Tue, Jun 30, 2026
Whatsapp

Punjab Summer Vacation Update : ਅੱਤ ਦੀ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ View in English

ਦੱਸ ਦਈਏ ਕਿ ਫਿਲਹਾਲ ਪੰਜਾਬ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ’ਚ ਕੋਈ ਵਾਧਾ ਨਹੀਂ ਹੋਇਆ ਹੈ। ਸਿੱਖਿਆ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ ਭਲਕੇ ਤੋਂ ਸਕੂਲ ਆਮ ਦਿਨਾਂ ਵਾਂਗ ਹੀ ਖੁੱਲ੍ਹਣਗੇ

Reported by:  PTC News Desk  Edited by:  Aarti -- June 30th 2026 04:50 PM
Punjab Summer Vacation Update : ਅੱਤ ਦੀ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ

Punjab Summer Vacation Update : ਅੱਤ ਦੀ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ

Punjab  Summer Vacation Update :  ਪੰਜਾਬ ਭਰ ਦੇ ਸਕੂਲਾਂ 'ਚ ਕੀਤੀਆਂ ਗਈਆਂ ਗਰਮੀਆਂ ਦੀਆਂ ਛੁੱਟੀਆਂ ਦਾ ਅੱਜ ਆਖ਼ਰੀ ਦਿਨ ਹੈ। ਭਲਕੇ ਯਾਨੀ 1 ਜੁਲਾਈ ਤੋਂ ਮੁੜ ਤੋਂ ਪੰਜਾਬ ਦੇ ਸਕੂਲ ਖੁੱਲ੍ਹ ਜਾਣਗੇ। ਹਾਲਾਂਕਿ ਇਸ ਸਮੇਂ ਪੰਜਾਬ ’ਚ ਮੌਸਮ ਕਾਫੀ ਹੁੰਮਸ ਨਾਲ ਭਰਿਆ ਹੋਇਆ ਹੈ। ਜਿਸ ਕਾਰਨ ਮੌਸਮ ਵਿਭਾਗ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਖਾਸ ਤੌਰ ’ਤੇ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ ਦੀ ਹਿਦਾਇਤ ਦਿੱਤੀ ਗਈ ਹੈ। 

ਦੱਸ ਦਈਏ ਕਿ ਫਿਲਹਾਲ ਪੰਜਾਬ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ’ਚ ਕੋਈ ਵਾਧਾ ਨਹੀਂ ਹੋਇਆ ਹੈ। ਸਿੱਖਿਆ ਵਿਭਾਗ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ ਭਲਕੇ ਤੋਂ ਸਕੂਲ ਆਮ ਦਿਨਾਂ ਵਾਂਗ ਹੀ ਖੁੱਲ੍ਹਣਗੇ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਹੋ ਜਾਵੇਗੀ। ਲੋਕ ਸੋਸ਼ਲ ਮੀਡੀਆ ’ਤੇ ਆਉਣ ਵਾਲੀ ਛੁੱਟੀਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਤੋਂ ਸੁਚੇਤ ਰਹਿਣ। 


ਪੰਜਾਬ ਦੇ ਮੌਸਮ ਦਾ ਹਾਲ

ਮੌਸਮ ਵਿਭਾਗ ਵੱਲੋਂ ਇਹ ਸੰਭਾਵਨਾ ਜਤਾਈ ਗਈ ਹੈ ਕਿ ਭਲਕੇ ਤੋਂ ਪੰਜਾਬ ਦੇ ਮੌਸਮ ’ਚ ਕਾਫੀ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਮੰਗਲਵਾਰ, 30 ਜੂਨ ਨੂੰ ਪੂਰੇ ਸੂਬੇ ਲਈ ਕੋਈ ਮੌਸਮ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਕੁਝ ਥਾਵਾਂ 'ਤੇ ਬੱਦਲਵਾਈ ਅਤੇ ਹਲਕੀ ਬੂੰਦਾ-ਬਾਂਦੀ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

1 ਜੁਲਾਈ ਤੋਂ ਸੂਬੇ ਵਿੱਚ ਪ੍ਰੀ-ਮੌਨਸੂਨ ਸਰਗਰਮ ਹੋਣਾ ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਨੇ ਪੂਰਬੀ ਅਤੇ ਉੱਤਰੀ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੁਹਾਲੀ, ਪਟਿਆਲਾ, ਸੰਗਰੂਰ ਅਤੇ ਪਠਾਨਕੋਟ ਸ਼ਾਮਲ ਹਨ, ਵਿੱਚ ਗਰਜ, ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK