Sat, May 16, 2026
Whatsapp

No Municipal Council polls in Kharar : ਖਰੜ ਨਗਰ ਕੌਂਸਲ ਚੋਣਾਂ 'ਤੇ ਲੱਗੀ ਰੋਕ; HC ਨੇ ਇਸ ਕਾਰਨ ਇੰਨ੍ਹਾਂ 6 ਪਿੰਡਾਂ ਲਈ ਸੁਣਾਇਆ ਫੈਸਲਾ

ਦੱਸ ਦਈਏ ਕਿ ਇਹ ਫੈਸਲਾ ਉਸ ਸਮੇਂ ਆਇਆ ਜਦੋਂ ਵੱਖ-ਵੱਖ ਉਮੀਦਵਾਰ ਐਸਡੀਐਮ-ਕਮ-ਚੋਣ ਅਧਿਕਾਰੀ, ਖਰੜ ਦੇ ਦਫ਼ਤਰ ਵਿਖੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਰਹੇ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ, ਪ੍ਰਸ਼ਾਸਨ ਨੇ ਨਾਮਜ਼ਦਗੀ ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।

Reported by:  PTC News Desk  Edited by:  Aarti -- May 16th 2026 01:48 PM
No Municipal Council polls in Kharar : ਖਰੜ ਨਗਰ ਕੌਂਸਲ ਚੋਣਾਂ 'ਤੇ ਲੱਗੀ ਰੋਕ; HC ਨੇ ਇਸ ਕਾਰਨ ਇੰਨ੍ਹਾਂ 6 ਪਿੰਡਾਂ ਲਈ ਸੁਣਾਇਆ ਫੈਸਲਾ

No Municipal Council polls in Kharar : ਖਰੜ ਨਗਰ ਕੌਂਸਲ ਚੋਣਾਂ 'ਤੇ ਲੱਗੀ ਰੋਕ; HC ਨੇ ਇਸ ਕਾਰਨ ਇੰਨ੍ਹਾਂ 6 ਪਿੰਡਾਂ ਲਈ ਸੁਣਾਇਆ ਫੈਸਲਾ

No Municipal Council polls in Kharar :  ਇੱਕ ਪਾਸੇ ਜਿੱਥੇ ਪੰਜਾਬ ਭਰ ’ਚ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਖਰੜ ਨਗਰ ਕੌਂਸਲ ਚੋਣਾਂ ’ਤੇ ਰੋਕ ਲਗਾ ਦਿੱਤੀ ਗਈ ਹੈ। 

ਦੱਸ ਦਈਏ ਕਿ ਇਹ ਫੈਸਲਾ ਉਸ ਸਮੇਂ ਆਇਆ ਜਦੋਂ ਵੱਖ-ਵੱਖ ਉਮੀਦਵਾਰ ਐਸਡੀਐਮ-ਕਮ-ਚੋਣ ਅਧਿਕਾਰੀ, ਖਰੜ ਦੇ ਦਫ਼ਤਰ ਵਿਖੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਰਹੇ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ, ਪ੍ਰਸ਼ਾਸਨ ਨੇ ਨਾਮਜ਼ਦਗੀ ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।

ਮਿਲੀ ਜਾਣਕਾਰੀ ਮੁਤਾਬਿਕ ਇਹ ਪਾਬੰਦੀ ਖਰੜ ਸ਼ਹਿਰ ਦੇ ਨਾਲ ਲੱਗਦੇ ਛੇ ਪਿੰਡਾਂ: ਤ੍ਰਿਪੜੀ, ਦਾਊ ਮਾਜਰਾ, ਭੂਖੜੀ, ਟੋਲੇ ਮਾਜਰਾ, ਪੀਰ ਸੋਹਾਣਾ ਅਤੇ ਰਡਿਆਲਾ ਦੇ ਵਸਨੀਕਾਂ ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਲਗਾਈ ਗਈ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਪਿੰਡਾਂ ਨੂੰ ਨਗਰ ਕੌਂਸਲ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਸੀ, ਜਿਸ ਨਾਲ ਉਨ੍ਹਾਂ ਦੀਆਂ ਪੰਚਾਇਤਾਂ ਭੰਗ ਹੋ ਗਈਆਂ ਸੀ।

