Thu, Apr 16, 2026
Whatsapp

Ludhiana : ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ (Bribe) ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

Reported by:  PTC News Desk  Edited by:  KRISHAN KUMAR SHARMA -- April 16th 2026 06:51 PM -- Updated: April 16th 2026 06:55 PM
Ludhiana : ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana : ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ (Corruption) ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ (Bribe) ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ 25,000 ਰੁਪਏ ਰਿਸ਼ਵਤ ਮੰਗੀ ਸੀ। ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ।

ਸ਼ਿਕਾਇਤਕਰਤਾ ਨੇ ਕੋਈ ਵੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

- PTC NEWS

Top News view more...

Latest News view more...

PTC NETWORK
PTC NETWORK