Bikram Majithia Case Live Updates : ਦਫ਼ਤਰ 'ਚ ਕੰਮ ਕਰਨ ਵਾਲੀ ਮਹਿਲਾ ਨੇ ਦੱਸਿਆ ਬਿਕਰਮ ਸਿੰਘ ਮਜੀਠੀਆ ਦਾ ਹਾਲ, ਮਜੀਠੀਆ ਨੂੰ ਲੈਕੇ ਚੰਡੀਗੜ੍ਹ ਰਵਾਨਾ ਹੋਈ ਵਿਜੀਲੈਂਸ
Bikram Majithia Case Live Updates : Majithia ਵਿੱਚ ਦਫਤਰ ਬਾਹਰ ਪਹੁੰਚੀ ਪੁਲਿਸ ਨੂੰ Ganieve Kaur Majithia ਦੇ ਸਵਾਲ, ਵੱਡਾ ਹੰਗਾਮਾ
Bikram Majithia Case Live Updates : ਬਿਕਰਮ ਸਿੰਘ ਮਜੀਠੀਆ ਨਾਲ ਵਿਜੀਲੈਂਸ ਅਤੇ ਪੁਲਿਸ ਵੱਲੋਂ ਕਿਸੇ ਨੂੰ ਵੀ ਅਜੇ ਮਿਲਣ ਦੀ ਇਜ਼ਾਜਤ ਨਹੀਂ ਦਿੱਤੀ ਗਈ ਹੈ। ਵਿਜੀਲੈਂਸ ਵੱਲੋਂ ਦਫਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਅਕਾਲੀ ਵਰਕਰਾਂ ਨੇ ਇਲਜ਼ਾਮ ਲਾਇਆ ਕਿ ਪੁਲਿਸ, ਅਕਾਲੀ ਆਗੂਆਂ ਨਾਲ ਧੱਕਾ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।
Majithia Case Live Update : ਵਿਜੀਲੈਂਸ, ਮਜੀਠੀਆ ਨੂੰ ਜਿਵੇਂ ਹੀ ਉਨ੍ਹਾਂ ਦੇ ਦਫਤਰ ਲੈ ਕੇ ਪਹੁੰਚੀ ਤਾਂ ਅੰਦਰ ਪੁੱਛਗਿੱਛ ਕੀਤੀ ਜਾ ਰਹੀ ਹੈ। ਮੌਕੇ 'ਤੇ ਮਜੀਠਾ ਹਲਕੇ ਤੋਂ ਵਿਧਾਇਕ ਅਤੇ ਬਿਕਰਮ ਸਿੰਘ ਮਜੀਠਾ ਦਾ ਧਰਮਪਤਨੀ ਨੇ ਗੱਲਬਾਤ ਦੌਰਾਨ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਮਜੀਠੀਆ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕਿਸੇ ਹੋਰ ਨੂੰ ਮਿਲਣ ਦਿੱਤਾ ਗਿਆ ਹੈ। ਉਨ੍ਹਾਂ ਨੇ ਪੁਲਿਸ ਕੋਲੋਂ ਮਜੀਠੀਆ ਦੇ ਦਫਤਰ ਵਿੱਚ ਸਰਚ ਵਾਰੰਟਾਂ ਦੀ ਕਾਪੀ ਵੀ ਮੰਗ ਕੀਤੀ, ਜਿਸ 'ਤੇ ਪੁਲਿਸ ਨੇ ਜਾਂਚ ਦਾ ਤਰਕ ਦਿੱਤਾ। ਉਨ੍ਹਾਂ ਨੇ ਵਕੀਲਾਂ ਨਾਲ ਅੰਦਰ ਜਾਣ ਦੀ ਵੀ ਇਜ਼ਾਜਤ ਮੰਗੀ।
Bikram Majithia Case : ਪੰਜਾਬ ਵਿਜੀਲੈਂਸ ਬਿਊਰੋ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਮਜੀਠਾ ਵਿਖੇ ਪਹੁੰਚ ਗਈ ਹੈ। ਅਕਾਲੀ ਆਗੂ ਨੂੰ ਭਾਰੀ ਪੁਲਿਸ ਸੁਰੱਖਿਆ ਵਿਚਾਲੇ ਮਜੀਠਾ ਸਥਿਤ ਉਨ੍ਹਾਂ ਦੇ ਦਫਤਰ ਲਿਆਂਦਾ ਗਿਆ ਹੈ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਆਗੂ ਤੋਂ ਲਗਾਤਾਰ ਆਮਦਨ ਤੋਂ ਵੱਧ ਮਾਮਲੇ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਸਬੂਤ ਜੁਟਾਉਣ ਲਈ ਵੱਖ-ਵੱਖ ਥਾਂਵਾਂ 'ਤੇ ਛਾਪਾਮਾਰੀ ਵੀ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਇਸ ਕੇਸ ਦੇ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਵੀ ਲਿਜਾਇਆ ਗਿਆ ਸੀ।
