eduction Board News : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਦੀ ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ ਰੀਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ ॥ ਪ੍ਰੀਖਿਆ ਮਿਤੀ 8.8.2025 ਤੋਂ 29.8.2025 ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ।
- PTC NEWS