Mon, Jul 13, 2026
Whatsapp

Punjab Weather 13 July : ਪੰਜਾਬ ’ਚ ਮੁੜ ਵਧ ਸਕਦੀ ਹੈ ਹੁੰਮਸ ਭਰੀ ਗਰਮੀ ; ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ

ਸੋਮਵਾਰ ਤੋਂ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਹੋਣ ਦੀ ਉਮੀਦ ਹੈ। ਜ਼ਿਆਦਾਤਰ ਦੱਖਣੀ ਜ਼ਿਲ੍ਹੇ 16 ਜੁਲਾਈ ਤੱਕ ਸੁੱਕੇ ਰਹਿਣਗੇ, ਜਦੋਂ ਕਿ ਉੱਤਰੀ ਅਤੇ ਮੱਧ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।

Reported by:  PTC News Desk  Edited by:  Aarti -- July 13th 2026 10:03 AM
Punjab Weather 13 July : ਪੰਜਾਬ ’ਚ ਮੁੜ ਵਧ ਸਕਦੀ ਹੈ ਹੁੰਮਸ ਭਰੀ ਗਰਮੀ ; ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ

Punjab Weather 13 July : ਪੰਜਾਬ ’ਚ ਮੁੜ ਵਧ ਸਕਦੀ ਹੈ ਹੁੰਮਸ ਭਰੀ ਗਰਮੀ ; ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ

Punjab Weather 13 July :  ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਮੀਂਹ ਪੈ ਰਿਹਾ ਮਾਨਸੂਨ ਹੁਣ ਸੋਮਵਾਰ ਤੋਂ ਰਫਤਾਰ ’ਚ ਕਮੀ ਹੋਣ ਲੱਗੀ ਹੈ ਹਾਲਾਂਕਿ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲਵਾਈ ਵੀ ਦੇਖਣ ਨੂੰ ਮਿਲ ਰਹੀ ਹੈ।  ਭਾਰਤੀ ਮੌਸਮ ਵਿਭਾਗ (IMD) ਦੁਆਰਾ ਜਾਰੀ ਕੀਤੇ ਗਏ ਤਾਜ਼ਾ ਬੁਲੇਟਿਨ ਦੇ ਅਨੁਸਾਰ, 13 ਜੁਲਾਈ ਤੋਂ 16 ਜੁਲਾਈ ਤੱਕ ਰਾਜ ਦੇ ਕਿਸੇ ਵੀ ਹਿੱਸੇ ਵਿੱਚ ਭਾਰੀ ਜਾਂ ਮੋਹਲੇਧਾਰ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।  

ਮੌਸਮ ਵਿਗਿਆਨੀਆਂ ਦਾ ਅਨੁਮਾਨ ਹੈ ਕਿ ਅਗਲੇ ਚਾਰ ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਦੱਖਣੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। ਹਾਲਾਂਕਿ, ਉੱਤਰੀ ਅਤੇ ਮੱਧ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸਥਾਨਕ ਬੱਦਲ ਬਣਨ ਕਾਰਨ ਸਿਰਫ਼ ਇੱਕ-ਦੋ ਹਲਕੀ ਬੂੰਦਾ-ਬਾਂਦੀ ਜਾਂ ਮੀਂਹ ਪੈ ਸਕਦਾ ਹੈ।


ਮੌਸਮ ਵਿਭਾਗ ਮੁਤਾਬਿਕ 16 ਜੁਲਾਈ ਤੱਕ ਪੰਜਾਬ ਵਿੱਚ ਭਾਰੀ ਮੀਂਹ ਦੀ ਉਮੀਦ ਨਹੀਂ ਹੈ। ਮਾਨਸੂਨ ਵਿੱਚ ਕਮੀ ਆਉਣ ਨਾਲ ਨਮੀ ਅਤੇ ਗਰਮੀ ਵਧੇਗੀ। ਉੱਤਰੀ-ਕੇਂਦਰੀ ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਬੂੰਦਾ-ਬਾਂਦੀ ਸੰਭਵ ਹੈ।

ਅਗਲੇ 24 ਘੰਟਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਅਨੁਸਾਰ, ਅਗਲੇ 24 ਘੰਟਿਆਂ ਵਿੱਚ ਦੇਸ਼ ਭਰ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਅਗਲੇ ਛੇ ਤੋਂ ਸੱਤ ਦਿਨਾਂ ਤੱਕ ਇਸ ਖੇਤਰ ਵਿੱਚ ਭਾਰੀ ਮੀਂਹ ਜਾਰੀ ਰਹਿਣ ਦੀ ਉਮੀਦ ਹੈ। ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਉਮੀਦ ਹੈ। 

ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਇਨ੍ਹਾਂ ਰਾਜਾਂ ਵਿੱਚ ਮੀਂਹ ਦੀ ਚਿਤਾਵਨੀ

ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਹਰਿਆਣਾ, ਜੰਮੂ ਅਤੇ ਕਸ਼ਮੀਰ, ਪੱਛਮੀ ਬੰਗਾਲ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਦਿੱਲੀ-ਐਨਸੀਆਰ, ਓਡੀਸ਼ਾ, ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮੇਘਾਲਿਆ, ਅਸਾਮ ਅਤੇ ਝਾਰਖੰਡ ਸਮੇਤ ਕਈ ਰਾਜਾਂ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ  : Haryana : ਕਿਸਾਨ ਦੇ ਮੁੰਡੇ ਨੇ ਥਾਈਲੈਂਡ 'ਚ ਪਾਈ ਧੱਕ, ਕੁਸ਼ਤੀ ਮੁਕਾਬਲਿਆਂ 'ਚ ਕਾਂਸੀ ਤਗਮਾ ਜਿੱਤ ਕੇ ਦੇਸ਼ ਤੇ ਮਾਪਿਆਂ ਦਾ ਨਾਮ ਕੀਤਾ ਰੌਸ਼ਨ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK