Punjab Vidhan Sabha ਦੇ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ, 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ ਇਜਲਾਸ
Punjab Vidhan Sabha Session News : ਪੰਜਾਬ ਵਿਧਾਨਸਭਾ ਦੇ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੀਟਿੰਗ ਦੌਰਾਨ ਕਈ ਅਹਿਮ ਫੈਸਲਿਆਂ ’ਤੇ ਮੁਹਰ ਲੱਗੀ। ਇਸ ਤੋਂ ਇਲਾਵਾ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 6 ਮਾਰਚ ਤੋਂ 16 ਮਾਰਚ ਤੱਕ ਪੰਜਾਬ ਦਾ ਬਜਟ ਇਲਜਾਸ ਚੱਲੇਗਾ। 8 ਮਾਰਚ ਦਿਨ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਕਹਿਣਾ ਹੈ ਕਿ ਇਸ ਵਾਰ ਦਾ ਬਜਟ ਲੋਕਪੱਖੀ ਹੋਵੇਗਾ। ਨਾਲ ਹੀ ਲੋਕਾਂ ਦਾ ਦੀਆਂ ਨਜ਼ਰਾਂ ਇਸ ਵਾਰ ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ 1000 ਰੁਪਏ ਦੇ ਐਲਾਨ ’ਤੇ ਵੀ ਹੈ।
- PTC NEWS