PU Chandigarh News : ''ਜਿਥੇ ਵੀ BJP ਦੇ ਦਫ਼ਤਰ ਹਨ, ਉਨ੍ਹਾਂ ਦਾ ਘਿਰਾਓ ਕਰੋ'', ਪੰਜਾਬ ਯੂਨੀ. ਬਚਾਓ ਮੋਰਚੇ ਵੱਲੋਂ ਅਗਲੇ ਸੰਘਰਸ਼ ਦਾ ਐਲਾਨ
Panjab University Chandigarh News : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੈਨੇਟ ਚੋਣਾਂ (Senate Elections) ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਬੁੱਧਵਾਰ ਨੂੰ ਪੰਜਾਬ-ਚੰਡੀਗੜ੍ਹ ਬਚਾਓ ਮੋਰਚਾ ਦੇ ਮੈਂਬਰ ਮਨਕੀਰਤ ਸਿੰਘ ਮਾਨ ਅਤੇ ਰਣਬੀਰ ਸਿੰਘ ਢਿੱਲੋਂ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ 3 ਨਵੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਭਾਜਪਾ ਦਫਤਰਾਂ ਦਾ ਘਿਰਾਓ (BJP Ofiice Gherao) ਕੀਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ (PC Bachao Morcha) ਦੇ ਮੈਂਬਰਾਂ ਨੇ ਪਹਿਲਾਂ ਅੱਜ ਯੂਨੀਵਰਸਿਟੀ ਬੰਦ ਦਾ ਐਲਾਨ ਕੀਤਾ ਸੀ। ਹਾਲਾਂਕਿ, ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਪਹਿਲਾਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਪਹਿਲਾਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਸਨ। ਇਸ ਦੌਰਾਨ, ਦੇਰ ਸ਼ਾਮ ਹੋਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਯੂਨੀਵਰਸਿਟੀ ਵਿੱਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਸਨ।
ਸੈਨੇਟ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੀ ਮੰਗ ਕਰ ਰਹੇ ਹਨ ਵਿਦਿਆਰਥੀ
ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਕੇਂਦਰ ਸਰਕਾਰ ਨੇ ਭੰਗ ਕਰ ਦਿੱਤਾ ਸੀ, ਜਿਸ ਨੂੰ ਲੈ ਕੇ ਵਿਦਿਆਰਥੀ ਪਿਛਲੇ 24 ਦਿਨਾਂ ਤੋਂ ਇਸ ਦਾ ਵਿਰੋਧ ਕਰ ਰਹੇ ਹਨ।
ਹਾਲਾਂਕਿ, ਕੇਂਦਰ ਸਰਕਾਰ ਨੇ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ, ਪਰ ਹੁਣ ਵਿਦਿਆਰਥੀ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਦੀ ਮੰਗ ਕਰ ਰਹੇ ਹਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰੇਣੂ ਵਿਜ ਨੇ ਚਾਂਸਲਰ ਅਤੇ ਵਾਈਸ ਪ੍ਰੈਜ਼ੀਡੈਂਟ ਨੂੰ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਦਾ ਪ੍ਰਸਤਾਵ ਰੱਖਿਆ ਹੈ, ਪਰ ਕੋਈ ਫੈਸਲਾ ਨਹੀਂ ਹੋਇਆ ਹੈ।
- PTC NEWS