One Day Punjab Assembly Session : 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਦਿਨੀਂ ਇਜਲਾਸ, ਇਹ ਬਿੱਲ ਕੀਤਾ ਜਾ ਸਕਦਾ ਹੈ ਪੇਸ਼
One Day Punjab Assembly Session : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 13 ਅਪ੍ਰੈਲ ਨੂੰ ਸਵੇਰੇ 11 ਵਜੇ ਵਿਧਾਨ ਸਭਾ ਦਾ ਇਜਲਾਸ ਸੱਦਿਆ ਗਿਆ ਹੈ। ਦੱਸ ਦਈਏ ਕਿ ਪਹਿਲਾਂ ਇਜਲਾਸ 16 ਮਾਰਚ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇੱਕ ਦਿਨੀਂ ਇਜਲਾਸ ਦੌਰਾਨ ਬੇਅਦਬੀ ਬਿੱਲ ਵਿਧਾਨ ਸਭਾ ’ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਉੱਥੇ ਹੀ ਜੇਕਰ ਬੇਅਦਬੀ ਬਿੱਲ ਦੀ ਗੱਲ ਕੀਤੀ ਜਾਵੇ ਤਾਂ ਪ੍ਰਸਤਾਵਿਤ ਬਿੱਲ ਵਿੱਚ ਸਖ਼ਤ ਸਜ਼ਾਵਾਂ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਾਧਨਾਂ ਰਾਹੀਂ ਕੀਤੇ ਜਾਣ ਵਾਲੇ ਅਪਰਾਧਾਂ ਨੂੰ ਸ਼ਾਮਲ ਕਰਨ ਲਈ ਤਿਆਰ ਕੀਤਾ ਜਾ ਰਿਹਾ ਹੈ। ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਬਿੱਲ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਸਜ਼ਾ ਦੀ ਵਿਵਸਥਾ ਕਰੇਗੀ। ਪਹਿਲਾਂ, ਲੀਜ਼ਹੋਲਡ ਉਦਯੋਗਿਕ ਪਲਾਟਾਂ/ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧਾਂ ਅਤੇ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ 2026 ਨੂੰ ਵੀ ਮਨਜ਼ੂਰੀ ਦਿੱਤੀ ਗਈ ਸੀ, ਜਿਸ 'ਤੇ ਵੀ ਚਰਚਾ ਹੋ ਸਕਦੀ ਹੈ।
ਇਹ ਵੀ ਪੜ੍ਹੋ : Chandigarh ’ਚ ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲਾ ਮਾਮਲਾ; ਪੁਲਿਸ ਨੇ ਮੋਰਿੰਡਾ ਤੋਂ 2 ਲੋਕਾਂ ਨੂੰ ਕੀਤਾ ਗ੍ਰਿਫਤਾਰ
- PTC NEWS