ਠੰਢ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ , 2 ਨਵੰਬਰ ਤੋਂ ਨਵੀਂ ਸਮਾਂ ਸਾਰਣੀ ਲਾਗੂ
Punjab schools' timings changed from November 2 : ਪੰਜਾਬ ਵਿੱਚ ਮੌਸਮ ਬਦਲਣ ਦੇ ਨਾਲ ਹੀ ਸਰਕਾਰੀ ਸਕੂਲਾਂ ਦਾ ਸਮਾਂ ਵੀ ਬਦਲਣ ਵਾਲਾ ਹੈ। ਸਕੂਲ ਸਿੱਖਿਆ ਵਿਭਾਗ ਦੀ ਜਾਣਕਾਰੀ ਮੁਤਾਬਕ 2 ਨਵੰਬਰ ਤੋਂ ਪੰਜਾਬ ਦੇ ਸਾਰੇ ਸਕੂਲਾਂ ਲਈ ਨਵੀਂ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ। ਨਵੇਂ ਸ਼ਡਿਊਲ ਦੇ ਤਹਿਤ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ।
ਦੱਸ ਦੇਈਏ ਕਿ 1 ਨਵੰਬਰ ਨੂੰ ਐਤਵਾਰ ਦਾ ਦਿਨ ਹੋਣ ਕਾਰਨ ਆਮ ਵਾਂਗ ਛੁੱਟੀ ਰਹੇਗੀ ਅਤੇ 2 ਨਵੰਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਲੱਗਣਗੇ ਅਤੇ ਬਾਅਦ ਦੁਪਹਿਰ 3 ਵਜੇ ਬੱਚਿਆਂ ਨੂੰ ਛੁੱਟੀ ਹੋਵੇਗੀ। ਇਸੇ ਤਰ੍ਹਾਂ ਐਲੀਮੈਂਟਰੀ ਸਕੂਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3:20 ਵਜੇ ਬੰਦ ਹੋਣਗੇ।
ਇਹ ਵੀ ਪੜ੍ਹੋ :
ਦੱਸਿਆ ਗਿਆ ਹੈ ਕਿ ਅਜਿਹਾ ਠੰਢ ਦੇ ਮੌਸਮ ਦੇ ਮੱਦੇਨਜ਼ਰ ਸਕੂਲਾਂ ਦੇ ਟਾਈਮ ਟੇਬਲ ਵਿੱਚ ਤਬਦੀਲੀ ਕੀਤੀ ਗਈ।
- PTC NEWS