Punjab UT Employees and Pensioners Protest: ਪੰਜਾਬ, ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਦੇ ਬਰਾਬਰ ਚਲਾਇਆ ਸੈਸ਼ਨ, ਲਾਇਆ ਵਾਅਦਾ ਖਿਲਾਫੀ ਦੇ ਇਲਜ਼ਾਮ
ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ, ਯੂਟੀ ਮੁਲਾਜ਼ਮਾਂ ਅਤੇ ਪੈਨਸ਼ਨਰ ਸਾਂਝਾ ਫਰੰਟ ਨੇ ਸਰਕਾਰ ਦੇ ਬਰਾਬਰ ਸੈਸ਼ਨ ਚਲਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮੰਗਾਂ ਹੱਲ ਨਾ ਕੀਤੇ ਜਾਣ ਦੇ ਵਿਰੋਧ ’ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸੈਸ਼ਨ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਸੈਸ਼ਨ 11 ਮਾਰਚ ਤੱਕ ਜਾਰੀ ਰਹੇਗਾ।
ਪੰਜਾਬ ਯੂ.ਟੀ.ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਵੱਲੋਂ ਸਰਕਾਰ ਵੱਲੋਂ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸਦੇ ਚੱਲਦੇ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਸੈਸ਼ਨ ਚਲਾ ਰਹੇ ਆਗੂਆਂ ਨੇ ਸਰਕਾਰ ਵੱਲੋਂ ਦੋਹਰੀ ਨੀਤੀ ਵਰਤਣ ਦੇ ਇਲਜ਼ਾਮ ਲਗਾਏ ਗਏ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨਾਲ ਧੋਖਾ ਕੀਤਾ ਗਿਆ ਹੈ। ਜਿਸ ਦੇ ਕਾਰਨ ਸਰਕਾਰ ਨੂੰ ਕੀਤੇ ਵਾਅਦੇ ਚੇਤੇ ਕਰਵਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ: Punjab Budget Session: ਕਾਂਗਰਸ ਨੇ ਮੂਸੇਵਾਲਾ ਦੀ ਸੁਰੱਖਿਆ ਲੀਕ ਮਾਮਲੇ 'ਤੇ 'ਆਪ' ਸਰਕਾਰ ਨੂੰ ਘੇਰਿਆ; ਬਲਤੇਜ ਪੰਨੂ 'ਤੇ ਸਾਧਿਆ ਨਿਸ਼ਾਨਾ
- PTC NEWS