Tue, Jul 15, 2025
Whatsapp

Bikram Singh Majithia : ਮੇਰੇ ਘਰ ਰੇਡ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਬੁਖਲਾਹਟ ਦਰਸਾਉਂਦੀ : ਬਿਕਰਮ ਸਿੰਘ ਮਜੀਠੀਆ

Bikram Singh Majithia : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਅੱਜ ਸਵੇਰ ਤੋਂ ਹੀ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸੈਕਟਰ-4 ਵਿਖੇ ਰਿਹਾਇਸ਼ 'ਤੇ ਛਾਪੇਮਾਰੀ ਜਾਰੀ ਹੈ। ਬਿਕਰਮ ਸਿੰਘ ਮਜੀਠੀਆ ਨੇ ਵਿਜੀਲੈਂਸ ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰੜੇ ਹੱਥੀਂ ਲਿਆ ਹੈ

Reported by:  PTC News Desk  Edited by:  Shanker Badra -- June 25th 2025 11:58 AM -- Updated: June 25th 2025 01:09 PM
Bikram Singh Majithia : ਮੇਰੇ ਘਰ ਰੇਡ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਬੁਖਲਾਹਟ ਦਰਸਾਉਂਦੀ : ਬਿਕਰਮ ਸਿੰਘ ਮਜੀਠੀਆ

Bikram Singh Majithia : ਮੇਰੇ ਘਰ ਰੇਡ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਬੁਖਲਾਹਟ ਦਰਸਾਉਂਦੀ : ਬਿਕਰਮ ਸਿੰਘ ਮਜੀਠੀਆ

 Bikram Singh Majithia :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਅੱਜ ਸਵੇਰ ਤੋਂ ਹੀ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਸੈਕਟਰ-4 ਵਿਖੇ ਰਿਹਾਇਸ਼ 'ਤੇ ਛਾਪੇਮਾਰੀ ਜਾਰੀ ਹੈ। ਬਿਕਰਮ ਸਿੰਘ ਮਜੀਠੀਆ ਨੇ ਵਿਜੀਲੈਂਸ ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰੜੇ ਹੱਥੀਂ ਲਿਆ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆ ਦੀ ਪੋਲ ਖੋਲ੍ਹਣ ਦੀ ਸਜ਼ਾ ਮਿਲੀ ਹੈ। 

ਭਗਵੰਤ ਮਾਨ ਜੀ ਤੁਹਾਡੀਆਂ ਧਮਕੀਆਂ ਮੈਨੂੰ ਚੁੱਪ ਨਹੀਂ ਕਰਵਾ ਸਕਦੀਆਂ : ਬਿਕਰਮ ਸਿੰਘ ਮਜੀਠੀਆ


ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੇ ਘਰ ਰੇਡ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਬੁਖਲਾਹਟ ਦਰਸਾਉਂਦੀ ਹੈ। ਅੱਜ ਸਵੇਰੇ ਮੇਰੇ ਗ੍ਰਹਿ ਵਿਖੇ ਵਿਜੀਲੈਂਸ ਧੱਕੇ ਨਾਲ ਦਾਖਲ ਹੋਈ ਅਤੇ ਪ੍ਰੈਸ ਨੂੰ ਅੰਦਰ ਨਹੀਂ ਆਉਣ ਦਿੱਤਾ ਗਿਆ ਅਤੇ ਵਕੀਲਾਂ ਨੂੰ ਵੀ ਧੱਕੇ ਮਾਰੇ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ। ਭਗਵੰਤ ਮਾਨ ਜੀ ਤੁਹਾਡੀਆਂ ਧਮਕੀਆਂ ਮੈਨੂੰ ਚੁੱਪ ਨਹੀਂ ਕਰਵਾ ਸਕਦੀਆਂ। ਪੰਜਾਬ ਅਤੇ ਪੰਜਾਬੀਆਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦਾ ਰਹਾਂਗਾ।

ਇੱਕ ਹੋਰ ਟਵੀਟ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ। ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ। ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ ਦੇ ਦਿਓ, ਨਾ ਤਾਂ ਮੈਂ ਡਰਾਂ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ। ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ। ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ 'ਤੇ ਪੂਰਨ ਭਰੋਸਾ ਹੈ। ਅੰਤ ਜਿੱਤ ਸੱਚ ਦੀ ਹੋਵੇਗੀ❗️

 ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਲਿਖਿਆ ,ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ । ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਮਜੀਠੀਆ ਵੱਲੋਂ ਬੇਬਾਕੀ ਨਾਲ ਇਸ ਸਰਕਾਰ ਦੇ ਭ੍ਰਿਸ਼ਟ ਅਤੇ ਕਾਲੇ ਕਾਰਨਾਮਿਆਂ ਨੂੰ ਬੇਨਕਾਬ ਕਰਨ ਕਰਕੇ ਬਹੁਤ ਘਬਰਾਹਟ ਵਿੱਚ ਹਨ। ਅਸੀਂ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਲੋਕਾਂ ਦੀ ਆਵਾਜ਼ ਨੂੰ ਉਭਾਰਨ ਦੇ ਯਤਨਾਂ ਨੂੰ ਦਬਾਉਣ ਲਈ ਰਾਜ ਏਜੰਸੀਆਂ ਦੀ ਦੁਰਵਰਤੋਂ ਕਰਕੇ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੇ ਨਹੀਂ। 

ਇਹ ਕੋਈ ਪਹਿਲਾ ਮਾਮਲਾ ਨਹੀਂ ਕਿ ਅਕਾਲੀ ਲੀਡਰਸ਼ਿਪ ਵਿਰੁੱਧ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਜਾ ਰਹੀ ਹੋਵੇ, ਅਜਿਹਾ ਬਹੁਤ ਸਮੇਂ ਤੋਂ ਲਗਾਤਾਰ ਵਾਪਰ ਰਿਹਾ ਹੈ ਤੇ ਅਸੀਂ ਇਸਦਾ ਡਟ ਕੇ ਸਾਹਮਣਾ ਕਰਦੇ ਰਹੇ ਹਾਂ ਤੇ ਕਰਦੇ ਰਹਾਂਗੇ । “ਨਾ ਅਸੀਂ ਝੁਕੇ ਸੀ, ਨਾ ਕਦੇ ਝੁਕਾਂਗੇ। ਝੂਠੇ ਮਾਮਲੇ ਦਰਜ ਕਰਨਾ ਇੱਕ ਅਪਰਾਧਿਕ ਕਾਰਵਾਈ ਹੈ, ਅਧਿਕਾਰੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਗਏ ਅਜਿਹੇ ਸਾਰੇ ਝੂਠੇ ਮਾਮਲਿਆਂ ਅਤੇ ਦਮਨ ਦੀਆਂ ਕਾਰਵਾਈਆਂ ਦੀ ਜਾਂਚ ਯਕੀਨੀ ਤੌਰ 'ਤੇ ਢੁਕਵਾਂ ਸਮਾਂ ਆਉਣ 'ਤੇ ਕੀਤੀ ਜਾਵੇਗੀ । ਮੈਂ ਪੁਲਿਸ ਮੁਲਾਜ਼ਮਾਂ ਨੂੰ ਅਪੀਲ ਕਰਦਾ ਹਾਂ ਕਿ ਕਾਨੂੰਨ ਦੇ ਜ਼ਾਬਤੇ ‘ਚ ਰਹੋ, ਕਿਉਂਕਿ ਸਰਕਾਰ ਬਦਲਣ ਵਿੱਚ ਕੇਵਲ ਡੇਢ ਸਾਲ ਬਾਕੀ ਹੈ । 

ਸਾਂਸਦ ਹਰਸਿਮਰਤ ਕੌਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ।  ਉਨ੍ਹਾਂ ਕਿਹਾ ਕਿ ਅੱਜ ਜਿਸ ਤਰ੍ਹਾਂ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਕੱਠਪੁਤਲੀ ਭਗਵੰਤ ਮਾਨ ਨੇ ਮੇਰੇ ਛੋਟੇ ਵੀਰ ਬਿਕਰਮ ਸਿੰਘ ਮਜੀਠੀਆ ਦੇ ਘਰ ਆਪਣੀ ਪੁਲਿਸ ਭੇਜੀ ਹੈ ,ਉਸਨੇ ਇੰਦਰਾ ਗਾਂਧੀ ਵੱਲੋਂ ਅੱਜ ਦੇ ਦਿਨ 25 ਜੂਨ 1975 ਨੂੰ ਲਗਾਈ ਐਮਰਜੰਸੀ ਦੀ ਯਾਦ ਤਾਜ਼ਾ ਕਰਵਾ ਦਿੱਤੀ❗ਜਿਸ ਤਰ੍ਹਾਂ ਇੰਦਰਾ ਨੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਸੀ ,ਓਸੇ ਤਰ੍ਹਾਂ ਅੱਜ ਭਗਵੰਤ ਮਾਨ ਕਰ ਰਿਹਾ ਹੈ❗ਪਰ ਭਗਵੰਤ ਮਾਨ ਇਹ ਭੁੱਲ ਗਿਆ ਕਿ ਸਾਡਾ ਪਰਿਵਾਰ ਸਰਕਾਰਾਂ ਦੇ ਧੱਕੇ ਅੱਗੇ ਨਾ ਕਦੇ ਪਹਿਲਾਂ ਝੁਕਿਆ ਹੈ ਤੇ ਨਾ ਹੁਣ ਝੁਕੇਗਾ❗ਜਿਨ੍ਹਾਂ ਜ਼ੋਰ ਲਗਾ ਸਕਦਾ ਲਗਾ ਲੈ ਤੂੰ ਸੱਚ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ❗ਤੇਰੇ ਅਤੇ ਤੇਰੀ ਸਰਕਾਰ ਦੇ ਕਾਲੇ ਕਾਰਨਾਮੇ ਇਸੇ ਤਰ੍ਹਾਂ ਜਨਤਾ ਦੀ ਕਚਹਿਰੀ 'ਚ ਰੱਖਦੇ ਰਹਾਂਗੇ ❗ਯਾਦ ਰੱਖੀ 2027 ਤੋਂ ਬਾਅਦ ਤੈਨੂੰ ਦੇਸ਼ ਛੱਡ ਕੇ ਭੱਜਣ ਨਹੀਂ ਦੇਵਾਂਗੇ ਇੱਥੇ ਹੀ ਤੇਰੇ ਗੁਨਾਹਾਂ ਦਾ ਹਿਸਾਬ ਹੋਵੇਗਾ ❗

ਭਗਵੰਤ ਮਾਨ ਵੱਲੋਂ ਵਿਜੀਲੈਂਸ ਦੀ ਦੁਰਵਰਤੋ ਬਹੁਤ ਹਲਕੀ ਰਾਜਨੀਤੀ ਦਾ ਸਬੂਤ ਦਿੰਦੀ ਹੈ- ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ- ਭਗਵੰਤ ਮਾਨ ਵੱਲੋਂ ਵਿਜੀਲੈਂਸ ਦੀ ਦੁਰਵਰਤੋ ਬਹੁਤ ਹਲਕੀ ਰਾਜਨੀਤੀ ਦਾ ਸਬੂਤ ਦਿੰਦੀ ਹੈ। ਜੋ ਕਾਂਗਰਸ ਨੇ ਐਮਰਜੈਂਸੀ ਲਗਾ ਕੇ ਕੀਤਾ ਸੀ, ਉਹੀ ਹਾਲ ਭਗਵੰਤ ਮਾਨ ਨੇ ਪੰਜਾਬ ਵਿਚ ਕੀਤਾ ਹੈ। ਜਿਹੜਾ ਆਗੂ ਮਾਨ ਦੇ ਜਾ ਸਰਕਾਰ ਦੀ ਨਾਕਾਮੀ ਤੇ ਸਵਾਲ ਚੁੱਕ ਦਾ ਹੈ, ਓਹਨੂੰ ਡਰਾ ਧਮਕਾ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਭਗਵੰਤ ਮਾਨ ਪੰਜਾਬ ਦੇ ਲੋਕਾਂ ਲਈ ਜਿਹੜੇ ਕੰਡੇ ਤੁਸੀ ਬੀਜ ਰਹੇ ਹੋ ਸੋ ਬੀਜ ਰਹੇ ਹੋ, ਪਰ ਜਿਹੜੇ ਕੰਡੇ ਆਪਣੀ ਨਿੱਜੀ ਜ਼ਿੰਦਗੀ ਚ ਬੀਜ ਰਹੇ ਹੋ ਇਹ 2027 ਤੋਂ ਬਾਅਦ ਚੁਗਣੇ ਮੁਸ਼ਕਿਲ ਹੋ ਜਾਣੇ ਨੇ।

 ਪੰਜਾਬ ਹੁਣ ਇੱਕ ਪੁਲਿਸ ਸਟੇਟ ਹੈ - ਸੁਖਪਾਲ ਖਹਿਰਾ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਬਿਕਰਮ ਮਜੀਠੀਆ ਖ਼ਿਲਾਫ਼ ਬਦਲਾਖੋਰੀ ਤਹਿਤ ਹੋਈ ਰੇਡ ਦੀ ਸਖ਼ਤ ਨਿੰਦਾ ਕਰਦਾ ਹਾਂ। ਪੰਜਾਬ ਹੁਣ ਇੱਕ ਪੁਲਿਸ ਸਟੇਟ ਹੈ। 

 ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਵਿਜੀਲੈਂਸ ਰੇਡ ਦੀ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਮਾਰੀ ਗਈ ਰੇਡ 'ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬਾ ਸਰਕਾਰ ਦੀ ਤਿੱਖੇ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਸਿਆਸੀ ਬਦਲਾਖੋਰੀ ਤਹਿਤ ਇਹ ਕਾਰਵਾਈ ਕੀਤੀ ਗਈ ਹੈ ਤੇ ਜਿਸ ਤਰ੍ਹਾਂ ਦਾ ਵਿਵਹਾਰ ਵਿਜੀਲੈਂਸ ਦੇ ਅਫਸਰਾਂ ਵੱਲੋਂ ਕੀਤਾ ਗਿਆ ਹੈ ,ਉਹ ਨਿੰਦਣਯੋਗ ਹੈ।। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਅੰਦਰ ਇੱਕ ਨਵੀਂ ਪ੍ਰਿਤਪਾਈ ਜਾ ਰਹੀ ਹੈ। ਜਿਸ ਦੀ ਉਹ ਸਖਤ ਸ਼ਬਦਾਂ ਵਿੱਚ ਵਿਰੋਧਤਾ ਕਰਦੇ ਹਨ।

 ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਇਸ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ ਕਿਓਂਕਿ ਬਿਕਰਮ ਮਜੀਠੀਆ ਉਹ ਲੀਡਰ ਹਨ ,ਜੋ ਪੰਜਾਬ ਦੀ ਗੱਲ ਕਰਦੇ ਹਨ ਅਤੇ ਪੰਜਾਬ ਦੀ ਸਥਿਤੀ ਸੰਬੰਧੀ ਸਚਾਈ ਲੋਕਾਂ ਸਾਹਮਣੇ ਰੱਖਦੇ ਹਨ ਅਤੇ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕਰਦੇ ਹਨ ,ਜਿਸ ਕਾਰਨ ਝੂਠਾ ਪਰਚਾ ਦਰਜ ਕਰਨ ਦੇ ਮਕਸਦ ਨਾਲ ਸਰਕਾਰ ਵਲੋਂ ਅਜਿਹੀ ਕਾਰਵਾਈ ਕੀਤੀ ਜਾ ਰਹੀ। ਜਿਸਦਾ ਨਤੀਜਾ ਸਰਕਾਰ ਨੂੰ ਭੁਗਤਣਾ ਪਵੇਗਾ। 

- PTC NEWS

Top News view more...

Latest News view more...

PTC NETWORK
PTC NETWORK