OP Soni News: 2 ਦਿਨ ਦੇ ਪੁਲਿਸ ਰਿਮਾਂਡ ਮਗਰੋਂ ਓਪੀ ਸੋਨੀ ਦੀ ਵਿਗੜੀ ਸਿਹਤ; ਹਸਪਤਾਲ ਭਰਤੀ, ਇਹ ਸੀ ਮਾਮਲਾ
OP Soni News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅਦਾਲਤ ਨੇ ਦੋ ਦਿਨ ਦੇ ਰਿਮਾਂਡ 'ਤੇ ਵਿਜੀਲੈਂਸ ਦੇ ਹਵਾਲੇ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
ਓਪੀ ਸੋਨੀ ਦੀ ਵਿਗੜੀ ਸਿਹਤ
ਦੱਸ ਦਈਏ ਕਿ ਓਪੀ ਸੋਨੀ ਦੀ ਸਿਹਤ ਵਿਗੜਨ ਕਾਰਨ ਨਿੱਜੀ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਫੋਰਟਿਸ ਐਸਕਾਰਟਸ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਨੂੰ ਕਈ ਕਾਂਗਰਸੀ ਸੀਨੀਅਰ ਲੀਡਰਸ਼ੀਪ ਮਿਲਣ ਲਈ ਪਹੁੰਚੀ ਹੈ।
ਓਪੀ ਸੋਨੀ ਦੇ ਹੱਕ ‘ਚ ਕਾਂਗਰਸ ਲੀਡਰਸ਼ੀਪ
ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ, ਵਿਰੋਧੀ ਧੀਰ ਦੇ ਆਗੂ ਪ੍ਰਤਾਪ ਬਾਜਵਾ, ਤੇ ਕਾਂਗਰਸੀ ਸੀਨੀਅਰ ਆਗੂ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਇੰਦਰਬੀਰ ਬੁਲਾਰੀਆ, ਹਰਮਿੰਦਰ ਗਿੱਲ ਸਮੇਤ ਮਾਝੇ ਦੀ ਸਮੁੱਚੀ ਕਾਂਗਰਸੀ ਲੀਡਰਸ਼ਿਪ ਓਪੀ ਸੋਨੀ ਦੇ ਹੱਕ ਚ ਇੱਕਠੇ ਹੋਏ ਹਨ।
ਬੀਤੇ ਦਿਨ ਕੀਤਾ ਸੀ ਓਪੀ ਸੋਨੀ ਨੂੰ ਗ੍ਰਿਫਤਾਰ
ਕਾਬਿਲੇਗੌਰ ਹੈ ਕਿ ਓਪੀ ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਐਤਵਾਰ ਦੇਰ ਸ਼ਾਮ ਨੂੰ ਸਾਲ 2016 ਤੋਂ 2022 ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਦੂਜੇ ਪਾਸੇ ਸੋਨੀ ਦੇ ਸਮਰਥਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਅਤੇ ਸੋਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।
ਇਹ ਹੈ ਪੂਰਾ ਮਾਮਲਾ
ਵਿਜੀਲੈਂਸ ਬਿਊਰੋ ਮੁਤਾਬਿਕ ਸਾਬਕਾ ਮੁੱਖ ਮੰਤਰੀ ਨੇ ਸਾਲ 2016 ਤੋਂ ਸਾਲ 2022 ਤੱਕ ਆਮਦਨ ਤੋਂ ਵੱਧ ਜਾਇਦਾਦਾਂ ਹਾਸਲ ਕੀਤੀਆਂ। ਵਿਜੀਲੈਂਸ ਦੇ ਅਧਿਕਾਰੀ ਨੇ ਦੱਸਿਆ ਕਿ 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਸਾਬਕਾ ਉਪ ਮੁੱਖ ਮੰਤਰੀ ਦੀ ਕੁੱਲ ਆਮਦਨ 4,52,18,771 ਰੁਪਏ ਸੀ, ਜਦਕਿ ਉਨ੍ਹਾਂ ਦੀ ਤਰਫੋਂ 12,48,42,692 ਰੁਪਏ ਖਰਚ ਕੀਤੇ ਗਏ ਸਨ। ਸੋਨੀ ਨੇ ਆਪਣੀ ਆਮਦਨ ਨਾਲੋਂ 7,96,23,921 ਰੁਪਏ ਭਾਵ 176.08 ਫੀਸਦੀ ਜ਼ਿਆਦਾ ਖਰਚ ਕੀਤੇ ਸਨ। ਉਸ ਨੇ ਇਹ ਵੀ ਦੱਸਿਆ ਕਿ ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ 'ਤੇ ਜਾਇਦਾਦਾਂ ਬਣਾਈਆਂ।
ਜ਼ਿਕਰਯੋਗ ਹੈ ਕਿ ਬਿਊਰੋ ਲੰਬੇ ਸਮੇਂ ਤੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਜਾਇਦਾਦ ਦੀ ਜਾਂਚ ਕਰ ਰਿਹਾ ਸੀ।
ਇਹ ਵੀ ਪੜ੍ਹੋ: Punjab School Closed: ਪੰਜਾਬ ‘ਚ 13 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
- PTC NEWS