Punjab Weather Update : ਪੰਜਾਬ ਦੇ ਮੌਸਮ ’ਚ ਆਈ ਤਬਦੀਲੀ; ਸੂਬੇ ਦੇ 13 ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਆਰੈਂਜ ਅਲਰਟ ਜਾਰੀ
Punjab Weather Update : ਬੀਤੇ ਦਿਨ ਅਚਾਨਕ ਮੌਸਮ ’ਚ ਬਦਲਾਅ ਹੋਇਆ। ਤੇਜ ਹਵਾਵਾਂ ਦੇ ਨਾਲ ਨਾਲ ਮੀਂਹ ਵੀ ਪਿਆ। ਇਸ ਤੋਂ ਇਲਾਵਾ ਅੱਜ ਯਾਨੀ ਸੋਮਵਾਰ ਨੂੰ ਵੀ ਪੰਜਾਬ ਭਰ ’ਚ ਮੌਸਮ ’ਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੁਹਾਲੀ ਸਣੇ ਕਈ ਜ਼ਿਲ੍ਹਿਆਂ ’ਚ ਮੀਂਹ ਪੈ ਰਿਹਾ ਹੈ। ਜਿਸ ਨਾਲ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ।
ਪੱਛਮੀ ਗੜਬੜੀ ਸਰਗਰਮ
ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਮਾਹਿਰਾਂ ਦੇ ਅਨੁਸਾਰ, ਇਸ ਪ੍ਰਣਾਲੀ ਦੁਆਰਾ ਪੈਦਾ ਹੋਏ ਬੱਦਲ ਅੱਜ ਤੋਂ ਮੰਗਲਵਾਰ ਸਵੇਰ ਤੱਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਹਿੱਸਿਆਂ ਵਿੱਚੋਂ ਲੰਘਣਗੇ।
ਦੱਸ ਦਈਏ ਕਿ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ 20 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ 4.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਮੌਸਮ ਨੂੰ ਲੈ ਕੇ ਆਰੈਂਜ ਅਲਰਟ ਜਾਰੀ
ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ 7 ਅਕਤੂਬਰ ਤੱਕ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ।
13 ਜ਼ਿਲ੍ਹਿਆਂ ਲਈ ਅਲਰਟ ਜਾਰੀ
ਮੌਸਮ ਵਿਭਾਗ (IMD) ਦੇ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹੋਰ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ, ਸੂਬੇ ਭਰ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ।
ਇਸ ਦੌਰਾਨ, ਕਿਸਾਨ ਮੀਂਹ ਦੀ ਸੰਭਾਵਨਾ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੂੰ ਡਰ ਹੈ ਕਿ ਭਾਰੀ ਬਾਰਿਸ਼ ਉਨ੍ਹਾਂ ਦੀਆਂ ਝੋਨੇ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਏਗੀ। ਇਸ ਦੌਰਾਨ, ਮੰਡੀਆਂ ਵਿੱਚ ਪਹਿਲਾਂ ਤੋਂ ਹੀ ਪਿਆ ਝੋਨਾ ਗਿੱਲਾ ਹੋ ਰਿਹਾ ਹੈ, ਜਿਸ ਕਰਕੇ ਇਸਨੂੰ ਦੁਬਾਰਾ ਸੁਕਾਉਣ ਲਈ ਮਿਹਨਤ ਦੀ ਲੋੜ ਹੈ।
ਇਹ ਵੀ ਪੜ੍ਹੋ : Amritsar News : 14 ਦਿਨਾਂ ਤੋਂ ਈਰਾਨ 'ਚ ਫਸੇ ਪੰਜਾਬੀ ਨੌਜਵਾਨ ਦੀ ਹੋਈ ਵਤਨ ਵਾਪਸੀ, ਏਜੰਟਾਂ ਨੇ ਬੰਦੀ ਬਣਾ ਕੇ ਮੰਗੀ ਸੀ 50 ਲੱਖ ਦੀ ਫਿਰੌਤੀ
- PTC NEWS