ਹਾਲਾਂਕਿ, ਚੋਣਾਂ ਲਈ ਨੋਟੀਫਿਕੇਸ਼ਨ ਵਿੱਚ ਨਵੇਂ ਵਾਰਡਬੰਦੀ ਸ਼ਾਮਲ ਨਹੀਂ ਸਨ। ਨਤੀਜੇ ਵਜੋਂ, ਇਨ੍ਹਾਂ ਪਿੰਡਾਂ ਦੇ ਵਸਨੀਕ ਨਗਰ ਕੌਂਸਲ ਚੋਣਾਂ ਵਿੱਚ ਵੋਟ ਪਾਉਣ ਤੋਂ ਅਸਮਰੱਥ ਸਨ। ਇਹਨਾ ਪਿੰਡਾਂ ਨੂੰ ਖਰੜ ਨਗਰ ਕੌਂਸਲ ’ਚ ਸ਼ਾਮਿਲ ਕਰਨ ਦੇ ਬਾਅਦ ਵੀ ਇਨ੍ਹਾਂ ਪਿੰਡਾਂ ਨੂੰ ਹੁਣ ਹੋਣ ਵਾਲੀ ਚੋਣ ’ਚ ਕਿਸੇ ਵੀ ਵਾਰਡ ’ਚ ਸ਼ਾਮਿਲ ਨਹੀਂ ਕੀਤਾ ਗਿਆ। 

ਦੱਸਣਯੋਗ ਹੈ ਕਿ ਪਿੰਡ ਵਾਸੀਆਂ ਨੇ ਇਸ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ। ਉਨ੍ਹਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਕੋਲ ਨਾ ਤਾਂ ਸਰਪੰਚ ਹੈ ਅਤੇ ਨਾ ਹੀ ਕੌਂਸਲਰ, ਜਿਸ ਕਾਰਨ ਉਨ੍ਹਾਂ ਦੇ ਕੰਮਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਤੋਂ ਵਾਂਝਾ ਕਰ ਰਿਹਾ ਹੈ। ਸੁਣਵਾਈ ਦੌਰਾਨ, ਡਬਲ ਬੈਂਚ ਨੇ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਨੂੰ ਮਹੱਤਵਪੂਰਨ ਮੰਨਦੇ ਹੋਏ, ਚੋਣਾਂ 'ਤੇ ਰੋਕ ਲਗਾਉਣ ਦਾ ਹੁਕਮ ਦਿੱਤਾ।

ਅਦਾਲਤ ਨੇ ਸਪੱਸ਼ਟ ਕੀਤਾ ਕਿ ਨਵੀਂ ਵਾਰਡਬੰਦੀ ਪੂਰੀ ਹੋਣ ਤੱਕ ਚੋਣ ਪ੍ਰਕਿਰਿਆ ਅੱਗੇ ਨਹੀਂ ਵਧੇਗੀ। ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਨਵੀਂ ਹੱਦਬੰਦੀ ਪੂਰੀ ਹੋਣ ਤੱਕ ਨਗਰ ਕੌਂਸਲ ਦਾ ਕੰਮਕਾਜ ਇੱਕ ਪ੍ਰਸ਼ਾਸਕ ਦੀ ਨਿਗਰਾਨੀ ਹੇਠ ਰਹੇਗਾ। ਪੰਜਾਬ ਸਰਕਾਰ ਪਹਿਲਾਂ ਹੀ ਐਸਡੀਐਮ ਖਰੜ ਨੂੰ ਨਗਰ ਕੌਂਸਲ ਦਾ ਪ੍ਰਸ਼ਾਸਕ ਨਿਯੁਕਤ ਕਰ ਚੁੱਕੀ ਹੈ।

ਖੈਰ ਹੁਣ ਇਹ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਕਦੋਂ ਨਵੀਂ ਵਾਰਡਬੰਦੀ ਕੀਤੀ ਜਾਂਦੀ ਹੈ ਅਤੇ ਨਵੀਂ ਵਾਰਡਬੰਦੀ ਮਗਰੋਂ ਹੀ ਖਰੜ ’ਚ ਵਾਰਡਾਂ ਦੀ ਗਿਣਤੀ 37 ਜਾਂ ਇਸ ਤੋਂ ਵੱਧ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ  : Gurdaspur SDM ਅਨੁਪ੍ਰੀਤ ਕੌਰ ਗ੍ਰਿਫਤਾਰ; 1.63 ਕਰੋੜ ਰੁਪਏ ਦੇ ਗਬਨ ਦੇ ਮਾਮਲੇ ’ਚ ਹੋਈ ਗ੍ਰਿਫਤਾਰੀ, ਪੜ੍ਹੋ ਪੂਰਾ ਮਾਮਲਾ

- PTC NEWS

Electrical Saftey authority

Top News view more...

Latest News view more...

PTC NETWORK
PTC NETWORK