Punjab Warehouse Corporation ਦੇ DM ਨੇ ਸਲਫਾਸ ਨਿਗਲ ਕੇ ਦਿੱਤੀ ਜਾਨ, ਮਰਨ ਤੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ’ਤੇ ਲਾਏ ਇਹ ਇਲਜ਼ਾਮ
Punjab Warehouse Corporation DM Death News : ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਮੌਤ ਤੋਂ ਪਹਿਲਾਂ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਈ ਸੀ ਜਿਸ ’ਚ ਉਸ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ। ਨਾਲ ਹੀ ਭੁੱਲਰ ’ਤੇ ਕਈ ਵੱਡੇ ਇਲਜ਼ਾਮ ਵੀ ਲਗਾਏ।
ਵੀਡੀਓ ’ਚ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਉਸ ’ਤੇ ਦਬਾਅ ਬਣਾ ਰਹੇ ਸੀ। ਆਪਣੇ ਨਜ਼ਦੀਕੀਆਂ ਨੂੰ ਟੈਂਡਰ ਦਿਵਾਉਣਾ ਚਾਹੁੰਦੇ ਸੀ। ਹਾਲਾਂਕਿ ਇਸ ਮਾਮਲੇ ਮਗਰੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਸਤੀਫਾ ਦੈ ਦਿੱਤਾ ਹੈ।
ਮਾਮਲੇ ਮਗਰੋਂ ਲਾਲਜੀਤ ਸਿੰਘ ਭੁੱਲਰ ਨੇ ਦਿੱਤਾ ਅਸਤੀਫਾ
ਇਸ ਤੋਂ ਇਲਾਵਾ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀਐਮ ਦੀ ਮੌਤ ਮਗਰੋਂ ਵੱਡਾ ਐਕਸ਼ਨ ਵੀ ਹੋਇਆ। ਸੀਐੱਮ ਭਗਵੰਤ ਮਾਨ ਨੇ ਚੀਫ ਸੈਕਟਰੀ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਵਿਰੋਧੀਆਂ ਨੇ ਘੇਰੀ ਮਾਨ ਸਰਕਾਰ
ਡੀਐਮ ਦੇ ਮੌਤ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਖਿਲਾਫ਼ 302 ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਇਸ ਘਟਨਾ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਸਪਤਾਲ ਦਾ ਦੌਰਾ ਕੀਤਾ ਅਤੇ ਇਸ ਮਾਮਲੇ 'ਤੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ ਗੰਭੀਰ ਹਨ ਅਤੇ ਸਪੱਸ਼ਟ ਤੱਥ ਸਾਹਮਣੇ ਲਿਆਉਣ ਲਈ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਜ਼ਰੂਰੀ ਹੈ। ਫਿਲਹਾਲ, ਪੁਲਿਸ ਅਤੇ ਸਬੰਧਤ ਵਿਭਾਗ ਮਾਮਲੇ ਦੀ ਜਾਂਚ ਕਰ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਭਵਿੱਖ ਦੀ ਕਾਰਵਾਈ ਸਪੱਸ਼ਟ ਹੋਵੇਗੀ।
- PTC NEWS