Tue, Sep 26, 2023
Whatsapp

PU Student Polls Update: ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ; ਵੋਟਿੰਗ ਹੋਈ ਬੰਦ

ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਅੱਜ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਹੋ ਗਈ ਹੈ।

Written by  Aarti -- September 06th 2023 08:35 AM -- Updated: September 06th 2023 12:35 PM
PU Student Polls Update: ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ; ਵੋਟਿੰਗ ਹੋਈ ਬੰਦ

PU Student Polls Update: ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ; ਵੋਟਿੰਗ ਹੋਈ ਬੰਦ

Punjab University Student Polls: ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਅੱਜ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਬੰਦ ਹੋ ਗਈ ਹੈ। ਇਸ ਤੋਂ ਬਾਅਦ ਦੁਪਹਿਰ 12 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਚੋਣ ਪ੍ਰਚਾਰ ਦੇ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ ਵਿੱਚ ਹੋਵੇਗੀ।


ਦੱਸ ਦਈਏ ਕਿ ਐਸਓਆਈ ਦੇ ਯੁਵਰਾਜ ਗਰਗ ਅਤੇ ਸੀਵਾਈਐਸਐਸ ਦੇ ਦਿਵਿਆਂਸ਼ ਠਾਕੁਰ ਵਿਚਾਲੇ ਮੁੱਖ ਮੁਕਾਬਲਾ ਮੰਨਿਆ ਜਾ ਰਿਹਾ ਹੈ। ਵੋਟਿੰਗ ਦੇ ਲਈ 69 ਡਿਪਾਰਟਮੈਂਟ ’ਚ 179 ਬੂਥ ਬਣਾਏ ਗਏ ਹਨ। ਪ੍ਰਧਾਨ ਦੀ ਚੋਣ ਦੇ ਲਈ 9 ਉਮੀਦਵਾਰਾਂ ’ਚ ਟੱਕਰ ਦੇਖਣ ਨੂੰ ਮਿਲ ਰਹੀ ਹੈ। 


ਦੱਸ ਦਈਏ ਕਿ ਯੂਨੀਵਰਸਿਟੀ ਦੇ ਕਰੀਬ 15693 ਵਿਦਿਆਰਥੀ ਇਸ ਵਿੱਚ ਵੋਟ ਪਾਉਣਗੇ। ਇਸ ਤੋਂ ਇਲਾਵਾ 10 ਕਾਲਜਾਂ ਵਿੱਚ 43705 ਦੇ ਕਰੀਬ ਵਿਦਿਆਰਥੀ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਸ਼ਹਿਰ ਦੇ 10 ਕਾਲਜਾਂ ਵਿੱਚ 110 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਦਕਿ ਪੰਜਾਬ ਯੂਨੀਵਰਸਿਟੀ ਵਿੱਚ 4 ਅਹੁਦਿਆਂ ਲਈ 21 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਦੂਜੇ ਪਾਸੇ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਨੂੰ ਲੈ ਕੇ ਪੁਲਿਸ ਨੇ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਜਸ਼ਨਾਂ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।

ਇਹ ਵੀ ਪੜ੍ਹੋ: ਜਿਸ ਪਟਵਾਰੀ ਦੀ ਗ੍ਰਿਫ਼ਤਾਰੀ ਤੋਂ ਸ਼ੁਰੂ ਹੋਇਆ ਸੂਬਾ ਪੱਧਰੀ ਵਿਰੋਧ; ਉਸਦਾ ਪਰਿਵਾਰ 54 ਜਾਇਦਾਦਾਂ ਦਾ ਮਾਲਕ - ਰਿਪੋਰਟ

- PTC NEWS

adv-img

Top News view more...

Latest News view more...