Punjab School Holiday News : 27 ਜਨਵਰੀ ਨੂੰ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ,CM ਭਗਵੰਤ ਮਾਨ ਨੇ ਕੀਤਾ ਐਲਾਨ
Punjab School Holiday News : ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਯਾਨੀ 27 ਜਨਵਰੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਐਲਾਨ ਕੀਤਾ ਕਿ ਭਲਕੇ 27 ਜਨਵਰੀ ਨੂੰ ਪੰਜਾਬ ਦੇ ਸਕੂਲਾਂ ਵਿਚ ਛੁੱਟੀ ਰਹੇਗੀ।
ਦੱਸ ਦੇਈਏ ਕਿ ਅੱਜ ਦੇਸ਼ ਭਰ ਵਿਚ 77ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਸਕੂਲਾਂ ਵਿਚ ਖਾਸਕਰ ਇਸ ਮੌਕੇ ਪ੍ਰੋਗਰਾਮ ਹੁੰਦੇ ਹਨ। ਉਂਝ 26 ਜਨਵਰੀ ਨੂੰ ਜਨਤਕ ਛੁੱਟੀ ਮਨਾਈ ਜਾਂਦੀ ਹੈ ਪਰ ਸਕੂਲਾਂ ਵਿਚ ਬੱਚਿਆਂ ਤੇ ਟੀਚਰਾਂ ਨੂੰ ਝੰਡਾ ਲਹਿਰਾਉਣ ਦੇ ਪ੍ਰੋਗਰਾਮਾਂ ਵਿਚ ਸ਼ਾਮਿਲ ਹੋਣ ਲਈ ਆਉਣਾ ਪੈਂਦਾ ਹੈ। ਇਸ ਨੂੰ ਦੇਖਦਿਆਂ ਵੀ ਕੱਲ੍ਹ 27 ਜਨਵਰੀ ਨੂੰ ਸਕੂਲਾਂ ਵਿਚ ਛੁੱਟੀ ਰਹਿਣ ਵਾਲੀ ਹੈ।
- PTC NEWS