Punjab School Timing Change : 1 ਨਵੰਬਰ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ, ਸਰਦੀ ਦੇ ਮੌਸਮ ਦੇ ਚੱਲਦਿਆਂ ਕੀਤੀ ਗਈ ਤਬਦੀਲੀ
Punjab School Timing Change : ਪੰਜਾਬ ’ਚ ਮੌਸਮ ਚ ਆਈ ਤਬਦੀਲੀ ਦੇ ਚੱਲਦੇ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਦੱਸ ਦਈਏ ਕਿ 1 ਨਵੰਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਜਿਸ ਮੁਤਾਬਿਕ ਭਲਕੇ ਤੋਂ ਪੰਜਾਬ ਦੇ ਸਕੂਲ ਸਵੇਰ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ। ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਸਕੂਲਾਂ ਦੇ ਸਮੇਂ ’ਚ ਬਦਲਾਅ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ।
ਮਿਲੀ ਜਾਣਕਾਰੀ ਮੁਤਾਬਿਕ 28 ਫਰਵਰੀ 2026 ਤੋਂ ਪੰਜਾਬ ਦੇ ਸਕੂਲਾਂ ’ਚ ਮੁੜ ਬਦਲਾਅ ਕੀਤਾ ਜਾਵੇਗਾ। ਉੱਥੇ ਹੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਛੁੱਟੀ ਦਾ ਸਮਾਂ 3:20 ਹੋਵੇਗਾ। ਸਰਦ ਰੁੱਤ ਕਾਰਨ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕੀਤੇ ਹਨ।
- PTC NEWS