ਮੌਕੇ ਤੋਂ ਜਾਣਕਾਰੀ ਅਨੁਸਾਰ ਪੁਲਿਸ ਨੇ ਮਜੀਠਾ ਨੂੰ ਇੱਕ ਤਰ੍ਹਾਂ ਨਾਲ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਅੱਜ ਸਵੇਰ ਤੋਂ ਹੀ ਇਹ ਕਿਆਸਰਾਈਆਂ ਸਨ ਕਿ ਮਜੀਠੀਆ ਨੂੰ ਪੁੱਛਗਿੱਛ ਲਈ ਵਿਜੀਲੈਂਸ, ਉਨ੍ਹਾਂ ਨੂੰ ਮਜੀਠਾ ਵਿਖੇ ਦਫਤਰ ਲਿਆ ਸਕਦੀ ਹੈ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੀਆਂ ਤਿਆਰੀਆਂ ਕੀਤੀਆਂ ਹੋਈਆਂ ਸਨ।
ਗਨੀਵ ਕੌਰ ਮਜੀਠੀਆ ਤੇ ਪੁਲਿਸ 'ਚ ਤਿੱਖੀ ਬਹਿਸ
ਵਿਜੀਲੈਂਸ, ਮਜੀਠੀਆ ਨੂੰ ਜਿਵੇਂ ਹੀ ਉਨ੍ਹਾਂ ਦੇ ਦਫਤਰ ਲੈ ਕੇ ਪਹੁੰਚੀ ਤਾਂ ਅੰਦਰ ਪੁੱਛਗਿੱਛ ਕੀਤੀ ਜਾ ਰਹੀ ਹੈ। ਮੌਕੇ 'ਤੇ ਮਜੀਠਾ ਹਲਕੇ ਤੋਂ ਵਿਧਾਇਕ ਅਤੇ ਬਿਕਰਮ ਸਿੰਘ ਮਜੀਠਾ ਦਾ ਧਰਮਪਤਨੀ ਨੇ ਗੱਲਬਾਤ ਦੌਰਾਨ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਮਜੀਠੀਆ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕਿਸੇ ਹੋਰ ਨੂੰ ਮਿਲਣ ਦਿੱਤਾ ਗਿਆ ਹੈ।
ਉਨ੍ਹਾਂ ਨੇ ਪੁਲਿਸ ਕੋਲੋਂ ਮਜੀਠੀਆ ਦੇ ਦਫਤਰ ਵਿੱਚ ਸਰਚ ਵਾਰੰਟਾਂ ਦੀ ਕਾਪੀ ਵੀ ਮੰਗ ਕੀਤੀ, ਜਿਸ 'ਤੇ ਪੁਲਿਸ ਨੇ ਜਾਂਚ ਦਾ ਤਰਕ ਦਿੱਤਾ। ਉਨ੍ਹਾਂ ਨੇ ਵਕੀਲਾਂ ਨਾਲ ਅੰਦਰ ਜਾਣ ਦੀ ਵੀ ਇਜ਼ਾਜਤ ਮੰਗੀ।
ਮਜੀਠੀਆ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਕੀਤਾ ਸੀ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਬਿਕਰਮ ਮਜੀਠੀਆ ਦੇ ਵਕੀਲਾਂ ਦਾ ਦਾਅਵਾ ਹੈ ਕਿ ਰਿਪੋਰਟ 24 ਜੂਨ ਨੂੰ ਰਾਤ 10:30 ਵਜੇ ਵਿਜੀਲੈਂਸ ਨੂੰ ਸੌਂਪੀ ਗਈ ਸੀ, ਜਦੋਂ ਕਿ ਮਜੀਠੀਆ ਨੂੰ ਅਗਲੇ ਦਿਨ ਸਵੇਰੇ 4:30 ਵਜੇ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।
ਵੀਰਵਾਰ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਹੇਠ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸਰਕਾਰੀ ਵਕੀਲਾਂ ਨੇ 12 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ 7 ਦਿਨਾਂ ਦਾ ਰਿਮਾਂਡ ਦੇ ਦਿੱਤਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਖਬਰ ਅਪਡੇਟ ਜਾਰੀ...
- PTC NEWS